ਕਰਨ ਔਜਲਾ ਆਪਣੀ ਮਾਂ ਨਾਲ ਬਤੀਤ ਕੀਤੇ ਖੂਬਸੂਰਤ ਪਲਾਂ ਨੂੰ ਯਾਦ ਕਰ ਹੋਏ ਭਾਵੁਕ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਦੇ ਇੱਕ ਇੰਟਰਵਿਊ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ 'ਚ ਆਪਣੀ ਮਾਂ ਨਾਲ ਬਤੀਤ ਕੀਤੇ ਖਾਸ ਪਲਾਂ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋਏ ਨਜ਼ਰ ਆਏ।

By  Pushp Raj May 28th 2024 05:17 PM

Karan Aujla talk about his mother:  ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਦੇ ਇੱਕ ਇੰਟਰਵਿਊ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ 'ਚ ਆਪਣੀ ਮਾਂ  ਨਾਲ ਬਤੀਤ ਕੀਤੇ ਖਾਸ ਪਲਾਂ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋਏ ਨਜ਼ਰ ਆਏ।

ਦੱਸ ਦਈਏ ਕਿ ਕਰਨ ਔਜਲਾ ਅਕਸਰ ਆਪਣੇ ਗੀਤਾਂ ਦੇ ਨਾਲ -ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਫੈਨਜ਼ ਆਪਣੇ ਨਾਲ ਆਪਣੀ ਜ਼ਿੰਦਗੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸਾਂਝੇ ਕਰਦੇ ਰਹਿੰਦੇ ਹਨ। 

View this post on Instagram

A post shared by Karan Aujla (@karanaujla)


ਹਾਲ ਹੀ ਵਿੱਚ ਗਾਇਕ ਕਰਨ ਔਜਲਾ ਮਸ਼ਹੂਰ ਯੂਟਿਊਬਰ ਅਤੇ ਸੋਸ਼ਲ ਮੀਡੀਆ ਸਟਾਰ ਰਣਵੀਰ ਅਲਾਹਬਦੀਆ ਦੇ ਪੋਡਕਾਸਟ ਵਿੱਚ ਨਜ਼ਰ ਆਏ। ਇਸ ਪੋਡਕਾਸਟ ਦੇ ਵਿੱਚ ਪਹਿਲੀ ਵਾਰ ਖੁੱਲ੍ਹ ਕੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆਏ।

ਇਸ ਦੌਰਾਨ ਕਰਨ ਔਜਲਾ ਨੇ ਆਪਣੇ ਪਿਤਾ ਅਤੇ ਉਨ੍ਹਾਂ ਦੇ ਦਿਹਾਂਤ ਮਗਰੋਂ ਨਾਲ ਬਿਤਾਏ ਖਾਸ ਪਲਾਂ ਬਾਰੇ ਗੱਲ ਕਰਦੇ ਨਜ਼ਰ ਆਏ। ਇਸ ਦੌਰਾਨ ਗਾਇਕ ਨੇ ਦੱਸਿਆ ਕਿ ਉਨ੍ਹਾਂ ਨੇ 9 ਸਾਲ ਦੀ ਉਮਰ ਵਿੱਚ ਗੁਆ ਦਿੱਤਾ ਸੀ। ਉਸ ਮਗਰੋਂ ਉਨ੍ਹਾਂ ਦੀ ਮਾਂ ਨੇ ਇੱਕਲੇ ਹੀ ਉਨ੍ਹਾਂ ਦੀਆਂ ਦੋ ਭੈਣਾਂ ਸਣੇ ਉਨ੍ਹਾਂ ਦੀ ਦੇਖਭਾਲ ਕੀਤੀ। 

ਗਾਇਕ ਨੇ ਦੱਸਿਆ ਕਿ ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਬਹੁਤ ਹਿੰਮਤ ਨਾਲ ਉਨ੍ਹਾਂ ਦੀਆਂ ਦੋਹਾਂ ਵੱਡੀਆਂ ਭੈਣਾਂ ਦਾ ਵਿਦੇਸ਼ ਵਿੱਚ ਵਿਆਹ ਕੀਤਾ ਤਾਂ ਜੋ ਕਰਨ ਔਜਲਾ ਸੈਟਲ ਹੋ ਸਕਣ। ਗਾਇਕ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ, ਉਨ੍ਹਾਂ ਨੇ ਆਪਣੀਆਂ ਅੱਖਾਂ ਦੇ ਸਾਹਮਣੇ ਆਪਣੀ ਮਾਂ ਨੂੰ ਜਾਂਦੇ ਹੋਏ ਵੇਖਿਆ ਹੈ। ਇਸ ਮਗਰੋਂ ਕਰਨ ਔਜਲਾ ਨੇ ਮਾਂ ਦੇ ਦਿਹਾਂਤ ਮਗਰੋਂ ਗਾਇਕ ਬਨਣ ਤੱਕ ਦੇ ਆਪਣੇ ਸਫਰ ਬਾਰੇ ਕਾਫੀ ਗੱਲਬਾਤ ਕੀਤੀ।  


ਹੋਰ ਪੜ੍ਹੋ : ਗਾਇਕ ਨਿੰਜਾ ਨੇ ਰਿਲੀਜ਼ ਕੀਤੀ ਆਪਣੀ ਨਵੀਂ ਮਿਊਜ਼ਿਕ ਐਲਬਮ 'The Hood', ਦਰਸ਼ਕਾਂ ਨੂੰ ਆ ਰਹੀ ਹੈ ਪਸੰਦ 

ਇਸ ਦੌਰਾਨ ਗਾਇਕ ਨੇ ਆਪਣੇ ਪਿੰਡ ਤੋਂ ਲੈ ਕੇ ਆਪਣੀ ਗਾਇਕੀ ਦੇ ਸਫਰ ਬਾਰੇ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਗੱਲਬਾਤ ਕੀਤੀ। ਕਰਨ ਔਜਲਾ ਦੇ ਇਸ ਪੋਡਕਾਸਟ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਗਾਇਕ ਦੀ ਤਰੀਫਾਂ ਕਰ ਰਹੇ ਹਨ।  


Related Post