ਹਾਰਡੀ ਸੰਧੂ ਮਨਾ ਰਹੇ ਅੱਜ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਹਰਦਵਿੰਦਰ ਤੋਂ ਬਣੇ ਹਾਰਡੀ ਸੰਧੂ
ਹਾਰਡੀ ਸੰਧੂ ਦਾ ਅਸਲੀ ਨਾਂਅ ਹਰਦਵਿੰਦਰ ਸਿੰਘ ਸੰਧੂ ਹੈ, ਪਰ ਇੰਡਸਟਰੀ ‘ਚ ਉਹ ਹਾਰਡੀ ਸੰਧੂ ਦੇ ਨਾਂਅ ਨਾਲ ਮਸ਼ਹੂਰ ਹਨ । ਉਨ੍ਹਾਂ ਦਾ ਜਨਮ 6 ਸਤੰਬਰ 1986 ਨੂੰ ਪਟਿਆਲਾ ‘ਚ ਹੋਇਆ ।
ਹਾਰਡੀ ਸੰਧੂ (Harrdy Sandhu) ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ । ਹਾਰਡੀ ਸੰਧੂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਹਾਰਡੀ ਸੰਧੂ ਦਾ ਅਸਲੀ ਨਾਂਅ ਹਰਦਵਿੰਦਰ ਸਿੰਘ ਸੰਧੂ ਹੈ, ਪਰ ਇੰਡਸਟਰੀ ‘ਚ ਉਹ ਹਾਰਡੀ ਸੰਧੂ ਦੇ ਨਾਂਅ ਨਾਲ ਮਸ਼ਹੂਰ ਹਨ । ਉਨ੍ਹਾਂ ਦਾ ਜਨਮ 6 ਸਤੰਬਰ 1986 ‘ਚ ਪਟਿਆਲਾ ‘ਚ ਹੋਇਆ ।
ਹੋਰ ਪੜ੍ਹੋ : ਸਰਗੁਨ ਮਹਿਤਾ ਦਾ ਅੱਜ ਹੈ ਜਨਮ ਦਿਨ, ਜਾਣੋ ਕਿਵੇਂ ਰਵੀ ਦੁਬੇ ਦੇ ਨਾਲ ਸ਼ੁਰੂ ਹੋਈ ਸੀ ਲਵ ਸਟੋਰੀ
ਹਾਰਡੀ ਸੰਧੂ ਦਾ ਪਹਿਲਾ ਪਿਆਰ ਸੀ ਕ੍ਰਿਕੇਟਰ
ਹਾਰਡੀ ਸੰਧੂ ਕ੍ਰਿਕੇਟ ‘ਚ ਆਪਣਾ ਕਰੀਅਰ ਬਨਾਉਣਾ ਚਾਹੁੰਦੇ ਸਨ । ਪਰ ਕਿਸਮਤ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਈ । 2005 ‘ਚ ਉਨ੍ਹਾਂ ਨੇ ਕ੍ਰਿਕੇਟ ਖਿਡਾਰੀ ਦੇ ਤੌਰ ‘ਤੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਕ੍ਰਿਕੇਟ ‘ਚ ਮੈਚ ਦੇ ਅਭਿਆਸ ਦੇ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ ਸੀ । ਜਿਸ ਤੋਂ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਕ੍ਰਿਕੇਟ ਦੀ ਖੇਡ ਤੋਂ ਦੂਰੀ ਬਨਾਉਣ ਦੀ ਸਲਾਹ ਦਿੱਤੀ ।
ਜਿਸ ਤੋਂ ਬਾਅਦ ਹਾਰਡੀ ਸੰਧੂ ਗਾਇਕੀ ਦੇ ਖੇਤਰ ‘ਚ ਨਿੱਤਰ ਪਏ ਸਨ । ਹਾਰਡੀ ਸੰਧੂ ਬੇਸ਼ੱਕ ਆਪਣੇ ਕ੍ਰਿਕੇਟ ਦੇ ਸ਼ੌਂਕ ਨੂੰ ਰੀਅਲ ਲਾਈਫ ‘ਚ ਤਾਂ ਪੂਰਾ ਨਹੀਂ ਕਰ ਪਾਏ । ਪਰ ਉਨ੍ਹਾਂ ਨੇ ਆਪਣੇ ਕ੍ਰਿਕੇਟਰ ਬਣਨ ਦੇ ਸੁਫ਼ਨੇ ਨੂੰ ਰੀਲ ਲਾਈਫ ‘ਚ ਜ਼ਰੂਰ ਪੂਰਾ ਕੀਤਾ ਹੈ । ਉਨ੍ਹਾਂ ਨੇ ਰਣਵੀਰ ਸਿੰਘ ਦੇ ਨਾਲ ਫ਼ਿਲਮ ‘83’ ‘ਚ ਕ੍ਰਿਕੇਟ ਖਿਡਾਰੀ ਦਾ ਕਿਰਦਾਰ ਨਿਭਾਇਆ ਸੀ ।ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਗੀਤ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ ।