ਹਰਭਜਨ ਮਾਨ ਨੇ ਖਾਲਸਾ ਸਾਜਨਾ ਦਿਵਸ ‘ਤੇ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ, ਰਣਜੀਤ ਬਾਵਾ ਨੇ ਵੀ ਸਾਂਝਾ ਕੀਤਾ ਵੀਡੀਓ

ਅੱਜ ਪੰਜਾਬ ਭਰ ‘ਚ ਵਿਸਾਖੀ ਦੀਆਂ ਰੌਣਕਾਂ ਹਨ । ਲੋਕ ਚਾਵਾਂ ਮਲਾਰਾਂ ਦੇ ਨਾਲ ਇਸ ਤਿਉਹਾਰ ਨੂੰ ਮਨਾ ਰਹੇ ਹਨ । ਪੰਜਾਬੀ ਕਲਾਕਾਰਾਂ ਨੇ ਪੰਜਾਬੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ ।

By  Shaminder April 13th 2024 01:00 PM

ਵਿਸਾਖੀ (Baisakhi 2024) ਦਾ ਤਿਉਹਾਰ ਪੂਰੇ ਪੰਜਾਬ ‘ਚ ਬੜੀ ਹੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਸੰਗਤਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਸੈਲੀਬ੍ਰੇਟੀਜ਼ ਵੀ ਇਸ ਤਿਉਹਾਰ ਨੂੰ ਆਪੋ ਆਪਣੇ ਅੰਦਾਜ਼ ‘ਚ ਮਨਾ ਰਹੇ ਹਨ । ਗਾਇਕ ਹਰਭਜਨ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਖਾਲਸੇ ਦੀ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਪੰਥ ਸਾਜਿਆ ਖ਼ਾਲਸਾ, ਇੱਕ ਨਵਾਂ ਨਵੇਲਾ।ਵਾਹੁ ਵਾਹੁ ਗੁਰੂ ਗੋਬਿੰਦ ਸਿੰਘ, ਆਪੇ ਗੁਰ ਚੇਲਾ।ਖ਼ਾਲਸਾ ਸਾਜਣਾ ਦਿਵਸ’ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਹੋਵਣ ਜੀ’।

ਹੋਰ ਪੜ੍ਹੋ : ਜਸਬੀਰ ਜੱਸੀ ਨੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ,ਵੀਡੀਓ ਕੀਤਾ ਸਾਂਝਾ

ਗਾਇਕ ਰਣਜੀਤ ਬਾਵਾ ਨੇ ਦਿੱਤੀ ਵਧਾਈ 

 ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪੰਜਾਬੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਗਾਇਕਾ ਪਰਵੀਨ ਭਾਰਟਾ ਸਣੇ ਹੋਰ ਕਈ ਸਿਤਾਰਿਆਂ ਨੇ ਵੀ ਇਸ ਮੁਬਾਰਕ ਮੌਕੇ ਤੇ ਸਭ ਨੂੰ ਵਧਾਈ ਦਿੱਤੀ ਹੈ। 


View this post on Instagram

A post shared by Ranjit Bawa (@ranjitbawa)


ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਸਿਰਮੌਰ ਗਾਇਕਾਂ ‘ਚੋਂ ਇੱਕ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਗੀਤਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਹੁਤ ਛੋਟੀ ਉਮਰ ‘ਚ ਹੀ ਆਪਣੀ ਗਾਇਕੀ ਦੀ ਸ਼ੁਰੂਆਤ ਕਰ ਦਿੱਤੀ ਸੀ । ਕਿਉਂਕਿ ਘਰ ‘ਚ ਸੰਗੀਤਕ ਮਾਹੌਲ ਸੀ ਅਤੇ ਉਨ੍ਹਾਂ ਦੇ ਪਿਤਾ ਜੀ ਵੀ ਕਵੀਸ਼ਰੀ ਕਰਦੇ ਹੁੰਦੇ ਸਨ ਅਤੇ ਗਾਇਕੀ ਦੀ ਗੁੜ੍ਹਤੀ ਉਨ੍ਹਾਂ ਨੂੰ ਆਪਣੇ ਘਰ ਤੋਂ ਹੀ ਮਿਲੀ ਸੀ । 

View this post on Instagram

A post shared by Harbhajan Mann (@harbhajanmannofficial)









Related Post