ਗਾਇਕ ਜਸਬੀਰ ਜੱਸੀ ਪਹੁੰਚੇ ਪਿੰਡ ਦਲੀਆ ਮਿਰਜਾਨਪੁਰ, ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਟੇਕਿਆ ਮੱਥਾ
ਗਾਇਕ ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਿੰਡ ਦਲੀਆ ਮਿਰਜਾਨਪੁਰ ਦੀ ਫੇਰੀ ਦੌਰਾਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਪਿੰਡ ਦੇ ਲੋਕਾਂ ਦੇ ਨਾਲ ਮੁਲਾਕਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਜਸਬੀਰ ਜੱਸੀ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ (Sri Guru Granth Sahib Ji)ਦੀ ਹਜ਼ੂਰੀ ‘ਚ ਮੱਥਾ ਟੇਕਦੇ ਹੋਏ ਦਿਖਾਈ ਦੇ ਰਹੇ ਹਨ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੇ ਨਾਲ ਹੋਰ ਵੀ ਪਰਿਵਾਰਕ ਮੈਂਬਰ ਨਜ਼ਰ ਆ ਰਹੇ ਹਨ । ਜਸਬੀਰ ਜੱਸੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਗਿੱਲ ਰੌਂਤਾ ਦਾ ਹੋਇਆ ਵਿਆਹ, ਜੈਨੀ ਜੌਹਲ ਨੇ ਦਿੱਤੀ ਵਧਾਈ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹਾਲ ਹੀ ‘ਚ ਉਹ ‘ਸਰਾਭਾ’ ਫ਼ਿਲਮ ‘ਚ ਬਤੌਰ ਅਦਾਕਾਰ ਵੀ ਨਜ਼ਰ ਆਏ ਹਨ । ਇਸ ਤੋਂ ਪਹਿਲਾਂ ਉਹ ਚੂੜੀਆਂ ਫ਼ਿਲਮ ‘ਚ ਵੀ ਅਦਾਕਾਰੀ ਕਰ ਚੁੱਕੇ ਹਨ ।
ਜਸਬੀਰ ਜੱਸੀ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਹਨ ।ਉਹ ਅਕਸਰ ਆਪਣੇ ਜੱਦੀ ਪਿੰਡ ਤੋਂ ਤਸਵੀਰਾਂ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।ਜਸਬੀਰ ਜੱਸੀ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ, ਕੁੜੀ ਜ਼ਹਿਰ ਦੀ ਪੁੜੀ, ਇੱਕ ਤਾਰਾ ਵੱਜਦਾ ਵੇ, ਹੀਰ ਸਣੇ ਕਈ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ।
ਜਸਬੀਰ ਜੱਸੀ ਨੇ ਕੁਝ ਸਮਾਂ ਪਹਿਲਾਂ ਕਬਰਾਂ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ ਕਿ ਉਹ ਕਬਰਾਂ ‘ਤੇ ਜਾ ਕੇ ਪਰਫਾਰਮ ਨਹੀਂ ਕਰਦੇ । ਨਾ ਤਾਂ ਉਨ੍ਹਾਂ ਨੂੰ ਕਬਰਾਂ ਤੋਂ ਡਰ ਲੱਗਦਾ ਹੈ ਅਤੇ ਨਾ ਹੀ ਕਦੇ ਉਨ੍ਹਾਂ ਨੇ ਮਜ਼ਾਰਾਂ ‘ਤੇ ਜਾ ਕੇ ਗਾਇਆ ਹੈ। ਜਿਸ ਤੋਂ ਬਾਅਦ ਕਈ ਲੋਕਾਂ ਨੇ ਉਨ੍ਹਾਂ ਨੂੰ ਟਰੋਲ ਵੀ ਕੀਤਾ ਸੀ । ਗਾਇਕ ਨੇ ਲਾਈਵ ਹੋ ਕੇ ਅਜਿਹੇ ਲੋਕਾਂ ਨੂੰ ਜਵਾਬ ਦਿੱਤਾ ਸੀ।