ਕਰਨ ਔਜਲਾ ਨੇ ਆਪਣੇ ਪੱਗ ਵਾਲੇ ਲੁੱਕ ਨਾਲ ਜਿੱਤਿਆ ਫੈਨਜ਼ ਦਾ ਦਿਲ, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਫੈਨਜ਼ ਨੂੰ ਨਵੇਂ ਲੁੱਕ ਨਾਲ ਹੈਰਾਨ ਕਰ ਦਿੱਤਾ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਕਰਨ ਔਜਲਾ ਦਾ ਪੱਗ ਵਾਲਾ ਲੁੱਕ ਵੇਖ ਸਕਦੇ ਹੋ।
Karan Aujla Turban Look : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਫੈਨਜ਼ ਨੂੰ ਨਵੇਂ ਲੁੱਕ ਨਾਲ ਹੈਰਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਆਪਣਾ ਲੁੱਕ ਦਿਖਾ ਰਹੇ ਹਨ। ਇਸ ਵੀਡੀਓ ਦੇ ਵਿੱਚ ਤੁਸੀਂ ਕਰਨ ਔਜਲਾ ਨੂੰ ਪੱਗ ਬੰਨਦੇ ਹੋਏ ਵੇਖ ਸਕਦੇ ਹੋ।
ਇਸ ਵੀਡੀਓ ਦੇ ਵਿੱਚ ਕਰਨ ਔਜਲਾ ਆਪਣੇ ਫੈਨਜ਼ ਨੂੰ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਮਿੱਤਰੋ ਅੱਜ ਮੈਂ ਪੱਗ ਬੰਨੀ ਹੈ, ਦੱਸਿਓ ਤੁਹਾਡਾ ਬਾਈ ਕਿਵੇਂ ਦਾ ਲੱਗ ਰਿਹਾ ਹੈ। ਤੁਹਾਨੂੰ ਮੇਰਾ ਇਹ ਲੁੱਕ ਕਿਵੇਂ ਦਾ ਲੱਗ ਰਿਹਾ ਹੈ।
ਹੋਰ ਪੜ੍ਹੋ : ਸੰਜੋਤ ਕੀਰ ਨੇ ਰੱਚਿਆ ਇਤਿਹਾਸ, ਕਾਨਸ ਰੈੱਡ ਕਾਰਪੇਟ 2024 'ਚ ਹਿੱਸਾ ਲੈਣ ਵਾਲ ਬਣੇ ਦੂਜੇ ਭਾਰਤੀ ਸ਼ੈਫ
ਫੈਨਜ਼ ਗਾਇਕ ਦੇ ਇਸ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦਈਏ ਕਿ ਹਾਲ ਹੀ ਵਿੱਚ ਗਾਇਕ ਦਾ ਨਵਾਂ ਗੀਤ Goin'off ਰਿਲੀਜ਼ ਹੋ ਗਿਆ ਹੈ। ਦਰਸ਼ਕ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।