ਕਰਨ ਜੌਹਰ, ਵਿੱਕੀ ਕੌਸ਼ਲ ਤੇ ਪੰਜਾਬੀ ਗਾਇਕ ਕਰਨ ਔਜਲਾ ਗੀਤ 'ਤੌਬਾ ਤੌਬਾ' ਰਿਲੀਜ਼ ਹੋਣ ਮਗਰੋਂ ਪਾਰਟੀ ਕਰਦੇ ਆਏ ਨਜ਼ਰ , ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਫਿਲਮ 'Bad News' ਦਾ ਗੀਤ 'ਤੌਬਾ ਤੌਬਾ' ਰਿਲੀਜ਼ ਹੋ ਗਿਆ ਹੈ, ਜਿਸ ਮਗਰੋਂ ਕਰਨ ਜੌਹਰ, ਵਿੱਕੀ ਕੌਸ਼ਲ ਤੇ ਪੰਜਾਬੀ ਗਾਇਕ ਕਰਨ ਔਜਲਾ ਇੱਕਠੇ ਪਾਰਟੀ ਕਰਦੇ ਹੋਏ ਨਜ਼ਰ ਆਏ।

By  Pushp Raj July 3rd 2024 12:13 PM

Karan Johar , Vicky Kushal and Karan Aujla Seen Toghter: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਫਿਲਮ 'Bad News' ਦਾ ਗੀਤ 'ਤੌਬਾ ਤੌਬਾ' ਰਿਲੀਜ਼ ਹੋ ਗਿਆ ਹੈ, ਜਿਸ ਮਗਰੋਂ ਕਰਨ ਜੌਹਰ, ਵਿੱਕੀ ਕੌਸ਼ਲ ਤੇ ਪੰਜਾਬੀ ਗਾਇਕ ਕਰਨ ਔਜਲਾ ਇੱਕਠੇ ਪਾਰਟੀ ਕਰਦੇ ਹੋਏ ਨਜ਼ਰ ਆਏ। 

ਦੱਸ ਦਈਏ  ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆਏ ਹਨ। ਕਰਨ ਔਜਲਾ ਨੂੰ ਕਰਨ ਜੌਹਰ ਦੀ ਕੰਪਨੀ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ 'Bad News' 'ਚ ਗੀਤ ਗਾਉਣ ਦਾ ਮੌਕਾ ਮਿਲਿਆ। 

View this post on Instagram

A post shared by Karan Johar (@karanjohar)


ਸੋਸ਼ਲ ਮੀਡੀਆ ਉੱਤੇ ਕਰਨ ਔਜਲਾ ਦੀ ਇੱਕ ਤਸਵੀਰ ਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵਾਇਰਲ ਹੋ ਰਹੀਆਂ ਤਸਵੀਰ ਦੇ ਵਿੱਚ ਗਾਇਕ ਨਾਲ ਬਾਲੀਵੁੱਡ ਦੇ ਮਸ਼ਹੂਰ ਫਿਲਮ ਮੇਕਰ ਕਰਨ ਜੌਹਰ ਤੇ ਐਕਟਰ ਵਿੱਕੀ ਕੌਸ਼ਲ ਵੀ ਨਜ਼ਰ ਆ ਰਹੇ ਹਨ। 

ਇਸ ਦੇ ਨਾਲ ਹੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਕੀ ਕੌਸ਼ਲ ਅਤੇ ਕਰਨ ਔਜਲਾ ਦੋਵੇਂ ਹੀ ਫਿਲਮ ਬੈਡ ਨਿਊਜ਼ ਦੇ ਨਵੇਂ ਰਿਲੀਜ਼ ਹੋਏ ਗੀਤ 'ਤੌਬਾ ਤੌਬਾ' ਉੱਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਖ਼ੁਦ ਕਰਨ ਔਜਲਾ ਨੇ ਗਾਇਆ ਹੈ ਤੇ ਇਸ ਨੂੰ ਵਿੱਕੀ ਕੌਸ਼ਲ ਅਤੇ ਤ੍ਰਿਪਤੀ ਡਿਮਰੀ ਉੱਤੇ ਫਿਲਮਾਇਆ ਗਿਆ ਹੈ। ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

View this post on Instagram

A post shared by Instant Bollywood (@instantbollywood)



ਹੋਰ ਪੜ੍ਹੋ : ਨਿਰਮਲ ਰਿਸ਼ੀ ਨੇ ਦੱਸੀ 'ਅਰਦਾਸ' ਦੀ ਮਹੱਤਤਾ, ਕਿਹਾ, ਦੁਖ ਹੋਵੇ ਸੁਖ ਹੋਵੇ ਹਰ ਵੇਲੇ ਕਰੋ ਸਰਬੱਤ ਦੀ ਅਰਦਾਸ

ਫਿਲਮ ਬੈਡ ਨਿਊਜ਼ ਵਿੱਚ ਐਮੀ ਵਿਰਕ ਤੇ ਮਸ਼ਹੂਰ ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਦੇ ਨਾਲ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਨੂੰ ਵੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ, ਕਿਉਂਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਦੋ ਪੰਜਾਬੀ ਗੱਭਰੂ ਇੱਕਠੇ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਹ ਫਿਲਮ  19 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। 


Related Post