ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ, ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤਾ ਗਿਆ ਆਯੋਜਨ
ਪਹਿਲੀ ਪਾਤਸ਼ਾਹੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਨਗਰ ਕੀਰਤਨ ਦਾ ਆਯੋਜਨ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਵੱਲੋਂ ਕੀਤਾ ਗਿਆ ਹੈ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਭਾਗ ਲਿਆ ਅਤੇ ਗੁਰੁ ਸਾਹਿਬ ਦਾ ਗੁਣਗਾਣ ਕੀਤਾ ।
ਪਹਿਲੀ ਪਾਤਸ਼ਾਹੀ ਗੁਰੁ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਨਗਰ ਕੀਰਤਨ ਦਾ ਆਯੋਜਨ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਵੱਲੋਂ ਕੀਤਾ ਗਿਆ ਹੈ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਭਾਗ ਲਿਆ ਅਤੇ ਗੁਰੁ ਸਾਹਿਬ ਦਾ ਗੁਣਗਾਣ ਕੀਤਾ । ਨਗਰ ਕੀਰਤਨ ਇਲਾਕੇ ਦੇ ਵੱਖ ਵੱਖ ਖੇਤਰਾਂ ਚੋਂ ਗੁਜ਼ਰਿਆ । ਜਿੱਥੇ ਫੁੱਲਾਂ ਦੀ ਵਰਖਾ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ।
ਹੋਰ ਪੜ੍ਹੋ : ਕੈਟਰੀਨਾ ਕੈਫ ਨੇ ਸਹੁਰੇ ਸ਼ਾਮ ਕੌਸ਼ਲ ਨੂੰ ਜਨਮ ਦਿਨ ਦੀ ਦਿੱੱਤੀ ਵਧਾਈ, ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਕੀਤੀ ਸਾਂਝੀ
ਨਗਰ ਕੀਰਤਨ ਪਿੰਡ ਆਹਲੀ ਖੁਰਦ ਤੋਂ ਚੱਲ ਕੇ ਸੁਲਤਾਨਪੁਰ ਲੋਧੀ ਪਹੁੰਚਿਆ ।ਦੱਸ ਦਈਏ ਕਿ ਸੁਲਤਾਨਪੁਰ ਲੋਧੀ ‘ਚ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਦੇ ਨਾਲ ਸਬੰਧਤ ਕਈ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ ।
27 ਨਵੰਬਰ ਨੂੰ ਮਨਾਇਆ ਜਾ ਰਿਹਾ ਗੁਰਪੁਰਬ
ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 27 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ । ਇਸ ਤੋਂ ਪਹਿਲਾਂ ਸੰਗਤਾਂ ਦੇ ਵੱਲੋਂ ਨਗਰ ਕੀਰਤਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ।
ਗੁਰੁ ਨਾਨਕ ਦੇਵ ਜੀ ਨੇ ਹੱਕ ਹਲਾਲ ਦੀ ਕਮਾਈ ਦਾ ਸੁਨੇਹਾ ਕੁਲ ਲੁਕਾਈ ਨੂੰ ਦਿੱਤਾ ਸੀ ਅਤੇ ਖੁਦ ਵੀ ਕਰਤਾਰਪੁਰ ‘ਚ ਖੇਤੀ ਕਰਕੇ ਹੱਥੀਂ ਕਿਰਤ ਕਰਨ ਦੀ ਮਿਸਾਲ ਕਾਇਮ ਕੀਤੀ ਸੀ ।ਉਨ੍ਹਾਂ ਨੇ ਜਿੱਥੇ ਭਰਮ-ਭੁਲੇਖਿਆਂ ‘ਚ ਪਏ ਲੋਕਾਂ ਨੂੰ ਵਹਿਮਾਂ ਭਰਮਾਂ ਚੋਂ ਕੱਢ ਕੇ ਨਾਮ ਦੀ ਦਾਤ ਦੀ ਬਖਸ਼ਿਸ਼ ਕਰਕੇ ਲੋਕਾਂ ਦਾ ਉਦਾਰ ਕੀਤਾ ।