ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ
Neeru Bajwa celebrates her twin daughters birthday: ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਆਪਣੇ ਅਪਕਮਿੰਗ ਪ੍ਰੋਜੈਕਟਸ ਨੂੰ ਲੈ ਕੇ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੀ ਜੁੜਵਾ ਧੀਆਂ ਦਾ ਬਰਥਡੇਅ ਸੈਲੀਬ੍ਰੇਟ ਕੀਤਾ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ।
ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਆਪਣੀਆਂ ਜੁੜਵਾ ਧੀਆਂ ਦੇ ਜਨਮਦਿਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਨੀਰੂ ਬਾਜਵਾ ਨੇ ਬੀਤੇ ਕੁਝ ਦਿਨ ਪਹਿਲਾਂ ਹੀ ਜੁੜਵਾ ਧੀਆਂ ਆਲੀਆ ਅਤੇ ਅਕੀਰਾ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ, ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਇਨ੍ਹਾਂ ਤਸਵੀਰਾਂ'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਰਿਵਾਰ ਨਾਲ ਆਪਣੀਆਂ ਧੀਆਂ ਦਾ ਜਨਮਦਿਨ ਮਨਾਉਂਦੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਅਤੇ ਸੱਸ ਮਾਂ ਵੀ ਨਜ਼ਰ ਆ ਰਹੀਆਂ ਹਨ।
ਦੱਸ ਦਈਏ ਕਿ ਆਲੀਆ ਅਤੇ ਅਕੀਰਾ ਦਾ ਜਨਮ ਲਾਕਡਾਊਨ 'ਚ ਹੋਇਆ ਸੀ। ਇਸ ਤੋਂ ਪਹਿਲਾਂ ਦੀ ਅਦਾਕਾਰਾ ਦੀ ਧੀ ਦਾ ਜਨਮ ਹੋਇਆ ਸੀ। ਇੰਡਸਟਰੀ 'ਚ ਬੱਲੇ-ਬੱਲੇ ਕਰਵਾ ਚੁੱਕੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ। ਨੀਰੂ ਬਾਜਵਾ ਫ਼ਿਲਮਾਂ 'ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ।
ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ 'ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ। ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਹੋਰ ਪੜ੍ਹੋ: ਸੰਨੀ ਦਿਓਲ ਤੇ ਈਸ਼ਾ ਦਿਓਲ ਨੇ ਭਰਾ ਬੌਬੀ ਦਿਓਲ ਨੂੰ ਖਾਸ ਅੰਦਾਜ਼ 'ਚ ਦਿੱਤੀ ਵਧਾਈ
ਦੱਸਣਯੋਗ ਹੈ ਕਿ ਨੀਰੂ ਬਾਜਵਾ ਜਲਦ ਹੀ ਗਾਇਕ ਸਤਿੰਦਰ ਸਰਤਾਜ ਨਾਲ ਫ਼ਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਨੀਰੂ ਦੀ ਹਾਲ ਹੀ 'ਚ ਆਈ ਫ਼ਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫ਼ਿਲਮ 'ਜੱਟ ਐਂਡ ਜੂਲੀਅਟ 3' ਲਈ ਵੀ ਕੰਮ ਕਰ ਰਹੀ ਹੈ।