ਕੁਲਵਿੰਦਰ ਬਿੱਲਾ ਨੇ ਪਤਨੀ ਦਾ ਮਨਾਇਆ ਜਨਮ ਦਿਨ, ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ

By  Shaminder March 4th 2024 10:29 AM

ਕੁਲਵਿੰਦਰ ਬਿੱਲਾ (Kulwinder Billa) ਨੇ ਪਤਨੀ ਦਾ ਜਨਮ ਦਿਨ (Wife Birthday) ਮਨਾਇਆ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ  । ਕੁਲਵਿੰਦਰ ਬਿੱਲਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਜਿਸ ‘ਚ ਗਾਇਕ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਲ ਨਜ਼ਰ ਆ ਰਿਹਾ ਹੈ ।ਜਿਉਂ ਹੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਹਰ ਕੋਈ ਕੁਲਵਿੰਦਰ ਬਿੱਲਾ ਦੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦੇਣ ਲੱਗ ਪਏ । 

Kulwinder Billa Birthday.jpg

ਹੋਰ ਪੜ੍ਹੋ : ਹਰਭਜਨ ਮਾਨ ਪਰਿਵਾਰ ਦੇ ਨਾਲ ਪਹੁੰਚੇ ਪਿੰਡ, ਸੇਵੀਆਂ ਦਾ ਲੁਤਫ ਉਠਾਉਂਦੇ ਆਏ ਨਜ਼ਰ

ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ 

ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਾਵੀ ਹੈ । ਕੁਝ ਸਮੇਂ ਪਹਿਲਾਂ ਹੀ ਇਸ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਕੁਲਵਿੰਦਰ ਬਿੱਲਾ ਨੇ ਆਪਣੇ ਪੁੱਤਰ ਦਾ ਨਾਮ ਜਿੰਦ ਸਿੰਘ ਜੱਸੜ ਰੱਖਿਆ ਹੈ। ਇਸ ਤੋਂ ਪਹਿਲਾਂ ਇਸ ਜੋੜੀ ਦੇ ਘਰ ਧੀ ਸਾਂਝ ਦਾ ਜਨਮ ਹੋਇਆ ਸੀ । 

Kulwinder Billa With Family.jpg
ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ । ਕੁਲਵਿੰਦਰ ਬਿੱਲਾ ਨੇ ਆਪਣਾ ਪ੍ਰੋਡਕਸ਼ਨ ਹਾਊਸ ਵੀ ਬਣਾਇਆ ਹੈ।

Kulwinder Billa (2).jpg

ਉਹ ਫ਼ਿਲਮਾਂ ਦੇ ਨਿਰਮਾਣ ਖੇਤਰ ‘ਚ ਵੀ ਨਿੱਤਰ ਚੁੱਕੇ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਮਿਊਜ਼ਿਕ ਕਰੀਅਰ ‘ਚ ਕਈ ਗੀਤ ਗਾਏ ਹਨ । ਭਾਵੇਂ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਹੋਵੇ, ਭਾਵੇਂ ਧਾਰਮਿਕ ਗੀਤ ਹੋਣ ਹਰ ਤਰ੍ਹਾਂ ਦਾ ਰੰਗ ਉਨ੍ਹਾਂ ਨੇ ਗਾਇਆ ਹੈ।ਜਲਦ ਹੀ ਕੁਲਵਿੰਦਰ ਬਿੱਲਾ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਜਿਸ ਦੇ ਬਾਰੇ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫੈਨਸ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।  

View this post on Instagram

A post shared by Kulwinderbilla (@kulwinderbilla)

 

Related Post