ਜੈਸਮੀਨ ਸੈਂਡਲਾਸ ਨੇ ਫੈਨਜ਼ ਨਾਲ ਆਪਣੇ ਬਚਪਨ ਦੇ ਦਿਨਾਂ ਦੀ ਯਾਦ ਕੀਤੀ ਸਾਂਝੀ, ਵੇਖੋ ਵੀਡੀਓ
ਪੰਜਾਬੀ ਮਿਊਜ਼ਿਕ ਇੰਸਟਰੀ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਾਸ ਅਕਸਰ ਆਪਣੇ ਗੀਤਾਂ ਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਜੈਸਮੀਨ ਸੈਂਡਲਾਸ ਨੇ ਆਪਣੇ ਫੈਨਜ਼ ਨਾਲ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ।
Jasmine Sandlas Childhood Video : ਪੰਜਾਬੀ ਮਿਊਜ਼ਿਕ ਇੰਸਟਰੀ ਦੀ ਮਸ਼ਹੂਰ ਗਾਇਕਾ ਜੈਸਮੀਨ ਸੈਂਡਲਾਸ ਅਕਸਰ ਆਪਣੇ ਗੀਤਾਂ ਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਜੈਸਮੀਨ ਸੈਂਡਲਾਸ ਨੇ ਆਪਣੇ ਫੈਨਜ਼ ਨਾਲ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ।
ਦੱਸ ਦਈਏ ਕਿ ਜੈਸਮੀਨ ਸੈਂਡਲਾਸ ਆਪਣੀ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਜੈਸਮੀਨ ਸੈਂਡਲਾਸ ਨੇ ਆਪਣੇ ਬਚਪਨ ਦੀਆਂ ਕੁਝ ਯਾਦਾਂ ਸਾਂਝੀਆਂ ਫੈਨਜ਼ ਨਾਲ ਸਾਂਝੀਆਂ ਕੀਤੀ ਹਨ। ਇਸ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਜੈਸਮੀਨ ਸੈਂਡਲਾਸ ਕਾਫੀ ਨਿੱਕੀ ਜਿਹੀ ਬੱਚੀ ਹੈ, ਉਹ ਢੋਲ ਉੱਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ।
ਗਾਇਕਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਉਹ ਮਹਿਜ਼ 5 ਜਾਂ 6 ਸਾਲਾਂ ਦੀ ਹੋਵੇਗੀ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਜੈਸਮੀਨ ਨੇ ਕੈਪਸ਼ਨ ਵਿੱਚ ਲਿਖਿਆ, ' i give myself a trophy today and it’s not for a song 🏆- Tini 🧿' ਫੈਨਜ਼ ਨੂੰ ਗਾਇਕਾ ਦੀ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।
ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਆਪਣੇ ਡਾਂਸ ਨਾਲ ਜਿੱਤਿਆ ਫੈਨਜ਼ ਦਾ ਦਿਲ, ਵੀਡੀਓ ਹੋਈ ਵਾਇਰਲ
ਜੈਸਮੀਨ ਸੈਂਡਲਾਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾਂ ਚੋਂ ਇੱਕ ਹੈ। ਜੈਸਮੀਨ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦਾ ਗੀਤ ‘ਇੱਤਰ’, ‘ਮੇਰਾ ਐਕਸ’, ‘ਝੁਮਕਾ’ ਸਣੇ ਕਈ ਸੁਪਰਹਿੱਟ ਗੀਤ ਗਾਏ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।