ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਪਰਿਵਾਰ ਨੂੰ ਕਈ ਸਿੱਖ ਸੰਸਥਾਵਾਂ ਦੇ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਕੁਝ ਸਿੱਖ ਨੌਜਵਾਨ ਕੁਲਵਿੰਦਰ ਕੌਰ ਦੀ ਮਾਤਾ ਨੂੰ ਸਨਮਾਨਿਤ ਕਰਦੇ ਹੋਏ ਨਜ਼ਰ ਆ ਰਹੇ ਹਨ।
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਪਰਿਵਾਰ ਨੂੰ ਕਈ ਸਿੱਖ ਸੰਸਥਾਵਾਂ ਦੇ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਕੁਝ ਸਿੱਖ ਨੌਜਵਾਨ ਕੁਲਵਿੰਦਰ ਕੌਰ ਦੀ ਮਾਤਾ ਨੂੰ ਸਨਮਾਨਿਤ ਕਰਦੇ ਹੋਏ ਨਜ਼ਰ ਆ ਰਹੇ ਹਨ।ਇਸ ਤੋਂ ਇਲਾਵਾ ਪੰਜਾਬ ‘ਚ ਕੱਲ੍ਹ ਨੂੰ ਕੁਲਵਿੰਦਰ ਕੌਰ ਦੇ ਸਮਰਥਨ ‘ਚ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਕੁਲਵਿੰਦਰ ਕੌਰ ਦੇ ਸਮਰਥਨ ‘ਚ ਕਈ ਥਾਈਂ ਛਬੀਲਾਂ ਵੀ ਲਗਾਈਆਂ ਗਈਆਂ ਹਨ ।ਕੰਗਨਾ ਰਣੌਤ ਨੂੰ ਕੁਲਵਿੰਦਰ ਕੌਰ ਨੇ ਬੀਤੇ ਦਿਨ ਥੱਪੜ ਮਾਰਿਆ ਸੀ । ਇਸ ਤੋਂ ਬਾਅਦ ਕੁਲਵਿੰਦਰ ਨੇ ਕਿਹਾ ਸੀ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੇ ਦੌਰਾਨ ਕਿਸਾਨਾਂ iਖ਼ਲਾਫ ਬਿਆਨਬਾਜ਼ੀ ਕੀਤੀ ਸੀ ਅਤੇ ਕਿਹਾ ਸੀ ਕਿ ਇਹ ਬਜ਼ੁਰਗ ਮਾਂਵਾਂ ਸੌ ਸੌ ਰੁਪਏ ਲੈ ਕੇ ਦਿਹਾੜੀ ‘ਤੇ ਆਈਆਂ ਹਨ ।
ਉਸ ਵੇਲੇ ਮੇਰੀ ਮਾਂ ਵੀ ਧਰਨੇ ‘ਤੇ ਬੈਠੀ ਸੀ । ਜਿਸ ਤੋਂ ਬਾਅਦ ਕੁਲਵਿੰਦਰ ਦਾ ਕਪੂਰਥਲਾ ਸਥਿਤ ਪਰਿਵਾਰ ਵੀ ਸਾਹਮਣੇ ਆਇਆ ਸੀ । ਪਰਿਵਾਰ ਨੇ ਆਪਣੀ ਧੀ ਦਾ ਸਮਰਥਨ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਧੀ ਅਜਿਹਾ ਕਰ ਹੀ ਨਹੀਂ ਸਕਦੀ ।ਦੱਸ ਦਈਏ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੇ ਦੌਰਾਨ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਖਾਲਿਸਤਾਨੀ ਦੱਸਿਆ ਸੀ।
ਹੋਰ ਪੜ੍ਹੋ