ਮਿਸ ਪੂਜਾ ਨੇ ਆਪਣੇ ਬੇਟੇ ਅਲਾਪ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਫੈਨਸ ਨੁੰ ਪਸੰਦ ਆ ਰਹੀ ਮਾਂ ਪੁੱਤਰ ਦੀ ਜੋੜੀ

ਮਿਸ ਪੂਜਾ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਆਪਣੇ ਪੁੱਤਰ ਦੇ ਨਾਲ ਲਾਡ ਲਡਾਉਂਦੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਮਾਂ ਪੁੱਤਰ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।

By  Shaminder July 10th 2024 06:00 PM

ਮਿਸ ਪੂਜਾ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਆਪਣੇ ਪੁੱਤਰ ਦੇ ਨਾਲ ਲਾਡ ਲਡਾਉਂਦੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਮਾਂ ਪੁੱਤਰ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਅਲਾਪ ਹੁਣ ਕਾਫੀ ਵੱਡਾ ਹੋ ਚੁੱਕਿਆ ਹੈ ਉਸ ਦਾ ਇਹ ਵੀਡੀਓ ਪੁਰਾਣਾ ਹੈ।ਮਿਸ ਪੂਜਾ ਅਕਸਰ ਅਲਾਪ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਮਿਸ ਪੂਜਾ ਵਿਦੇਸ਼ ‘ਚ ਹੀ ਸੈਟਲ ਹੋ ਚੁੱਕੇ ਹਨ ਤੇ ਅਕਸਰ ਫੈਨਸ ਦੇ ਨਾਲ ਵਿਦੇਸ਼ ਤੋਂ ਆਪਣੀਆਂ ਤਸਵੀਰਾਂ ਫੈਨਸ ਦੇ ਨਾਲ ਸਾਂਝੀਆਂ ਕਰਦੇ ਹਨ । 


ਹੋਰ ਪੜ੍ਹੋ  : ਜਸਪਾਲ ਭੱਟੀ ਦੀ ਪਤਨੀ ਸਵਿਤਾ ਭੱਟੀ ਨੇ ਆਪਣੇ ਪੋਤੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਮਾਸਟਰ ਸ਼ੈੱਫ ਬਣੇ ਦਾਦੀ ਪੋਤਾ  
 

ਮਿਸ ਪੂਜਾ ਦਾ ਵਰਕ ਫ੍ਰੰਟ 

ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੂੰ ਪੰਜਾਬੀ ਇੰਡਸਟਰੀ ‘ਚ ਗੀਤ ‘ਝੋਨਾ’ ਦੇ ਨਾਲ ਪਛਾਣ ਮਿਲੀ ਸੀ ।


ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਕਈ ਹਿੱਟ ਗੀਤ ਗਾਏ ਹਨ ।ਜਿਸ ‘ਚ ਪੈਟਰੋਲ, ਪਸੰਦ, ਦਾਰੂ, ਡੇਟ ਆਨ ਫੋਰਡ, ਸੀਟੀ ਮਾਰ ਕੇ ਬੁਲਾਉਣੋ ਹੱਟ ਜਾ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਗੀਤ ਗਾਏ ਹਨ । 

View this post on Instagram

A post shared by Miss Pooja (@misspooja)


 


 











 



 


Related Post