ਜਸਬੀਰ ਜੱਸੀ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਵੀਡੀਓ ਕੀਤਾ ਸਾਂਝਾ
ਗਾਇਕ ਜਸਬੀਰ ਜੱਸੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਾਇਕ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੇ ਹਨ । ਵੀਡੀਓ ‘ਚ ਗਾਇਕ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੇ ਨਾਲ ਵੀ ਦਿਖਾਈ ਦੇ ਰਹੇ ਹਨ ।
ਗਾਇਕ ਜਸਬੀਰ ਜੱਸੀ(Jasbir jassi) ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਗਾਇਕ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੇ ਹਨ । ਵੀਡੀਓ ‘ਚ ਗਾਇਕ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੇ ਨਾਲ ਵੀ ਦਿਖਾਈ ਦੇ ਰਹੇ ਹਨ । ਵੀਡੀਓ ਦੀ ਬੈਕਗਰਾਊਂਡ ‘ਚ ਉਨ੍ਹਾਂ ਦਾ ਧਾਰਮਿਕ ਗੀਤ ‘ਹਿੰਦ ਦੀ ਚਾਦਰ’ ਵੀ ਚੱਲ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।
ਹੋਰ ਪੜ੍ਹੋ : ਸੋਨਮ ਬਾਜਵਾ ਦੇ ਮੇਕਅੱਪ ਦਾ ਗੀਤਾਜ਼ ਬਿੰਦਰਖੀਆ ਨੇ ਉਡਾਇਆ ਮਜ਼ਾਕ, ਅਦਾਕਾਰਾ ਨੇ ਦਿੱਤਾ ਇਸ ਤਰ੍ਹਾਂ ਦਾ ਰਿਐਕਸ਼ਨ
ਜਸਬੀਰ ਜੱਸੀ ਦਾ ਵਰਕ ਫਰੰਟ
ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਕੋਕਾ ਤੇਰਾ ਕੁਝ ਕੁਝ ਕਹਿੰਦਾ’, ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਕੁੜੀ-ਕੁੜੀ ਜ਼ਹਿਰ ਦੀ ਪੁੜੀ’, ‘ਦਿਲ ਲੈ ਗਈ ਕੁੜੀ ਗੁਜਰਾਤ ਦੀ’ ਸਣੇ ਕਈ ਗੀਤ ਸ਼ਾਮਿਲ ਹਨ ।
ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਉਹ ਆਪਣੇ ਪਿੰਡ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।
ਹਾਲਾਂਕਿ ਜਸਬੀਰ ਜੱਸੀ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਜ਼ਿਆਦਾ ਗੱਲਬਾਤ ਕਰਦੇ ਨਜ਼ਰ ਨਹੀਂ ਆਉਂਦੇ । ਪਰ ਆਪਣੇ ਪਿੰਡ ਦੇ ਲੋਕਾਂ ਦੇ ਨਾਲ ਮੁਲਾਕਾਤ ਕਰਦੇ ਉਹ ਅਕਸਰ ਹੀ ਦਿਖਾਈ ਦਿੰਦੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।