ਜੈਸਮੀਨ ਅਖਤਰ ਨੇ ਵਿਆਹ ਤੋਂ ਬਾਅਦ ਪਤੀ ਦੇ ਨਾਲ ਵੀਡੀਓ ਕੀਤਾ ਸਾਂਝਾ, ਵੇਖੋ ਵੀਡੀਓ
ਜੈਸਮੀਨ ਅਖਤਰ ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ‘ਚ ਬੱਝੀ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।
ਜੈਸਮੀਨ ਅਖਤਰ (Jasmeen Akhtar) ਨੇ ਵਿਆਹ ਤੋਂ ਬਾਅਦ ਆਪਣੇ ਪਤੀ ਦੇ ਨਾਲ ਇੱਕ ਵੀਡੀਓ(Video) ਸਾਂਝਾ ਕੀਤਾ ਹੈ । ਜਿਸ ‘ਚ ਇਹ ਨਵ-ਵਿਆਹੀ ਜੋੜੀ ਨਜ਼ਰ ਆ ਰਹੀ ਹੈ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਪੰਜਾਬੀ ਗੀਤ ਵੀ ਚੱਲ ਰਿਹਾ ਹੈ ।
ਹੋਰ ਪੜ੍ਹੋ : ਸਲਮਾਨ ਖ਼ਾਨ ਦੇ ਨਾਲ-ਨਾਲ ਰਾਖੀ ਸਾਵੰਤ ਦੀ ਜਾਨ ਨੂੰ ਵੀ ਖਤਰਾ, ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਤੀ ਅਦਾਕਾਰਾ ਨੂੰ ਚਿਤਾਵਨੀ
ਕੁਝ ਦਿਨ ਪਹਿਲਾਂ ਵਿਆਹ ਦੇ ਬੰਧਨ ‘ਚ ਬੱਝੀ ਗਾਇਕਾ
ਜੈਸਮੀਨ ਅਖਤਰ ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ‘ਚ ਬੱਝੀ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਗਾਇਕਾ ਦੇ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਵਾਇਰਲ ਹੋਈਆਂ ਸਨ ।ਵਿਆਹ ‘ਚ ਜੈਸਮੀਨ ਅਖਤਰ ਗੀਤ ਗਾਉਂਦੀ ਹੋਈ ਦਿਖਾਈ ਦਿੱਤੀ ਸੀ ।
ਲਾਲੀ ਕਾਹਲੋਂ ਦੇ ਨਾਲ ਕਰਵਾਇਆ ਵਿਆਹ
ਜੈਸਮੀਨ ਅਖਤਰ ਨੇ ਲਾਲੀ ਕਾਹਲੋਂ ਦੇ ਨਾਲ ਵਿਆਹ ਕਰਵਾਇਆ ਹੈ । ਵਿਆਹ ਤੋਂ ਬਾਅਦ ਲਾਲੀ ਕਾਹਲੋਂ ਦੇ ਨਾਲ ਜੈਸਮੀਨ ਅਖਤਰ ਨੇ ਕਈ ਵੀਡੀਓ ਸਾਂਝੇ ਕੀਤੇ ਹਨ । ਜੈਸਮੀਨ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।
ਜੈਸਮੀਨ ਅਖਤਰ ਦਾ ਪੂਰਾ ਪਰਿਵਾਰ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ, ਉਨ੍ਹਾਂ ਦੀ ਵੱਡੀ ਭੈਣ ਗੁਰਲੇਜ ਅਖਤਰ ਗਾਇਕੀ ‘ਚ ਸਰਗਰਮ ਹਨ,ਜਦੋਂਕਿ ਉਨ੍ਹਾਂ ਦੇ ਜੀਜਾ ਕੁਲਵਿੰਦਰ ਕੈਲੀ ਵੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ ।