ਜਸਬੀਰ ਜੱਸੀ ਕੌਮਾਂਤਰੀ ਯੋਗਾ ਡੇਅ ‘ਤੇ ਯੋਗ ਕਰਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਦੇਸ਼ ਦੁਨੀਆ ‘ਚ ਕੌਮਾਂਤਰੀ ਯੋਗਾ ਡੇਅ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਯੋਗ ਅਭਿਆਸ ਕਰਦੇ ਹੋਏ ਨਜ਼ਰ ਆਏ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
ਦੇਸ਼ ਦੁਨੀਆ ‘ਚ ਕੌਮਾਂਤਰੀ ਯੋਗਾ ਡੇਅ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਯੋਗ ਅਭਿਆਸ ਕਰਦੇ ਹੋਏ ਨਜ਼ਰ ਆਏ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਯੋਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਸਿਰਫ ਯੋਗਾ’।
ਗਾਇਕ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਦੱਸ ਦਈਏ ਕਿ ਯੋਗ ਕਰਨ ਦੇ ਫਾਇਦੇ ਹੀ ਫਾਇਦੇ ਹਨ ਅਤੇ ਇਸ ਨੂੰ ਕਰਨ ਦੇ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ । ਜੇ ਤੁਸੀਂ ਵੀ ਦਵਾਈਆਂ ਤੋਂ ਬਗੈਰ ਕਿਸੇ ਵੀ ਰੋਗ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਇੱਕ ਵਾਰ ਯੋਗ ਅਪਣਾ ਕੇ ਤਾਂ ਦੇਖੋ ।ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਜਸਬੀਰ ਜੱਸੀ ਅਕਸਰ ਹਰ ਮੁੱਦੇ ‘ਤੇ ਆਪਣੀ ਰਾਇ ਰੱਖਦੇ ਹੋਏ ਨਜ਼ਰ ਆਉਂਦੇ ਹਨ ।