ਜੈਸਮੀਨ ਅਖਤਰ ਨੇ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਜੈਸਮੀਨ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ ।

By  Shaminder November 4th 2023 04:58 PM

ਜੈਸਮੀਨ ਅਖਤਰ (Jasmeen Akhtar)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ‘ਸਾਂਸੋ ਕੀ ਮਾਲਾ ਪੇ’ ਗੀਤ ਚੱਲ ਰਿਹਾ ਹੈ ।ਇਸ ਵੀਡੀਓ ‘ਤੇ ਫੈਨਸ ਵੀ ਰਿਐਕਸ਼ਨ ਦੇ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਜੈਸਮੀਨ ਅਖਤਰ ਨੇ ਲਾਲ ਰੰਗ ਦਾ ਸੂਟ ਪਾਇਆ ਹੈ ਜਿਸ ‘ਚ ਉਸਦੀ ਖੂਬਸੂਰਤੀ ਡੁੱਲ ਡੁੱਲ ਪੈ ਰਹੀ ਹੈ ।


ਹੋਰ ਪੜ੍ਹੋ :  ਸਵਰੂਪ ਸਿੰਘ ਨੇ ਚੱਲਦੀ ਬਾਈਕ ‘ਤੇ ਬਣਾਈ ਸਿੱਧੂ ਮੂਸੇਵਾਲਾ ਅਤੇ ਦਿਲਜੀਤ ਦੋਸਾਂਝ ਦੀ ਤਸਵੀਰ, ਫੈਨਸ ਨੂੰ ਆ ਰਹੀ ਪਸੰਦ

ਬੀਤੇ ਦਿਨ ਕਰਵਾ ਚੌਥ ‘ਤੇ ਸਾਂਝੀਆਂ ਕੀਤੀਆਂ ਸਨ ਤਸਵੀਰਾਂ

 ਬੀਤੇ ਦਿਨ ਗਾਇਕਾ ਨੇ ਕਰਵਾ ਚੌਥ ਦੇ ਤਿਉਹਾਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ । ਜੈਸਮੀਨ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਕੁਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਹੈ । ਲਾਲੀ ਕਾਹਲੋਂ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਗਾਇਕਾ ਨੇ ਪੂਰੇ ਸਿੱਖ ਰੀਤੀ ਰਿਵਾਜ਼ ਦੇ ਨਾਲ ਵਿਆਹ ਕਰਵਾਇਆਂ ਸੀ ।


ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।ਜੈਸਮੀਨ ਗੁਰਲੇਜ ਅਖਤਰ ਦੀ ਛੋਟੀ ਭੈਣ ਹੈ ਅਤੇ ਗਾਇਕਾ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ । ਉਸ ਦੇ ਦੋਵੇਂ ਭਰਾ ਵੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ। ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਪਤੀ ਅਤੇ ਪਰਿਵਾਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।  

View this post on Instagram

A post shared by Jasmeen Akhtar (@jasmeenakhtarofficial)










 


Related Post