ਗੁਰਵਿੰਦਰ ਬਰਾੜ ਨੇ ਆਪਣੀ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

By  Shaminder January 9th 2024 11:31 AM

ਪਾਲੀਵੁੱਡ (Pollywood) ਗਾਇਕ ਗੁਰਵਿੰਦਰ ਬਰਾੜ (Gurvinder Brar)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਜਿੱਥੇ ਆਪਣੇ ਪ੍ਰੋਜੈਕਟਸ ਦੇ ਬਾਰੇ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਉੱਥੇ ਹੀ ਉਹ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਵੀ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਬੀਤੇ ਦਿਨ ਆਪਣੀ ਪਤਨੀ ਦੇ ਨਾਲ  ਰੋਮਾਂਟਿਕ ਵੀਡੀਓ (Romantic Video) ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਗੀਤ ‘ਤੇ ਲਿਪਸਿੰਕ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਗੁਰਵਿੰਦਰ ਬਰਾੜ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਇਸ ‘ਤੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਅਤੇ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ।

Gurvinder Brar With Wife.jpg

ਹੋਰ ਪੜ੍ਹੋ  : ਪਿਤਾ ਦੇ ਦਿਹਾਂਤ ਤੋਂ ਬਾਅਦ ਡਾਕੂ ਪਰਿਵਾਰ ਦੇ ਪੁੱਤ ਨੇ ਸਾਂਝੀ ਕੀਤੀ ਭਾਵੁਕ ਪੋਸਟ

ਗੁਰਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ 

ਗੁਰਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਕਾਫੀ ਉਤਰਾਅ ਚੜਾਅ ਵਾਲੀ ਰਹੀ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਪਹਿਲੀ  ਪਤਨੀ ਦਾ ਦਿਹਾਂਤ ਹੋ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਤਨੀ ਦੀ ਯਾਦ ‘ਚ ਇੱਕ ਗੀਤ ਵੀ ਗਾਇਆ ਸੀ ।ਪਹਿਲੀ ਪਤਨੀ ਦੇ ਦਿਹਾਂਤ ਤੋਂ ਕਈ ਸਾਲ ਗੁਰਵਿੰਦਰ ਬਰਾੜ ਨੇ ਪਵਨ ਨੁੰ ਆਪਣਾ ਹਮਸਫ਼ਰ ਬਣਾਇਆ ਹੈ ਅਤੇ ਆਪਣੀ ਹਮਸਫ਼ਰ ਦੇ ਨਾਲ ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਗੁਰਵਿੰਦਰ ਬਰਾੜ ਜਿੱਥੇ ਇੱਕ ਵਧੀਆ ਗਾਇਕ ਹਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਹਨ।

Gurvinder Brar.jpg

ਗੁਰਵਿੰਦਰ ਬਰਾੜ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗੁਰਵਿੰਦਰ ਬਰਾੜ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਦੇ ਹਰ ਗੀਤ ‘ਚ ਕੋਈ ਨਾ ਕੋਈ ਸੁਨੇਹਾ ਹੁੰਦਾ ਹੈ ।‘ਅਕਲ’ ਗੀਤ ‘ਚ ਜਿੱਥੇ ਉਨ੍ਹਾਂ ਨੇ ‘ਕੁੜੀਆਂ’ ਦੇ ਬਾਰੇ ਗੱਲ ਕੀਤੀ । ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕਿਸੇ ਘਰ ‘ਚ ਧੀਆਂ ਪੈਦਾ ਨਾ ਹੋਣ ਉਦੋਂ ਤੱਕ ਕਿਸੇ ਵੀ ਵਿਅਕਤੀ ਨੂੰ ਨਾ ਤਾਂ ਬੋਲਣ ਦੀ ਅਕਲ ਆਉਂਦੀ ਹੈ ਅਤੇ ਨਾ ਹੀ ਹੀ ਧੀਆਂ ਭੈਣਾਂ ਦੇ ਦੁੱਖ ਦਰਦ ਨੂੰ ਸਮਝ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗਰੀਬੀ ਗੀਤ ‘ਚ ਵੀ ਇਨਸਾਨ ਦੇ ਹਾਲਾਤਾਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ। 
 
       
 

View this post on Instagram

A post shared by Gurvinder Brar 9872391230..9814190182 (@gurvinder_brarofficial)

 

 

Related Post