ਕਰਨ ਔਜਲਾ ਨੇ ਸਾਂਝੀ ਕੀਤੀ ਫੈਨ ਵੱਲੋਂ ਬਣਾਈ ਆਪਣੀ ਤਸਵੀਰ, ਗਾਇਕ ਨੇ ਕਿਹਾ- BRO KILLED THIS ONE!

By  Pushp Raj March 7th 2024 07:05 AM

Karan Aujla Share picture made by his Fan: ਪੰਜਾਬੀ ਗਾਇਕ ਕਰਨ ਔਜਲਾ (Karan Aujla) ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਚਰਚਾ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ।

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ (Karan Aujla) ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟਸ ਸ਼ੇਅਰ  ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਆਪਣੇ ਰੈਪਰ ਦੋਸਤ ਡਿਵਾਈਨ ਨਾਲ ਨਵੀਂ ਐਲਬਮ ਨੂੰ ਲੈ ਕੇ ਲਾਈਮਲਾਈਟ 'ਚ  ਹਨ। 

Karan Aujla shares a picture made by a fan

ਕਰਨ ਔਜਲਾ ਨੇ ਸਾਂਝੀ ਕੀਤੀ ਫੈਨਜ਼ ਦੀ ਗਿਫਟ ਕੀਤੀ ਪੇਟਿੰਗ 

ਫੈਨਜ਼ ਵੱਲੋਂ ਵੀ ਕਰਨ ਔਜਲਾ ਨੂੰ ਕਾਫੀ ਪਿਆਰ ਕੀਤਾ ਜਾਂਦਾ ਹੈ। ਦਰਅਸਲ ਗਾਇਕ ਨੇ ਇੰਸਟਾਗ੍ਰਾਮ ਸਟੋਰੀ ‘ਤੇ ਆਪਣੇ ਫੈਨ ਵੱਲੋਂ ਬਣਾਇਆ ਹੋਇਆ ਇੱਕ ਸਕੈਚ ਸਾਂਝਾ ਕੀਤਾ ਹੈ। ਇਹ ਪੇਂਟਿੰਗ ਇੰਸਟਾਗ੍ਰਾਮ ਯੂਜ਼ਰ sketchartby_tushar ਨੇ ਖੁਦ ਆਪਣੇ ਹੱਥਾਂ ਨਾਲ ਬਣਾਇਆ ਹੈ। ਕਲਾਕਾਰ ਫੈਨਜ਼ ਵੱਲੋ ਦਿੱਤੇ ਤੋਹਫਿਆਂ ਨੂੰ ਖੂਬ ਪਸੰਦ ਕਰਦੇ ਹਨ ਅਤੇ ਸੋਸ਼ਲ ਮੀਡਿਆ ‘ਤੇ ਵੀ ਕਰਦੇ ਹਨ। ਇਸ ਦੇ ਨਾਲ ਹੀ ਗਾਇਕ ਨੇ ਲਿਖਿਆ ਕਿ BRO KILLED THIS ONE!

 

 

ਕਰਨ ਔਜਲਾ ਨੇ ਬਾਲੀਵੁੱਡ ਸਟਾਰਸ ਨਾਲ ਕੀਤੀ ਮੁਲਾਕਾਤ

ਦੱਸ ਦੇਈਏ ਕਿ ਕੈਨੇਡਾ ਤੋਂ ਬਾਅਦ ਦੁਬਈ ‘ਚ ਆਪਣਾ ਘਰ ਬਣਾ ਚੁੱਕੇ ਪੰਜਾਬੀ ਗਾਇਕ ਹਾਲ ਹੀ ‘ਚ ਭਾਰਤ ਆਏ ਸਨ। ਭਾਰਤ ਆਉਣ ਤੋਂ ਬਾਅਦ ਉਨ੍ਹਾਂ ਨੇ ਰੈਪਰ ਡਿਵਾਈਨ ਨਾਲ ਇੱਕ ਵੀਡੀਓ ਸ਼ੂਟ ਕੀਤਾ ਅਤੇ ਕੁਝ ਬਾਲੀਵੁੱਡ ਅਦਾਕਾਰਾਂ ਨਾਲ ਮੁਲਾਕਾਤ ਵੀ ਕੀਤੀ, ਜਿਨ੍ਹਾਂ ਵਿੱਚ ਵਿੱਕੀ ਕੌਸ਼ਲ ਅਤੇ ਸ਼ਾਹਿਦ ਕਪੂਰ ਦੇ ਨਾਮ ਸ਼ਾਮਲ ਹਨ। ਬੀਤੇ ਦਿਨੀਂ ਕਰਨ ਔਜਲਾ ਤੇ ਰੈਪਰ ਡਿਵਾਈਨ ਮੁੰਬਈ ਵਿੱਚ ਆਯੋਜਿਤ ਇੱਕ ਸਟਾਰ-ਸਟੱਡਡ ਈਵੈਂਟ, ‘ਸਟ੍ਰੀਟ ਡ੍ਰੀਮਜ਼’ ਐਲਬਮ ਲਾਂਚ ਵਿੱਚ ਵੱਖ-ਵੱਖ ਬਾਲੀਵੁੱਡ ਸਿਤਾਰਿਆਂ ਅਤੇ ਸ਼ਹਿਰ ਦੀਆਂ ਮਸ਼ਹੂਰ ਹਸਤੀਆਂ ਵਿੱਚੋਂ ਭਾਰਤੀ ਸੰਗੀਤ ਉਦਯੋਗ ਨੇ ਸ਼ਿਰਕਤ ਕੀਤੀ। 

 

View this post on Instagram

A post shared by Karan Aujla (@karanaujla_official)

 

ਹੋਰ ਪੜ੍ਹੋ: ਕਰਨ ਔਜਲਾ ਦੀ ਈਪੀ 'For You' ਨੇ ਬਣਾਇਆ ਰਿਕਾਰਡ, ਸਪੌਟੀਫਾਈ 'ਤੇ 200 ਮਿਲੀਅਨ ਸਟ੍ਰੀਮਸ ਕੀਤੇ ਪਾਰ

ਕਰਨ ਔਜਲਾ  ਦਾ ਵਰਕ ਫਰੰਟ 

ਦੱਸ ਦੇਈਏ ਕਿ ਕਰਨ ਔਜਲਾ ਨੂੰ ਕੁੱਝ ਦਿਨ ਪਹਿਲਾਂ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ ਸੀ। ਦਰਅਸਲ ਕਰਨ ਔਜਲਾ ਦੇ ਮੁੰਬਈ ਪਹੁੰਚਣ ਦੀ ਵਜ੍ਹਾ ਉਨ੍ਹਾਂ ਦੀ ਨਵੀਂ ਐਲਬਮ ਦੀ ਰਿਲੀਜ਼ਿੰਗ ਸੀ। ਕਰਨ ਔਜਲਾ ਨੇ ਅਪਣੀ ਨਵੀਂ ਐਲਬਮ ਰਿਲੀਜ਼ ਕੀਤੀ ਸੀ, ਜੋ ਮਸ਼ਹੂਰ ਰੈਪਰ ਡਿਵਾਈਨ (Rapper Divine) ਮੁੰ ਨਾਲ ਕੋਲੈਬ ਕਰਕੇ ਬਣਾਈ ਗਈ ਹੈ। ਇਸ ਐਲਬਮ ਦਾ ਨਾਂਅ 'ਸਟ੍ਰੀਟ ਡਰੀਮਜ਼'  (Street Dreams) ਹੈ।  ਇਸ ਤੋਂ ਪਹਿਲਾਂ ਗਾਇਕ ਆਪਣੀ ਇਸ ਐਲਬਮ ਦਾ ਗੀਤ '100 Millions' ਵੀ ਰਿਲੀਜ਼ ਕਰ ਚੁੱਕੇ ਹਨ। ਇਸ ਨਵੀਂ ਐਲਬਮ ਤੇ ਇਸ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ।  

Related Post