ਕੈਂਸਰ ਦੀ ਬਿਮਾਰੀ ਤੋਂ ਉੱਭਰ ਰਹੇ ਨਵਜੋਤ ਸਿੱਧੂ ਦੀ ਪਤਨੀ, ਪਰਿਵਾਰ ਦੇ ਨਾਲ ਘੁੰਮਣ ਨਿਕਲੇ, ਤਸਵੀਰਾਂ ਕੀਤੀਆਂ ਸਾਂਝੀਆਂ

ਨਵਜੋਤ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਕੈਂਸਰ ਵਰਗੀ ਬਿਮਾਰੀ ਦੇ ਨਾਲ ਜੂਝ ਰਹੇ ਹਨ। ਪਰ ਹੌਲੀ-ਹੌਲੀ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਜਿਸ ਦੀਆਂ ਤਸਵੀਰਾਂ ਨਵਜੋਤ ਸਿੱਧੂ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੇ ਹਨ ।

By  Shaminder September 2nd 2024 02:17 PM

ਪਿਛਲੇ ਕਈ ਮਹੀਨਿਆਂ ਤੋਂ ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਕੈਂਸਰ ਵਰਗੀ ਬਿਮਾਰੀ ਦੇ ਨਾਲ ਜੂਝ ਰਹੇ ਹਨ। ਪਰ ਹੌਲੀ-ਹੌਲੀ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਜਿਸ ਦੀਆਂ ਤਸਵੀਰਾਂ ਨਵਜੋਤ ਸਿੱਧੂ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੇ ਹਨ । ਹੁਣ ਨਵਜੋਤ ਸਿੱਧੂ ਆਪਣੀ ਪਤਨੀ ਦੇ ਨਾਲ ਘੁੰਮਣ ਦੇ ਲਈ ਨਿਕਲੇ ਹਨ ।

ਹੋਰ ਪੜ੍ਹੋ : ਸੰਨੀ ਦਿਓਲ ਤੇ ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ, ਮਾਂ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਨਵਜੋਤ ਸਿੱਧੂ ਆਪਣੀ ਪਤਨੀ, ਧੀ, ਪੁੱਤਰ ਤੇ ਨੂੰਹ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।


ਦੱਸ ਦਈਏ ਕਿ ਨਵਜੋਤ ਸਿੱਧੂ ਦੇ ਪਤਨੀ ਦਾ ਪਿਛਲੇ ਕਈ ਮਹੀਨਿਆਂ ਤੋਂ ਕੈਂਸਰ ਦਾ ਇਲਾਜ ਚੱਲ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਦਿਨ ਪ੍ਰਤੀ ਦਿਨ ਸੁਧਾਰ ਹੋ ਰਿਹਾ ਹੈ। 

View this post on Instagram

A post shared by Navjot Singh Sidhu (@navjotsinghsidhu)

ਨਵਜੋਤ ਸਿੱਧੂ ਦਾ ਵਰਕ ਫ੍ਰੰਟ 

ਨਵਜੋਤ ਸਿੱਧੂ ਸਿਆਸਤ ‘ਚ ਸਰਗਰਮ ਹਨ ਅਤੇ ਇਸ ਤੋਂ ਇਲਾਵਾ ਉਹ ਕਈ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੇ ਹਨ ।ਬੀਤੇ ਦਿਨੀਂ ਉਨ੍ਹਾਂ ਦੇ ਵੱਲੋਂ ਉਹ ਬਿੱਗ ਬੌਸ ‘ਚ ਭਾਗ ਲੈਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। 




Related Post