ਬੇਟੇ ਦੇ ਜਨਮ ਦੀ ਖੁਸ਼ੀ ‘ਚ ਕੁਲਵਿੰਦਰ ਬਿੱਲਾ ਦੇ ਪਿੰਡ ਵਾਲੇ ਘਰ ਜਸ਼ਨ ਦਾ ਮਾਹੌਲ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਕੁਲਵਿੰਦਰ ਬਿੱਲਾ ਦੇ ਘਰ ਬੀਤੇ ਦਿਨੀਂ ਪੁੱਤਰ ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਗਾਇਕ ਦੇ ਪਿੰਡ ਵਾਲੇ ਘਰ ‘ਚ ਜਸ਼ਨ ਦਾ ਮਹੌਲ ਹੈ । ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ ।

By  Shaminder November 6th 2023 02:30 PM
ਬੇਟੇ ਦੇ ਜਨਮ ਦੀ ਖੁਸ਼ੀ ‘ਚ ਕੁਲਵਿੰਦਰ ਬਿੱਲਾ ਦੇ ਪਿੰਡ ਵਾਲੇ ਘਰ ਜਸ਼ਨ ਦਾ ਮਾਹੌਲ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਕੁਲਵਿੰਦਰ ਬਿੱਲਾ (Kulwinder Billa) ਦੇ ਘਰ ਬੀਤੇ ਦਿਨੀਂ ਪੁੱਤਰ ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਗਾਇਕ ਦੇ ਪਿੰਡ ਵਾਲੇ ਘਰ ‘ਚ ਜਸ਼ਨ ਦਾ ਮਹੌਲ ਹੈ । ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ । ਘਰ ਦੇ ਬਨੇਰਿਆਂ ‘ਤੇ ਸ਼ਰੀਂਹ ਅਤੇ ਗੁਬਾਰੇ ਬੰਨੇ ਗਏ ਹਨ । ਬੇਟੇ ਦੇ ਜਨਮ ਤੋਂ ਬਾਅਦ ਪੂਰਾ ਪਰਿਵਾਰ ਪੱਬਾਂ ਭਾਰ ਹੈ ।

ਹੋਰ ਪੜ੍ਹੋ :  ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਪਰਣਾ ਕਾਣੇਕਰ ਦਾ ਦਿਹਾਂਤ, ਕਈ ਟੀਵੀ ਸੀਰੀਅਲ ‘ਚ ਕੀਤਾ ਸੀ ਕੰਮ

ਇਸ ਤੋਂ ਪਹਿਲਾਂ ਦੋਵਾਂ ਦੀ ਇੱਕ ਧੀ ਹੈ । ਜਿਸ ਦਾ ਨਾਮ ਸਾਂਝ ਹੈ । ਸਾਂਝ ਦੇ ਨਾਲ ਵੀ ਗਾਇਕ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । 

ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ 

ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਕੁਲਵਿੰਦਰ ਬਿੱਲਾ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।


ਜਿਸ ‘ਚ ਚੱਲ ਜਿੰਦੀਏ, ਪ੍ਰਾਹੁਣਾ, ਟੈਲੀਵਿਜ਼ਨ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਕੁਲਵਿੰਦਰ ਬਿੱਲਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

    View this post on Instagram

A post shared by Kulwinderbilla (@kulwinderbilla)





Related Post