ਮਨਕਿਰਤ ਔਲਖ ਦੇ ਬੇਟੇ ਦੇ ਜਨਮ ਦਿਨ ‘ਤੇ ਗਾਇਕ ਜੱਸੀ ਗਿੱਲ, ਐਮੀ ਵਿਰਕ ਸਣੇ ਕਈ ਪੰਜਾਬੀ ਗਾਇਕਾਂ ਨੇ ਕੀਤੀ ਸ਼ਿਰਕਤ, ਵੇਖੋ ਵੀਡੀਓ
ਬੀਤੇ ਦਿਨੀਂ ਪੰਜਾਬੀ ਗਾਇਕ ਮਨਕਿਰਤ ਔਲਖ ਦੇ ਬੇਟੇ ਦਾ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਜਨਮ ਦਿਨ ‘ਤੇ ਇੱਕ ਪਾਰਟੀ ਰੱਖੀ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਐਮੀ ਵਿਰਕ, ਜੱਸੀ ਗਿੱਲ ਸਣੇ ਕਈ ਗਾਇਕ ਸ਼ਾਮਿਲ ਹੋਏ । ਇਹ ਸਾਰੇ ਗਾਇਕ ਨੱਚ ਗਾ ਕੇ ਖੂਬ ਜਸ਼ਨ ਮਨਾਉਂਦੇ ਹੋਏ ਦਿਖਾਈ ਦਿੱਤੇ ।
ਬੀਤੇ ਦਿਨੀਂ ਪੰਜਾਬੀ ਗਾਇਕ ਮਨਕਿਰਤ ਔਲਖ (Mankirt Aulakh) ਦੇ ਬੇਟੇ ਦਾ ਜਨਮ ਦਿਨ (Son Birthday) ਸੀ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਜਨਮ ਦਿਨ ‘ਤੇ ਇੱਕ ਪਾਰਟੀ ਰੱਖੀ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਐਮੀ ਵਿਰਕ, ਜੱਸੀ ਗਿੱਲ ਸਣੇ ਕਈ ਗਾਇਕ ਸ਼ਾਮਿਲ ਹੋਏ । ਇਹ ਸਾਰੇ ਗਾਇਕ ਨੱਚ ਗਾ ਕੇ ਖੂਬ ਜਸ਼ਨ ਮਨਾਉਂਦੇ ਹੋਏ ਦਿਖਾਈ ਦਿੱਤੇ ।
ਹੋਰ ਪੜ੍ਹੋ : ਰਾਣਾ ਰਣਬੀਰ ਦੇ ਘਰ ਲੱਗੀਆਂ ਰੌਣਕਾਂ, ਨਾਨਕਾ ਮੇਲ ਦਾ ਕੁਝ ਇਸ ਤਰ੍ਹਾਂ ਹੋਇਆ ਸਵਾਗਤ
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ
ਮਨਕਿਰਤ ਔਲਖ ਦੇ ਬੇਟੇ ਦੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਬੇਟੇ ਦੇ ਜਨਮ ਦਿਨ ‘ਤੇ ਗਾਇਕ ਕਿਵੇਂ ਜਸ਼ਨ ਮਨਾ ਰਹੇ ਹਨ । ਇਸ ਦਾ ਇੱਕ ਵੀਡੀਓ ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਬਹੁਤ ਖੁਸ਼ ਨਜ਼ਰ ਆ ਰਿਹਾ ਹੈ ਅਤੇ ਉਸ ਦੇ ਗਾਇਕ ਦੋਸਤ ਨੱਚ ਗਾ ਕੇ ਬੇਟੇ ਦੇ ਜਨਮਦਿਨ ਦਾ ਜਸ਼ਨ ਮਨਾ ਰਹੇ ਹਨ ।
ਮਨਕਿਰਤ ਔਲਖ ਨੇ ਦਿੱਤੇ ਕਈ ਹਿੱਟ ਗੀਤ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਜਲਦ ਹੀ ਉਹ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਵੀ ਦਿਖਾਈ ਦੇਣਗੇ ।