ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜੋਤੀ ਜੋਤਿ ਦਿਵਸ, ਸੰਗਤਾਂ ਗੁਰੁ ਸਾਹਿਬ ਨੂੰ ਕਰ ਰਹੀਆਂ ਕੋਟਿ ਕੋਟਿ ਪ੍ਰਣਾਮ, ਦਰਸ਼ਨ ਔਲਖ ਨੇ ਸਾਂਝਾ ਕੀਤਾ ਵੀਡੀਓ
ਦਸਵੇਂ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ ਦਾ ਅੱਜ ਜੋਤੀ ਜੋਤਿ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਸੰਗਤਾਂ ਵੀ ਗੁਰੁ ਸਾਹਿਬ ਨੂੰ ਯਾਦ ਕਰ ਰਹੀਆਂ ਹਨ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ ।

ਦਸਵੇਂ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ (Guru Gobind Singh Ji) ਦਾ ਅੱਜ ਜੋਤੀ ਜੋਤਿ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਸੰਗਤਾਂ ਵੀ ਗੁਰੁ ਸਾਹਿਬ ਨੂੰ ਯਾਦ ਕਰ ਰਹੀਆਂ ਹਨ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੁ ਸਾਹਿਬ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ‘ਧੰਨ ਧੰਨ ਦਸਮੇਸ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ”ਜੋਤੀ ਜੋਤਿ ਪੁਰਬ”ਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ’।
ਹੋਰ ਪੜ੍ਹੋ : ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ
ਦਰਸ਼ਨ ਔਲਖ ਦਾ ਵਰਕ ਫ੍ਰੰਟ
ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਪਾਲੀਵੁੱਡ ਦੇ ਨਾਲ ਨਾਲ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ ।ਕਿਸਾਨ ਅੰਦੋਲਨ ਦੇ ਦੌਰਾਨ ਵੀ ਅਦਾਕਾਰ ਨੇ ਵਧ ਚੜ੍ਹ ਕੇ ਭਾਗ ਲਿਆ ਸੀ ।ਉਹ ਅਕਸਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਲਈ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ ।