ਕਰਨ ਔਜਲਾ ਨੂੰ ਮਾੜਾ ਬੋਲਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ, ਗਾਇਕ ਦੀ ਟੀਮ ਨੇ ਜਾਰੀ ਕੀਤੀ ਚੇਤਾਵਨੀ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੀ ਨਵੀਂ ਈਪੀ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਕਰਨ ਔਜਲਾ ਦੀ ਟੀਮ ਨੇ ਕਰਨ ਔਜਲਾ ਨੂੰ ਮਾੜਾ ਬੋਲਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਬਾਰੇ ਚੇਤਾਵਨੀ ਦਿੱਤੀ ਹੈ।

By  Pushp Raj June 25th 2024 07:38 PM -- Updated: June 25th 2024 07:39 PM

Karan Aujla’s team warned trollers For legal action : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੀ ਨਵੀਂ ਈਪੀ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਕਰਨ ਔਜਲਾ ਦੀ ਟੀਮ ਨੇ ਕਰਨ  ਔਜਲਾ ਨੂੰ ਮਾੜਾ ਬੋਲਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਬਾਰੇ ਚੇਤਾਵਨੀ ਦਿੱਤੀ ਹੈ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। 

View this post on Instagram

A post shared by Karan Aujla (@karanaujla)


ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਨਵੀਂ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਰਾਹੀਂ ਗਾਇਕ ਨੇ ਦੱਸਿਆ ਹੈ ਕਿ ਉਹ ਜਲਦ ਹੀ ਆਪਣੀ ਨਵੀਂ ਈਪੀ ਦਾ ਐਲਾਨ ਕੀਤਾ ਹੈ। ਇਸ ਈਪੀ ਦਾ ਨਾਂਅ ਹੈ 'For Me।'

ਇਸ ਦੇ ਨਾਲ ਹੀ ਗਾਇਕ ਦੀ ਟੀਮ ਨੇ ਵੀ ਇੱਕ ਨੋਟਿਸ ਜਾਰੀ ਕਰਦਿਆਂ ਕਰਨ ਔਜਲਾ ਨੂੰ ਟ੍ਰੋਲ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਕਰਨ ਔਜਲਾ ਦੀ ਟੀਮ ਨੇ ਕਿਹਾ ਕਿ ਜੇਕਰ ਕੋਈ ਵੀ ਗਾਇਕ ਦੇ ਗੀਤਾਂ ਤੇ ਉਸ ਉੱਤੇ ਮਾੜੀ ਸ਼ਬਦਾਵਲੀ ਜਾਂ ਗ਼ਲਤ ਕਮੈਂਟ ਕਰੇਗਾ। ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

View this post on Instagram

A post shared by Karan Aujla (@karanaujla)



ਹੋਰ ਪੜ੍ਹੋ : ਗਰਮੀਆਂ 'ਚ ਸਰੀਰ ਨੂੰ ਅੰਦਰੋਂ ਠੰਡਾ ਰੱਖਦੇ ਨੇ ਇਹ ਹਰਬਸ, ਜਾਨਣ ਲਈ ਪੜ੍ਹੋ ਪੂਰੀ ਖ਼ਬਰ 

ਦੱਸ ਦਈਏ ਕਿ ਗਾਇਕ ਨੇ ਕਰਨ ਔਜਲਾ ਨੇ ਬੀਤੇ ਦਿਨੀਂ ਆਪਣੀ ਪੋਸਟ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਇਹ ਈਪੀ 26 ਜੂਨ ਨੂੰ ਰਿਲੀਜ਼ ਹੋਵੇਗੀ। ਇਸ ਵਿੱਚ 4 ਗੀਤ ਹੋਣਗੇ। ਕਰਨ ਔਜਲਾ ਦੇ ਫੈਨਜ਼ ਉਨ੍ਹਾਂ ਦੀ ਇਸ ਨਵੀਂ ਈਪੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 


Related Post