ਪੰਜਾਬੀ ਅਦਾਕਾਰਾ ਤਾਨੀਆ ਦਾ ਅੱਜ ਹੈ ਜਨਮਦਿਨ, ਆਓ ਜਾਣਦੇ ਹਾਂ ਕਿ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਗੱਲਾਂ
ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦਾ ਅੱਜ ਅ ਜਨਮਦਿਨ ਹੈ। ਇਸ ਖਾਸ ਮੌਕੇ ਉੱਤੇ ਸਹਿ ਕਲਾਕਾਰ ਅਤੇ ਫੈਨਜ਼ ਅਦਾਕਾਰਾ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਆਓ ਜਾਣਦੇ ਹਾਂ ਅਦਾਕਾਰਾ ਦੀ ਜ਼ਿੰਦਗੀ ਬਾਰੇ ਖਾਸ ਗੱਲਾਂ।
Happy Birthday Tania: ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦਾ ਅੱਜ ਅ ਜਨਮਦਿਨ ਹੈ। ਇਸ ਖਾਸ ਮੌਕੇ ਉੱਤੇ ਸਹਿ ਕਲਾਕਾਰ ਅਤੇ ਫੈਨਜ਼ ਅਦਾਕਾਰਾ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਆਓ ਜਾਣਦੇ ਹਾਂ ਅਦਾਕਾਰਾ ਦੀ ਜ਼ਿੰਦਗੀ ਬਾਰੇ ਖਾਸ ਗੱਲਾਂ।
ਤਾਨੀਆ ਦਾ ਜਨਮ ਜਮਸ਼ੇਦਪੁਰ 'ਚ ਜਨਮੀ ਤੇ ਅੰਮ੍ਰਿਤਸਰ 'ਚ ਪਲੀ ਤਾਨੀਆ ਨੂੰ ਕਲਾ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ ਪਰ ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਪਹਿਲਾਂ ਤਾਨੀਆ ਆਪਣੀ ਪੜ੍ਹਾਈ ਪੂਰੀ ਕਰੇ । ਉਨ੍ਹਾਂ ਨੇ ਆਪਣੇ ਮਾਪਿਆਂ ਦੀ ਗੱਲ ਪੂਰੀ ਕਰਦੇ ਹੋਏ ਪੋਸਟ ਗ੍ਰੈਜੂਏਸ਼ਨ ਤੇ ਬਤੌਰ ਇੰਟੀਰੀਅਰ ਡਿਜ਼ਾਈਨਰ ਦੀ ਡਿਗਰੀ ਹਾਸਿਲ ਕੀਤੀ ਹੈ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਆਪਣਾ ਕਰੀਅਰ ਬਨਾਉਣ ਬਾਰੇ ਸੋਚਿਆ ।
ਦੱਸ ਦਈਏ ਕਿ ਪੰਜਾਬੀ ਅਦਾਕਾਰਾ ਤਾਨੀਆ ਮਹਿਜ਼ ਐਕਟਿੰਗ ਹੀ ਨਹੀਂ ਸਗੋਂ ਆਪਣੀ ਖੂਬਸੂਰਤੀ ਲਈ ਵੀ ਕਾਫੀ ਮਸ਼ਹੂਰ ਹੈ। ਇਸ ਤੋਂ ਇਲਾਵਾ ਤਾਨੀਆ ਆਪਣੇ ਚੁਲਬੁਲੇ ਅੰਦਾਜ਼ ਤੇ ਚੰਗੀ ਅਦਾਕਾਰੀ ਲਈ ਵੀ ਜਾਣੀ ਜਾਂਦੀ ਹੈ।
ਆਪਣੇ ਇੱਕ ਇੰਟਰਵਿਊ ਦੇ ਦੌਰਾਨ ਤਾਨੀਆ ਆਪਣੇ ਨਿੱਜੀ ਜੀਵਨ ਬਾਰੇ ਵੀ ਕਈ ਗੱਲਾਂ ਸਾਂਝੀਆਂ ਕੀਤੀਆਂ। 6 ਮਈ 1993 ਨੂੰ ਜਮਸ਼ੇਦਪੁਰ, ਝਾਰਖੰਡ ਵਿੱਚ ਜਨਮੀ ਤਾਨੀਆ ਦੇ ਮਾਤਾ-ਪਿਤਾ ਪੰਜਾਬ ਨਾਲ ਸਬੰਧਤ ਹਨ। ਅਜਿਹੇ 'ਚ ਤਾਨੀਆ ਦਾ ਬਚਪਨ ਅੰਮ੍ਰਿਤਸਰ 'ਚ ਬੀਤਿਆ ਅਤੇ ਉਸ ਦੀ ਪੜ੍ਹਾਈ ਵੀ ਪੰਜਾਬ 'ਚ ਹੀ ਹੋਈ। ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ 'ਚ ਮਾਹਿਰ ਤਾਨੀਆ ਨੇ ਆਪਣੀ ਜ਼ਿੰਦਗੀ 'ਚ ਅਜਿਹੇ ਕੰਮ ਕੀਤੇ ਹਨ, ਜੋ ਅੱਜ ਵੀ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ।
ਤਾਨੀਆ ਨੇ ਦੱਸਿਆ ਕਿ 'ਮੇਰੇ ਮਾਤਾ-ਪਿਤਾ ਨਹੀਂ ਚਾਹੁੰਦੇ ਸਨ ਕਿ ਮੈਂ ਐਕਟਿੰਗ ਕਰਾਂ, ਪਰ ਬਾਅਦ 'ਚ ਉਨ੍ਹਾਂ ਨੇ ਮੈਨੂੰ ਇਸ ਖੇਤਰ 'ਚ ਕਰੀਅਰ ਬਣਾਉਣ ਦੀ ਇਜਾਜ਼ਤ ਦਿੱਤੀ। ਹਾਲਾਂਕਿ, ਉਨ੍ਹਾਂ ਦੀ ਸ਼ਰਤ ਇਹ ਸੀ ਕਿ ਮੈਨੂੰ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੂਰੀ ਕਰਨੀ ਪਵੇਗੀ। ਦਰਅਸਲ ਚੰਡੀਗੜ੍ਹ 'ਚ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਤਾਨੀਆ ਪੋਸਟ ਗ੍ਰੈਜੂਏਸ਼ਨ ਲਈ ਕੈਨੇਡਾ ਚਲੀ ਗਈ ਸੀ। ਤਾਨੀਆ ਨੇ ਦੱਸਿਆ ਕਿ ਜੇਕਰ ਮੈਂ ਭਾਰਤ 'ਚ ਰਹਿੰਦੀ ਤਾਂ ਮੇਰਾ ਵਿਆਹ ਜ਼ਰੂਰ ਹੁੰਦਾ। ਮੇਰੇ ਮਾਤਾ-ਪਿਤਾ ਦਾ ਮੰਨਣਾ ਸੀ ਕਿ ਜੇਕਰ ਮੈਂ ਆਪਣੀ ਪੜ੍ਹਾਈ 'ਤੇ ਧਿਆਨ ਦਿਤਾ ਤਾਂ ਮੈਂ ਐਕਟਿੰਗ ਤੋਂ ਦੂਰ ਹੋ ਜਾਵਾਂਗੀ, ਪਰ ਅਜਿਹਾ ਨਹੀਂ ਹੋਇਆ।
ਜ਼ਿਕਰਯੋਗ ਹੈ ਕਿ ਛੇ ਸਾਲ ਦੀ ਪੜ੍ਹਾਈ ਤੋਂ ਬਾਅਦ ਤਾਨੀਆ ਨੇ ਅਦਾਕਾਰੀ ਦਾ ਆਪਣਾ ਸੁਫਨਾ ਪੂਰਾ ਕੀਤਾ। ਇਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਵੀ ਮੰਨ ਗਏ। ਦੱਸ ਦੇਈਏ ਕਿ ਤਾਨੀਆ ਪੜ੍ਹਾਈ ਵਿੱਚ ਵੀ ਬਹੁਤ ਚੰਗੀ ਹੈ। ਤਾਨੀਆ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਬੇਟੀ ਡਾਕਟਰ ਬਣੇ ਪਰ ਤਾਨੀਆ ਨੇ ਐਕਟਿੰਗ ਨੂੰ ਆਪਣਾ ਕਰੀਅਰ ਬਣਾ ਲਿਆ। ਮੌਜੂਦਾ ਸਮੇਂ ਵਿੱਚ ਤਾਨੀਆ ਪੰਜਾਬੀ ਫਿਲਮ ਇੰਡਸਟਰੀ ਦੀ ਸਫਲ ਅਭਿਨੇਤਰਿਆਂ ਚੋਂ ਇੱਕ ਹੈ ਤੇ ਉਹ ਆਪਣੀ ਮਿਹਨਤ ਸਦਕਾ ਕਾਮਯਾਬੀ ਹਾਸਿਲ ਕਰ ਸਕੀ ਹੈ।
ਹੋਰ ਪੜ੍ਹੋ : ਸੋਨਮ ਬਾਜਵਾ ਨੇ ਬ੍ਰਾਈਡਲ ਲੁੱਕ ਨਾਲ ਜਿੱਤਿਆ ਫੈਨਜ਼ ਦਾ ਦਿਲ, ਵੇਖੋ ਅਦਾਕਾਰਾ ਦੀਆਂ ਤਸਵੀਰਾਂ
ਕਿਸਮਤ, ਰੱਬ ਦਾ ਰੇਡੀਓ-2, ਸੰਨ ਆਫ ਮਨਜੀਤ ਸਿੰਘ, ਗੁੱਡੀਆਂ ਪਟੋਲੇ ਵਰਗੀ ਫ਼ਿਲਮਾਂ ‘ਚ ਸ਼ਾਨਦਾਰ ਅਦਾਕਾਰੀ ਕਰਨ ਵਾਲੀ ਤਾਨੀਆ ਇਸ ਸਾਲ ਬਤੌਰ ਲੀਡ ਰੋਲ ਸੁਫ਼ਨਾ ਫ਼ਿਲਮ ‘ਚ ਨਜ਼ਰ ਆਏ । ਦਰਸ਼ਕਾਂ ਵੱਲੋਂ ਤਾਨੀਆ ਦੇ ਕਿਰਦਾਰਾਂ ਨੂੰ ਖੂਬ ਪਸੰਦ ਕੀਤਾ ਗਿਆ ।