ਨੀਰੂ ਬਾਜਵਾ ਨੇ ਆਪਣੀ ਧੀਆਂ ਨਾਲ ਇੰਝ ਮਨਾਇਆ ਆਪਣਾ ਜਨਮਦਿਨ, ਅਦਾਕਾਰਾ ਨੇ ਫੈਨਜ਼ ਨੂੰ ਵਿਖਾਈ ਬਰਥਡੇਅ ਸੈਲੀਬ੍ਰੇਸ਼ਨ ਦੀ ਝਲਕ
ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਬਾਲੀਵੁੱਡ 'ਚ ਮੁੜ ਐਂਟਰੀ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹੈ। ਇਸੇ ਵਿਚਾਲੇ ਬੀਤੇ ਦਿਨੀਂ ਨੀਰੂ ਬਾਜਵਾ ਨੇ ਆਪਣਾ ਜਨਮਦਿਨ ਮਨਾਇਆ। ਜਿਸ ਦੀ ਇੱਕ ਝਲਕ ਅਦਾਕਾਰਾ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ।
Neeru Bajwa with Daughters : ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਬਾਲੀਵੁੱਡ 'ਚ ਮੁੜ ਐਂਟਰੀ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹੈ। ਇਸੇ ਵਿਚਾਲੇ ਬੀਤੇ ਦਿਨੀਂ ਨੀਰੂ ਬਾਜਵਾ ਨੇ ਆਪਣਾ ਜਨਮਦਿਨ ਮਨਾਇਆ। ਜਿਸ ਦੀ ਇੱਕ ਝਲਕ ਅਦਾਕਾਰਾ ਨੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਦੇ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਆਪਣੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਕੁੱਝ ਝਲਕੀਆਂ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਦੇ ਵਿੱਚ ਉਹ ਆਪਣੀ ਧੀਆਂ ਨਾਲ ਆਪਣਾ ਜਨਮਦਿਨ ਮਨਾਉਂਦੀ ਹੋਈ ਨਜ਼ਰ ਆ ਰਹੀਆਂ ਹਨ।
ਨੀਰੂ ਬਾਜਵਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀ ਧੀਆਂ ਨਾਲ ਮਸਤੀ ਕਰਦੇ ਹੋਏ, ਕੇਕ ਕੱਟ ਕੇ ਆਪਣੇ ਜਨਮਦਿਨ ਦਾ ਜਸ਼ਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਨੇ ਫੈਨਜ਼ ਨਾਲ ਆਪਣੇ ਬਚਪਨ ਦੇ ਦਿਨਾਂ ਦੀ ਯਾਦ ਕੀਤੀ ਸਾਂਝੀ, ਵੇਖੋ ਵੀਡੀਓ
ਫੈਨਜ਼ ਨੀਰੂ ਬਾਜਵਾ ਦੀ ਇਸ ਵੀਡੀਓ ਨੂੰ ਵੇਖ ਕੇ ਕਾਫੀ ਖੁਸ਼ ਹੋ ਰਹੇ ਹਨ ਤੇ ਉਸ ਦੀ ਫਿੱਟਨਸ ਦੀ ਤਾਰੀਫ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ ਉੱਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਯੂਜ਼ਰਸ ਨੇ ਨੀਰੂ ਬਾਜਵਾ ਨੂੰ ਚੰਗੀ ਮਾਂ ਦੱਸਦਿਆਂ ਕਿਹਾ ਕਿ ਨੀਰੂ ਆਪਣੇ ਐਕਟਿੰਗ ਕਰੀਅਰ ਦੇ ਨਾਲ-ਨਾਲ ਆਪਣੇ ਪਰਿਵਾਰ ਤੇ ਆਪਣੇ ਮਾਂ ਹੋਣ ਦਾ ਫਰਜ਼ ਪੂਰਾ ਕਰ ਰਹੀ ਹੈ।