ਨੀਰੂ ਬਾਜਵਾ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਵੇਖੋ ਤਸਵੀਰਾਂ
ਪਰਿਵਾਰ ਅਤੇ ਕੰਮ ‘ਚ ਬੈਲੇਂਸ ਬਣਾ ਕੇ ਕਿਵੇਂ ਚੱਲਣਾ ਹੈ । ਇਹ ਨੀਰੂ ਬਾਜਵਾ ਤੋਂ ਬਿਹਤਰ ਕੋਈ ਨਹੀਂ ਜਾਣ ਸਕਦਾ । ਉਹ ਆਪਣੇ ਕੰਮ ਦੇ ਨਾਲ-ਨਾਲ ਆਪਣੇ ਪਰਿਵਾਰ ਨੂੰ ਵੀ ਪੂਰਾ ਸਮਾਂ ਦਿੰਦੀ ਹੈ । ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਪਰਿਵਾਰ ਅਤੇ ਕੰਮ ‘ਚ ਬੈਲੇਂਸ ਬਣਾ ਕੇ ਕਿਵੇਂ ਚੱਲਣਾ ਹੈ । ਇਹ ਨੀਰੂ ਬਾਜਵਾ (Neeru Bajwa)ਤੋਂ ਬਿਹਤਰ ਕੋਈ ਨਹੀਂ ਜਾਣ ਸਕਦਾ । ਉਹ ਆਪਣੇ ਕੰਮ ਦੇ ਨਾਲ-ਨਾਲ ਆਪਣੇ ਪਰਿਵਾਰ ਨੂੰ ਵੀ ਪੂਰਾ ਸਮਾਂ ਦਿੰਦੀ ਹੈ । ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਪਤੀ ਅਤੇ ਧੀਆਂ ਦੇ ਨਾਲ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਯੋਗਰਾਜ ਸਿੰਘ ਦੀ ਪਤਨੀ ਨੀਨਾ ਬੁੰਦੇਲ ਵੀ ਹਨ ਵਧੀਆ ਅਦਾਕਾਰਾ, 90 ਦੇ ਦਹਾਕੇ ‘ਚ ਕਈ ਫ਼ਿਲਮਾਂ ‘ਚ ਨੀਨਾ ਆਈ ਸੀ ਨਜ਼ਰ
ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਇਨ੍ਹਾਂ ਤਸਵੀਰਾਂ ‘ਤੇ ਕਮੈਂਟਸ ਕੀਤੇ ਹਨ ।ਅਦਾਕਾਰਾ ਅਦਿਤੀ ਸ਼ਰਮਾ ਨੇ ਲਿਖਿਆ ‘ਬਿਊੇਟੀਫੁਲ’ ।
ਨੀਰੂ ਬਾਜਵਾ ਨੇ ਬੀਤੇ ਦਿਨੀਂ ਵੀ ਸ਼ੇਅਰ ਕੀਤੀਆਂ ਸਨ ਤਸਵੀਰਾਂ
ਨੀਰੂ ਬਾਜਵਾ ਨੇ ਬੀਤੇ ਦਿਨੀਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ‘ਚ ਉਹ ਵਿਦੇਸ਼ ‘ਚ ਪਰਿਵਾਰ ਦੇ ਨਾਲ ਛੁੱਟੀਆਂ ਮਨਾਉਂਦੀ ਹੋਈ ਨਜ਼ਰ ਆਈ ਸੀ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
ਨੀਰੂ ਬਾਜਵਾ ਦਾ ਵਰਕ ਫਰੰਟ
ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਦੀਆਂ ਫ਼ਿਲਮਾਂ ਦੇ ਨਾਲ ਕੀਤੀ ਸੀ । ਪਰ ਬਾਲੀਵੁੱਡ ‘ਚ ਉਸ ਦਾ ਐਕਸਪੀਰੀਅੰਸ ਕੁਝ ਜ਼ਿਆਦਾ ਵਧੀਆ ਨਹੀਂ ਰਿਹਾ । ਜਿਸ ਤੋਂ ਬਾਅਦ ਉਸ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਜੱਟ ਐਂਡ ਜੂਲੀਅਟ, ਛੜਾ ਸਣੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।