ਗੁਰਲੇਜ ਅਖਤਰ, ਦੀਪ ਢਿੱਲੋਂ ਅਤੇ ਜਸਬੀਰ ਜੱਸੀ ਨੇ ਵੀ ਰੱਖੜੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਰੱਖੜੀ ਦਾ ਤਿਉਹਾਰ ਬੀਤੇ ਦਿਨ ਦੇਸ਼ ਭਰ ‘ਚ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ‘ਤੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ਤੇ ਪ੍ਰੇਮ ਰੂਪੀ ਧਾਗਾ ਬੰਨ੍ਹ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ।
ਰੱਖੜੀ (Rakhi 2024)ਦਾ ਤਿਉਹਾਰ ਬੀਤੇ ਦਿਨ ਦੇਸ਼ ਭਰ ‘ਚ ਧੂਮਧਾਮ ਦੇ ਨਾਲ ਮਨਾਇਆ ਗਿਆ । ਇਸ ਮੌਕੇ ‘ਤੇ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ਤੇ ਪ੍ਰੇਮ ਰੂਪੀ ਧਾਗਾ ਬੰਨ੍ਹ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ । ਇਸ ਦੇ ਨਾਲ ਹੀ ਪੰਜਾਬੀ ਸੈਲੀਬ੍ਰੇਟੀਜ਼ ਨੇ ਵੀ ਇਸ ਤਿਉਹਾਰ ਦੀਆਂ ਖੁਸ਼ੀਆਂ ਫੈਨਸ ਦੇ ਨਾਲ ਸਾਂਝੀਆਂ ਕੀਤੀਆਂ ।
ਗਾਇਕਾ ਗੁਰਲੇਜ ਅਖਤਰ ਨੇ ਵੀ ਆਪਣੇ ਭਰਾਵਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹੀ। ਉਨ੍ਹਾਂ ਦੀ ਭੈਣ ਜੈਸਮੀਨ ਅਖਤਰ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸੀ ।ਇਸ ਦੇ ਨਾਲ ਹੀ ਗਾਇਕਾ ਦੀ ਧੀ ਵੀ ਆਪਣੇ ਭਰਾ ਦਾਨਵੀਰ ਸਿੰਘ ਨੂੰ ਰੱਖੜੀ ਬੰਨ੍ਹਦੀ ਹੋਈ ਨਜ਼ਰ ਆਈ।
ਜਸਬੀਰ ਜੱਸੀ ਨੇ ਭੈਣਾਂ ਤੋਂ ਬੰਨ੍ਹਵਾਈ ਰੱਖੜੀ
ਗਾਇਕ ਜਸਬੀਰ ਜੱਸੀ ਨੇ ਵੀ ਆਪਣੀਆਂ ਭੈਣਾਂ ਤੋਂ ਰੱਖੜੀ ਬੰਨ੍ਹਵਾਈ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀਆਂ ਭੈਣਾਂ ਤੋਂ ਆਪਣੇ ਗੁੱੱਟ ‘ਤੇ ਰੱਖੜੀ ਬੰਨ੍ਹਵਾ ਰਿਹਾ ਹੈ।
ਦੀਪ ਢਿੱਲੋਂ ਨੇ ਮਨਾਇਆ ਰੱਖੜੀ ਦਾ ਤਿਉਹਾਰ
ਗਾਇਕ ਦੀਪ ਢਿੱਲੋਂ ਨੇ ਵੀ ਰੱਖੜੀ ਦੇ ਮੌਕੇ ‘ਤੇ ਆਪਣੀਆਂ ਭੈਣਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਭੈਣ ਉਨ੍ਹਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹਦੀ ਹੋਈ ਨਜ਼ਰ ਆ ਰਹੀ ਹੈ।