ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਖੇਤਾਂ 'ਚ ਸੈਰ ਕਰਦੀ ਨਜ਼ਰ ਆਈ ਅਦਾਕਾਰਾ

By  Pushp Raj December 29th 2023 07:02 PM

Neeru Bajwa pics: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। 

View this post on Instagram

A post shared by Neeru Bajwa (@neerubajwa)



ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਪੰਜਾਬੀ ਸੂਟ ਪਹਿਨੇ ਹੋਈ ਨਜ਼ਰ ਆ ਰਹੀ ਹੈ ਅਤੇ ਅਦਾਕਾਰਾ ਖੇਤਾਂ ਵਿੱਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ। 

ਇਨ੍ਹਾਂ ਤਸਵੀਰਾਂ ਵਿੱਚ ਉਹ ਨੌਜਵਾਨ ਅਭਿਨੇਤਰੀਆਂ ਨੂੰ ਮਾਤ ਦਿੰਦੀ ਨਜ਼ਰ ਆ ਰਹੀ ਹੈ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਇਹ ਨਹੀਂ ਕਹਿ ਸਕਦਾ ਹੈ ਅਦਾਕਾਰਾ ਦੀ ਉਮਰ 40 ਸਾਲ ਤੋਂ ਵੱਧ ਹੈ।

ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਨੀਰੂ ਇਨ੍ਹਾਂ ਤਸਵੀਰਾਂ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਫੈਨਜ਼ ਵੀ ਉਸ ਦੀਆਂ ਪੋਸਟਾਂ 'ਤੇ ਰੱਜ ਕੇ ਪਿਆਰ ਲੁਟਾਉਂਦੇ ਹੋਏ ਨਜ਼ਰ ਆਏ।

View this post on Instagram

A post shared by Neeru Bajwa (@neerubajwa)

 

ਹੋਰ ਪੜ੍ਹੋ: ਸ਼ਮਸ਼ੇਰ ਚਮਕ 'ਤੇ ਟੁੱਟਿਆ ਦੁਖਾਂ ਦਾ ਪਹਾੜ, ਗਾਇਕ ਦੇ ਮਾਪਿਆਂ ਦਾ ਹੋਇਆ ਦਿਹਾਂਤ

ਦੱਸਣਯੋਗ ਹੈ ਕਿ ਨੀਰੂ ਬਾਜਵਾ ਦੇ ਇਕੱਲੇ ਇੰਸਟਾਗ੍ਰਾਮ 'ਤੇ 5 ਮਿਲੀਅਨ ਫਾਲੋਅਰਜ਼ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਨੀਰੂ ਇਸ ਸਾਲ ਫਿਲਮ ਕਲੀ ਜੋਟਾ ਅਤੇ ਬੂਹੇ ਬਾਰੀਆਂ 'ਚ ਨਜ਼ਰ ਆਈ ਸੀ। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਦੱਸ ਦਈਏ ਕਿ ਜਲਦ ਹੀ ਨੀਰੂ ਬਾਜਵਾ ਫਿਲਮ 'ਜੱਟ ਐਂਡ ਜੂਲੀਅਟ 3' ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੇ ਵਿੱਚ ਨੀਰੂ ਬਾਜਵਾ ਦੇ ਨਾਲ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ। 

Related Post