ਮਨਕਿਰਤ ਔਲਖ ਬਾਬਾ ਰਾਮ ਸਿੰਘ ਜੀ ਦਾ ਹਾਲਚਾਲ ਜਾਨਣ ਹਸਪਤਾਲ ਪੁੱਜੇ, ਬਾਬਾ ਜੀ ਤੋਂ ਲਿਆ ਆਸ਼ੀਰਵਾਦ

ਮਨਕਿਰਤ ਔਲਖ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਦਾ ਹਾਲ ਚਾਲ ਜਾਨਣ ਦੇ ਲਈ ਹਸਪਤਾਲ ‘ਚ ਪੁੱਜੇ ਸਨ । ਜਿੱਥੇ ਉਨ੍ਹਾਂ ਨੇ ਬਾਬਾ ਜੀ ਦਾ ਹਾਲਚਾਲ ਜਾਣਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਤੋਂ ਆਸ਼ੀਰਵਾਦ ਵੀ ਪ੍ਰਾਪਤ ਕੀਤਾ ।

By  Shaminder April 4th 2024 10:15 AM

ਮਨਕਿਰਤ ਔਲਖ (Mankirt Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਮਨਕਿਰਤ ਔਲਖ ਹਸਪਤਾਲ ‘ਚ ਨਜ਼ਰ ਆ ਰਹੇ ਹਨ ਅਤੇ ਗੁਰੁ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਵੱਲੋਂ ਕੀਤੀ ਗਈ ਕੁਰਬਾਨੀ ਦੀ ਵਾਰ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਦਰਅਸਲ ਮਨਕਿਰਤ ਔਲਖ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ (Baba Ram Singh Ji) ਜੀ ਦਾ ਹਾਲ ਚਾਲ ਜਾਨਣ ਦੇ ਲਈ ਹਸਪਤਾਲ ‘ਚ ਪੁੱਜੇ ਸਨ ।

ਹੋਰ ਪੜ੍ਹੋ  : ਰੈਪਰ ਬੋਹੇਮੀਆ ਨੇ ਕਿਹਾ ਕਿ ‘ਸਿੱਧੂ ਮੂਸੇਵਾਲਾ ਦੇ ਨਾਲ ਕੰਮ ਕਰਨਾ ਮੇਰੇ ਲਈ ਖੁਸ਼ਕਿਸਮਤੀ ਦੀ ਗੱਲ ਸੀ’

ਜਿੱਥੇ ਉਨ੍ਹਾਂ ਨੇ ਬਾਬਾ ਜੀ ਦਾ ਹਾਲਚਾਲ ਜਾਣਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਤੋਂ ਆਸ਼ੀਰਵਾਦ ਵੀ ਪ੍ਰਾਪਤ ਕੀਤਾ । ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਵਾਹਿਗੁਰੂ ਜੀ ਕਾ ਖਾਲਸਾ ਸ੍ਰੀ ਵਾਹਿਗੁਰੂ ਜੀ ਕੀ ਫਤਿਹ ।ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਡੂਆ ਵਾਲੇ ਪਿਛਲੇ ਕੁਝ ਸਮੇਂ ਤੋਂ ਸਰੀਰਕ ਤੌਰ ਤੇ ਠੀਕ ਨਹੀਂ ਸਨ ਆਪ ਸਭ ਦੀਆਂ ਅਰਦਾਸਾਂ ਸਦਕੇ ਸਤਿਗੁਰੂ ਜੀ ਦੀ ਕਿਰਪਾ ਨਾਲ ਬਾਬਾ ਜੀ ਪਹਿਲਾਂ ਨਾਲੋਂ ਕਾਫੀ ਤੰਦਰੁਸਤ ਹਨ, ਗੁਰੂ ਸਾਹਿਬ ਬਾਬਾ ਜੀ ਨੂੰ ਚੜ੍ਹਦੀ ਕਲਾ ਬਖਸ਼ਣ।ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਮਨਕਿਰਤ ਔਲਖ ਦਾ ਵਰਕ ਫ੍ਰੰਟ 

 ਮਨਕਿਰਤ ਔਲਖ ਦੇ ਵਰਕ ਫ੍ਰੰਟ  ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ । ਜਿਸ ‘ਚ ਭਾਬੀ, ਗੈਂਗਲੈਂਡ, ਕੋਕਾ, ਮੁੰਡਾ ਬਦਨਾਮ ਹੋ ਗਿਆ ਸਣੇ ਕਈ ਗੀਤ ਗਾ ਚੁੱਕੇ ਹਨ ।

  View this post on Instagram

A post shared by PTC Punjabi (@ptcpunjabi)

ਹਾਲ ਹੀ ‘ਚ ਉਹ ਇੱਕ ਹਰਿਆਣਵੀਂ ਗੀਤ ‘ਡਿਫੈਂਡਰ’ ਵੀ ਰਿਲੀਜ਼ ਕਰ ਚੁੱਕੇ ਹਨ । ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ।ਜਲਦ ਹੀ ਮਨਕਿਰਤ ਔਲਖ ਇੱਕ ਫ਼ਿਲਮ ‘ਚ ਅਦਾਕਾਰੀ ਵੀ ਕਰਦੇ ਹੋਏ ਦਿਖਾਈ ਦੇਣਗੇ । ‘ਬ੍ਰਾਊਨ ਮੁੰਡੇ’ ਨਾਂਅ ਦੇ ਟਾਈਟਲ ਹੇਠ ਇਹ ਫ਼ਿਲਮ ਆਏਗੀ । 



Related Post