ਕੌਰ ਬੀ ਨੇ ਬਾਪੂ ਜੀ ਦੇ ਨਾਲ ਤਸਵੀਰ ਕੀਤੀ ਸਾਂਝੀ, ਕਿਹਾ ‘ਇਉਂ ਲੱਗਿਆ ਜਿਵੇਂ ਮੈਂ ਆਪਣੇ….’

ਕੌਰ ਬੀ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਉਹ ਜਿੱਥੇ ਆਪਣੇ ਪ੍ਰੋਜੈਕਟਸ ਦੇ ਬਾਰੇ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ਉੱਥੇ ਹੀ ਆਪਣੀਆਂ ਨਿੱਜੀ ਗੱਲਾਂ ਵੀ ਫੈਨਸ ਦੇ ਨਾਲ ਸ਼ੇਅਰ ਕਰਦੇ ਹਨ । ਉਨ੍ਹਾਂ ਨੇ ਹੁਣ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।

By  Shaminder October 14th 2023 05:37 PM

ਕੌਰ ਬੀ (Kaur B)ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਨੇਕਾਂ ਹੀ ਹਿੱਟ ਗੀਤ ਦਿੱਤੇ ਹਨ । ਉਹ ਜਿੱਥੇ ਆਪਣੇ ਪ੍ਰੋਜੈਕਟਸ ਦੇ ਬਾਰੇ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ਉੱਥੇ ਹੀ ਆਪਣੀਆਂ ਨਿੱਜੀ ਗੱਲਾਂ ਵੀ ਫੈਨਸ ਦੇ ਨਾਲ ਸ਼ੇਅਰ ਕਰਦੇ ਹਨ । ਉਨ੍ਹਾਂ ਨੇ ਹੁਣ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜੋ ਉਨ੍ਹਾਂ ਦੇ ਤਾਇਆ ਜੀ ਦੇ ਦੋਸਤ ਹਨ ।

ਹੋਰ ਪੜ੍ਹੋ :  ਮਨਕਿਰਤ ਔਲਖ ਨੇ ਆਪਣੇ ਪੁੱਤਰ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਹੀ ਪਸੰਦ

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਆਪਣੀ ਸਟੋਰੀ ‘ਚ ਲਿਖਿਆ ‘ਅੱਜ ਮੈਨੂੰ ਮੇਰੇ ਤਾਇਆ ਜੀ ਦੇ ਬੈਸਟ ਫ੍ਰੈਂਡ ਮਿਲੇ। ਜਿਨ੍ਹਾਂ ਨੂੰ ਮੈਂ ਉਨ੍ਹਾਂ ਦੇ ਨਾਲ ਹੀ ਮਿਲੀ ਸੀ ਤੇ ਅੱਜ ਬੜੇ ਸਾਲਾਂ ਬਾਅਦ ਅੱਜ ਮੈਨੂੰ ਉਨ੍ਹਾਂ ਨੂੰ ਮਿਲਣ ਦਾ ਮੌਕਾ ਮਿਲਿਆ ।


ਇਉਂ ਲੱਗਿਆ ਜਿਵੇਂ ਮੈਂ ਆਪਣੇ ਤਾਇਆ ਜੀ ਨੂੰ ਮਿਲ ਲਿਆ ।ਬਾਪੂ ਜੀ ਨੇ ਦੱਸਿਆ ਕਿ ਸਾਡੀ ਦੋਸਤੀ ਕਿਵੇਂ ਮਸ਼ਹੂਰ ਸੀ । ਕੌਰ ਬੀ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

View this post on Instagram

A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)


ਕੌਰ ਬੀ ਦਾ ਵਰਕ ਫ੍ਰੰਟ 

ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮਿੱਤਰਾਂ ਦੇ ਬੂਟ, ਬਜਟ, ਪੀਜ਼ਾ ਹੱਟ, ਫੁਲਕਾਰੀ ਸਣੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਕੌਰ ਬੀ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । 




Related Post