ਕੌਰ ਬੀ ਨੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪਰਿਵਾਰ ਨਾਲ ਮਨਾਇਆ ਜਨਮ ਦਿਨ ਦਾ ਜਸ਼ਨ

ਕੌਰ ਬੀ ਨੇ ਆਪਣੇ ਜਨਮ ਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਜਨਮ ਦਿਨ ਦਾ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ।

By  Shaminder July 9th 2024 01:00 PM

ਕੌਰ ਬੀ (Kaur B) ਨੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂੇਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇੱਕ ਤਸਵੀਰ ‘ਚ ਕੌਰ ਬੀ ਕੇਕ ਦੇ ਨਾਲ ਨਜ਼ਰ ਆ ਰਹੀ ਹੈ। ਜਦੋਂ ਕਿ ਦੂਜੀ ਤਸਵੀਰ ‘ਚ ਉਸ ਨੇ ਵੱਖਰੀ ਤਰ੍ਹਾਂ ਦਾ ਕੇਕ ਫੜ੍ਹਿਆ ਹੋਇਆ ਹੈ ।

ਹੋਰ ਪੜ੍ਹੋ : ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਵੇਖੋ ਅਦਾਕਾਰਾ ਦੀ ਪਰਿਵਾਰ ਦੇ ਨਾਲ ਮਸਤੀ

ਜਿਸ ‘ਚ ਮਾਈਕ ਬਣਿਆ ਹੋਇਆ ਹੈ। ਇਹ ਕੇਕ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਦੋਸਤਾਂ ਮਿੱਤਰਾਂ ਨੇ ਭੇਜੇ ਹਨ। ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਜਨਮ ਦਿਨ ਦਾ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ। 


ਕੌਰ ਬੀ ਦਾ ਵਰਕ ਫ੍ਰੰਟ 

 ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਬਜਟ, ਮਿੱਤਰਾਂ ਦੇ ਬੂਟ, ਪੀਜ਼ਾ ਹੱਟ, ਫੁਲਕਾਰੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਤੇ ਨਿੱਜੀ ਜ਼ਿੰਦਗੀ ਨਾਲ ਸਬੰਧਤ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ । 

View this post on Instagram

A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)


  




Related Post