ਗੁਰਨਾਮ ਭੁੱਲਰ ਨੇ ਆਪਣੀ ਪਤਨੀ ਲਈ ਗਾਇਆ ਬੇਹੱਦ ਖਾਸ ਗੀਤ, ਹਰਭਜਨ ਮਾਨ ਵੀ ਨਵ ਵਿਆਹੀ ਜੋੜੀ ਨਾਲ ਸਟੇਜ਼ 'ਤੇ ਆਏ ਨਜ਼ਰ
ਪੰਜਾਬੀ ਗਾਇਕ ਗੁਰਨਾਭ ਭੁਲਰ ਹਾਲ ਹੀ 'ਚ ਵਿਆਹ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਗਾਇਕ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਚੋਂ ਇੱਕ ਵੀਡੀਓ ਦੇ ਵਿੱਚ ਗਾਇਕ ਆਪਣੀ ਪਤਨੀ ਲਈ ਖਾਸ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
Gurnam bhullar viral video: ਪੰਜਾਬੀ ਗਾਇਕ ਗੁਰਨਾਭ ਭੁਲਰ ਹਾਲ ਹੀ 'ਚ ਵਿਆਹ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਗਾਇਕ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਚੋਂ ਇੱਕ ਵੀਡੀਓ ਦੇ ਵਿੱਚ ਗਾਇਕ ਆਪਣੀ ਪਤਨੀ ਲਈ ਖਾਸ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਬੇਹੱਦ ਉਮਦਾ ਅਦਾਕਾਰ ਵੀ ਹਨ।ਹਾਲ ਹੀ 'ਚ ਗਾਇਕ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਗਾਇਕ ਦੇ ਫੈਨਜ਼ ਉਨ੍ਹਾਂ ਵੱਲੋਂ ਚੁੱਪ-ਚਪੀਤੇ ਵਿਆਹ ਕਰਵਾਉਣ ਨੂੰ ਲੈ ਕੇ ਕਾਫੀ ਹੈਰਾਨ ਹਨ।
ਵਾਇਰ ਹੋ ਰਹੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਗੁਰਨਾਮ ਭੁੱਲਰ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਵਿੱਚ ਤੁਸੀਂ ਗੁਰਨਾਮ ਨੂੰ ਲਾੜੇ ਦੇ ਰੂਪ ਵਿੱਚ ਵੇਖ ਸਕਦੇ ਹੋ।
ਇਸ ਦੇ ਨਾਲ ਹੀ ਗੁਰਨਾਮ ਇੱਕ ਵੀਡੀਓ ਵਿੱਚ ਆਪਣੀ ਪਤਨੀ ਲਈ ਗੀਤ ਗਾਉਂਦੇ ਹੋਏ ਵੀ ਵਿਖਾਈ ਦੇ ਰਹੇ ਹਨ। ਉਨ੍ਹਾਂ ਦੇ ਨਾਲ-ਨਾਲ ਸਟੇਜ ਉੱਤੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਵੀ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਗੁਰਨਾਮ ਹੱਥ ਵਿੱਚ ਮਾਈਕ ਫੜ ਕੇ ਆਪਣੀ ਨਵ ਵਿਆਹੀ ਪਤਨੀ ਵੱਲ ਵੇਖਦੇ ਹੋ ਗੀਤ ਗਾ ਰਹੇ ਹਨ। ਇਹ ਵੀਡੀਓ ਗਾਇਕ ਦੇ ਇੱਕ ਫੈਨ ਪੇਜ਼ ਉੱਤੇ ਸ਼ੇਅਰ ਕੀਤੀ ਗਈ ਹੈ।
ਹਾਲਾਂਕਿ ਗਾਇਕ ਵੱਲੋਂ ਵਿਆਹ ਦੀਆਂ ਵਾਇਰਲ ਹੋ ਰਹੀਆਂ ਤਸਵੀਰਾਂ ਤੇ ਵੀਡੀਓਜ਼ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਫੈਨਜ਼ ਆਪਣੇ ਚਹੇਤੇ ਗਾਇਕ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ ਤੇ ਇਸ ਨਵ ਵਿਆਹੀ ਜੋੜੀ 'ਤੇ ਖੂਬ ਪਿਆਰ ਲੁੱਟਾ ਰਹੇ ਹਨ।