ਜਸਬੀਰ ਜੱਸੀ ਨੇ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਜਸਬੀਰ ਜੱਸੀ ਨੇ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਪਾਤਰ ਸਾਹਿਬ ਵਰਗੇ ਲੋਕ ਸਾਡੇ ਪੰਜਾਬ ਦਾ ਸਰਮਾਇਆ’।
ਜਸਬੀਰ ਜੱਸੀ ਨੇ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਪਾਤਰ ਸਾਹਿਬ ਵਰਗੇ ਲੋਕ ਸਾਡੇ ਪੰਜਾਬ ਦਾ ਸਰਮਾਇਆ’। ਇਹ ਤਸਵੀਰਾਂ ਫੈਨਸ ਨੂੰ ਵੀ ਪਸੰਦ ਆ ਰਹੀਆਂ ਹਨ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।
ਹੋਰ ਪੜ੍ਹੋ : ਦੀਪ ਢਿੱਲੋਂ ਨੇ ਯੁੱਧਵੀਰ ਮਾਣਕ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਜਨਮ ਦਿਨ ਦੀ ਦਿੱਤੀ ਵਧਾਈ
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਦਿਲ ਲੈ ਗਈ ਕੁੜੀ ਗੁਜਰਾਤ ਦੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ, ਹੀਰ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਸੋਸ਼ਲ ਮੀਡੀਆ ‘ਤੇ ਜਸਬੀਰ ਜੱਸੀ ਦੀ ਵੱਡੀ ਫੈਨ ਫਾਲੋਵਿੰਗ ਹੈ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
ਹਾਲ ਹੀ ‘ਚ ਉਨ੍ਹਾਂ ਦਾ ਗੀਤ ਰਿਲੀਜ਼ ਹੋਇਆ ਸੀ ‘ਜੱਟ ਬੋਲਦਾ’ ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਜਸਬੀਰ ਜੱਸੀ ਨੇ ਬੀਤੇ ਦਿਨੀਂ ਕਪਿਲ ਸ਼ਰਮਾ ਦੇ ਨਾਲ ਵੀ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ‘ਚ ਉਹ ਕਪਿਲ ਸ਼ਰਮਾ ਦੇ ਪਰਿਵਾਰ ਦੇ ਨਾਲ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਉਂਦੇ ਹੋਏ ਨਜ਼ਰ ਆਏ ਸਨ ।ਸੋਸ਼ਲ ਮੀਡੀਆ ‘ਤੇ ਗਾਇਕ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ ।