ਲਾਡੀ ਚਾਹਲ ਦਾ ਹੋਇਆ ਵਿਆਹ, ਪਰਮੀਸ਼ ਵਰਮਾ ਸਣੇ ਕਈ ਗਾਇਕਾਂ ਨੇ ਲਾਈਆਂ ਰੌਣਕਾਂ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਲਾਡੀ ਚਾਹਲ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਲਾਡੀ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।

By  Shaminder November 16th 2023 11:09 AM

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਲਾਡੀ ਚਾਹਲ (Ladi Chahal)ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਲਾਡੀ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।

ਹੋਰ ਪੜ੍ਹੋ :  ਅਦਾਕਾਰਾ ਚਾਹਤ ਖੰਨਾ ਨੇ ਖਰੀਦੀ ਲਗਜ਼ਰੀ ਕਾਰ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਤੇ ਲਾਡੀ ਦੇ ਖ਼ਾਸ ਦੋਸਤ ਤੇ ਗਾਇਕ ਪਰਮੀਸ਼ ਵਰਮਾ ਨੇ ਸ਼ਿਰਕਤ ਕੀਤੀ ।ਪਰਮੀਸ਼ ਵਰਮਾ  ਨੇ ਲਾਡੀ ਚਾਹਲ ਨੁੰ ਵਿਆਹ ਦੀ ਵਧਾਈ ਦਿੰਦੇ ਹੋਏ ਲਿਖਿਆ ‘ਪੂਰੀ ਉਮਰ ਦੀ ਖੁਸ਼ੀ ਦੇ ਲਈ ਵਧਾਈਆਂ ਮੇਰੇ ਭਰਾ। ਵਾਹਿਗੁਰੂ ਮਿਹਰ ਕਰੇ ।


ਖੁਸ਼ ਰਹਿ ਵੱਡੇ ਵੀਰ, ਰੱਬ ਸਭ ਸੁਫਨੇ ਪੂਰੇ ਕਰੇ’।ਜਿਉਂ ਹੀ ਪਰਮੀਸ਼ ਵਰਮਾ ਨੇ ਇਨ੍ਹਾਂ ਵਿਆਹ ਦੀਆਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਜਿਹਾ ਲੱਗ ਗਿਆ । 


ਲਾਡੀ ਚਾਹਲ ਨੇ ਦਿੱਤੇ ਕਈ ਹਿੱਟ 

ਲਾਡੀ ਚਾਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਾਫੀ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਉਹ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

View this post on Instagram

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)



Related Post