ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਵੇਖੋ ਮਾਂ ਧੀ ਦਾ ਕਿਊਟ ਅੰਦਾਜ਼
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਸਾਹਮਣੇ ਆਇਆ ਹੈ । ਜਿਸ ਨੂੰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੀ ਧੀ ਦੇ ਨਾਲ ਦਿਖਾਈ ਦੇ ਰਹੀ ਹੈ।
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਸਾਹਮਣੇ ਆਇਆ ਹੈ । ਜਿਸ ਨੂੰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੀ ਧੀ ਦੇ ਨਾਲ ਦਿਖਾਈ ਦੇ ਰਹੀ ਹੈ ਅਤੇ ਗਾਇਕਾ ਦੀ ਧੀ ਹਰਗੁਨਵੀਰ ਕੌਰ ਨੇ ਕਾਲਾ ਚਸ਼ਮਾ ਲਗਾਇਆ ਹੋਇਆ ਹੈ ।
ਹੋਰ ਪੜ੍ਹੋ : ਇਸ ਸਰਦਾਰ ਦਾ ਦੁਨੀਆ ਦੇ 70 ਦੇਸ਼ਾਂ ’ਚ ਚੱਲਦਾ ਹੈ ਨਾਂਅ, ਸਰਦਾਰ ਦੀ ਟੌਹਰ ਦੇਖ ਕੇ ਗੋਰੇ ਵੀ ਬੰਨਦੇ ਹਨ ਪੱਗਾਂ
ਮਾਂ ਧੀ ਦੇ ਇਸ ਕਿਊਟ ਅੰਦਾਜ਼ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਗੀਤ ਵੀ ਚੱਲ ਰਿਹਾ ਹੈ ।ਗਾਇਕਾ ਨੇ ਦੀਵਾਲੀ ਦੇ ਮੌਕੇ ‘ਤੇ ਆਪਣੇ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।
ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ
ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ ਚੋਂ ਇੱਕ ਹੈ । ਦੋਵਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ ਹੈ ਅਤੇ ਕਰਦੇ ਆ ਰਹੇ ਹਨ । ਗੁਰਲੇਜ ਅਖਤਰ ਨੇ ਬਹੁਤ ਛੋਟੀ ਜਿਹੀ ਉਮਰ ‘ਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ ।
ਕਿਉਂਕਿ ਪਿਤਾ ਦੇ ਦਿਹਾਂਤ ਤੋਂ ਬਾਅਦ ਘਰ ‘ਚ ਵੱਡੀ ਹੋਣ ਦੇ ਨਾਤੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਵੀ ਉਨ੍ਹਾਂ ਨੇ ਨਿਭਾਇਆ । ਇਸ ਦੇ ਨਾਲ ਹੀ ਮਾਂ ਦੇ ਨਾਲ ਪਰਿਵਾਰ ਦੇ ਪਾਲਣ ਪੋਸ਼ਣ ‘ਚ ਵੀ ਹੱਥ ਵਟਾਇਆ ।ਕੁਲਵਿੰਦਰ ਕੈਲੀ ਦੇ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਇੱਕ ਲਾਈਵ ਸ਼ੋਅ ਦੇ ਦੌਰਾਨ ਹੀ ਹੋਈ ਸੀ ।