Inderjit Nikku: ਇੰਦਰਜੀਤ ਨਿੱਕੂ ਦੀ ਐਕਸੀਡੈਂਟ 'ਚ ਹੋਈ ਮੌਤ? ਜਾਣੋ ਵਾਇਰਲ ਹੋ ਰਹੀ ਇਸ ਖ਼ਬਰ ਦੀ ਸੱਚਾਈ
ਸੋਸ਼ਲ ਮੀਡੀਆ ਤੇ ਗਾਇਕ ਇੰਦਰਜੀਤ ਨਿੱਕੂ ਦੀ ਐਕਸੀਡੈਂਟ 'ਚ ਮੌਤ ਹੋਣ ਦੀ ਖ਼ਬਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਖਬਰਾਂ ਨੂੰ ਲੈ ਕੇ ਗਾਇਕ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਤੇ ਇਨ੍ਹਾਂ ਖਬਰਾਂ ਝੂਠੀ ਅਫਵਾਹ ਦੱਸਿਆ ਹੈ।
Inderjit Nikku Viral Video: ਪੰਜਾਬੀ ਗਾਇਕ ਇੰਦਰਜੀਤ ਨਿੱਕੂ (Inderjit Nikku ) ਅਕਸਰ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਇੰਦਰਜੀਤ ਨਿੱਕੂ, ਬਾਬਾ ਬਾਗੇਸ਼ਵਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੜ ਇੱਕ ਵਾਰ ਫਿਰ ਇੰਦਰਜੀਤ ਨਿੱਕੂ ਸੁਰਖੀਆਂ 'ਚ ਆਏ ਗਏ, ਹੁਣ ਸੋਸ਼ਲ ਮੀਡੀਆ ਤੇ ਗਾਇਕ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਵਾਇਰਲ ਹੋ ਰਹੀ ਹੈ, ਜਿਸ ਦਾ ਖ਼ੁਦ ਗਾਇਕ ਨੇ ਖੰਡਨ ਕੀਤਾ ਹੈ।
ਹਾਲ ਹੀ 'ਚ ਇੰਦਰਜੀਤ ਨਿੱਕੂ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇੱਕ ਖਬਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ ਕਿ ਸੜਕ ਹਾਦਸੇ 'ਚ ਗਾਇਕ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਖਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਤਾਂ ਨਿੱਕੂ ਦੇ ਫੈਨਜ਼ ਕਾਫੀ ਚਿੰਤਾ 'ਚ ਆ ਗਏ। ਹੁਣ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਇਸ ਵਾਇਰਲ ਖਬਰ ਦੀ ਹਕੀਕਤ ਕੀ ਹੈ?
ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਐਕਸੀਡੈਂਟ ਤੇ ਮੌਤ ਨਾਲ ਜੁੜੀਆਂ ਖਬਰਾਂ ਦਾ ਖੰਡਨ ਕੀਤਾ ਹੈ। ਨਿੱਕੂ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਕਹਿੰਦੇ ਨਜ਼ਰ ਆਉਂਦੇ ਹਨ ਕਿ ਉਨ੍ਹਾਂ ਦੇ ਐਕਸੀਡੈਂਟ ਤੇ ਮੌਤ ਨੂੰ ਲੈਕੇ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ, ਉਹ ਸਭ ਝੂਠੀਆਂ ਹਨ।
ਹੋਰ ਪੜ੍ਹੋ: Dussehra 2023: ਦੇਸ਼ ਭਰ 'ਚ ਅੱਜ ਮਨਾਇਆ ਜਾ ਰਿਹਾ ਦੁਸ਼ਹਿਰੇ ਦਾ ਤਿਉਹਾਰ, ਜਾਣੋ ਪੂਜਾ ਦਾ ਸ਼ੁੱਭ ਮਹੁਰਤ
ਇੰਦਰਜੀਤ ਨਿੱਕੂ ਦੀ ਅਗਸਤ 2022 'ਚ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ 'ਚ ਉਹ ਬਾਬਾ ਬਾਗੇਸ਼ਵਰ ਦੇ ਦਰਬਾਰ 'ਚ ਨਜ਼ਰ ਆਏ ਸੀ। ਉਹ ਬਾਬੇ ਨੂੰ ਰੋਂਦੇ ਹੋਏ ਆਪਣੀਆਂ ਤਕਲੀਫਾਂ ਦੀ ਦਾਸਤਾਂ ਸੁਣਾ ਰਹੇ ਸੀ। ਇਸ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ਨਿੱਕੂ ਦੇ ਹੱਕ 'ਚ ਨਿੱਤਰ ਆਈ।