ਜੈਨੀ ਜੌਹਲ (Jenny Johal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ। ਉਹ ਅਕਸਰ ਫੈਨਸ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਹੈ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ (Singer) ਚੁੱਲੇ ‘ਤੇ ਸਾਗ ਬਣਾਉਂਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸ਼ੇਅਰ ਕੀਤੇ ਹਨ । ਜੈਨੀ ਜੌਹਲ ਨੇ ਲਿਖਿਆ ‘ਅੱਜ ਸਾਗ ਬਣਾਇਆ ਜਾ ਰਿਹਾ ਮੇਰੀ ਪਸੰਦੀਦਾ ਮਾਤਾ ਜੀ ਦੇ ਨਾਲ । ਕਿਸ ਦਾ ਪਸੰਦੀਦਾ ਹੈ ਸਾਗ ਕਮੈਂਟ ਕਰਕੇ ਦੱਸਿਓ’। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਗਾਇਕਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਜੋਤੀ ਨੂਰਾਂ ਨੇ ਉਸਮਾਨ ਦੇ ਨਾਲ ਰੋਮਾਂਟਿਕ ਵੀਡੀਓ ਕੀਤੇ ਸਾਂਝੇ, ਫੈਨਸ ਨੂੰ ਪਸੰਦ ਆ ਰਹੀ ਜੋੜੀ
ਸਾਗ ਅਤੇ ਮੱਕੀ ਦੀ ਰੋਟੀ ਪੰਜਾਬੀਆਂ ਦਾ ਪਸੰਦੀਦਾ ਖਾਣਾ ਹੈ।ਸਰਦੀਆਂ ਦੀ ਰੁੱਤ ‘ਚ ਪੰਜਾਬ ਦੇ ਹਰ ਘਰ ‘ਚ ਸਾਗ ਅਤੇ ਮੱਕੀ ਦੀ ਰੋਟੀ ਬਣਾਈ ਜਾਂਦੀ ਹੈ ਅਤੇ ਸਰਦੀਆਂ ਹੋਣ ਅਤੇ ਸਾਗ ਅਤੇ ਮੱਕੀ ਦੀ ਰੋਟੀ ਦਾ ਜ਼ਿਕਰ ਨਾ ਹੋਵੇ । ਇਹ ਕਿਸ ਤਰ੍ਹਾਂ ਹੋ ਸਕਦਾ ਹੈ ।ਜੈਨੀ ਜੌਹਲ ਵੀ ਆਪਣੇ ਘਰ ‘ਚ ਸਾਗ ਬਣਾਉਂਦੀ ਹੋਈ ਦਿਖਾਈ ਦਿੱਤੀ ਹੈ।
ਜੈਨੀ ਜੌਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕਾ ਉਸ ਵੇਲੇ ਚਰਚਾ ‘ਚ ਆਈ ਸੀ, ਜਦੋਂ ਉਸ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ ਦੀ ਮੰਗ ਕਰਦਾ ਗੀਤ ‘ਲੈਟਰ ਟੂ ਸੀਐੱਮ ਲਿਖਿਆ ਸੀ।
ਇਸ ਗੀਤ ‘ਚ ਗਾਇਕਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ । ਜਿਸ ਤੋਂ ਬਾਅਦ ਸਰਕਾਰ ਵੱਲੋਂ ਇਸ ਗੀਤ ਨੂੰ ਯੂ-ਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਜੈਨੀ ਜੌਹਲ ਅਕਸਰ ਸਿੱਧੂ ਮੂਸੇਵਾਲਾ ਦੀ ਮੌਤ ਦੇ ਇਨਸਾਫ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹਿੰਦੀ ਹੈ।ਜੈਨੀ ਜੌਹਲ ਦਾ ਸੁਫ਼ਨਾ ਦਿਲਜੀਤ ਦੋਸਾਂਝ ਦੇ ਨਾਲ ਕੰਮ ਕਰਨ ਦਾ ਹੈ ਅਤੇ ਦਿਲਜੀਤ ਦੋਸਾਂਝ ਦੀ ਗਾਇਕੀ ਉਸ ਨੂੰ ਬਹੁਤ ਜ਼ਿਆਦਾ ਪਸੰਦ ਹੈ।