ਨੀਰੂ ਬਾਜਵਾ ਨੇ ਫ਼ਿਲਮ ‘ਸ਼ਾਇਰ’ ਦੇ ਸੈੱਟ ਤੋਂ ਸਾਂਝੀਆਂ ਕੀਤੀਆਂ ਤਸਵੀਰਾਂ

ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਜਲਦ ਹੀ ਫ਼ਿਲਮ ‘ਸ਼ਾਇਰ’ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੇ ਸੈੱਟ ਤੋਂ ਬੀਤੇ ਦਿਨੀਂ ਵੀ ਅਦਾਕਾਰਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਅਦਾਕਾਰਾ ਨੇ ਮੁੜ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।

By  Shaminder October 7th 2023 05:30 PM

ਨੀਰੂ ਬਾਜਵਾ (Neeru Bajwa) ਅਤੇ ਸਤਿੰਦਰ ਸਰਤਾਜ ਜਲਦ ਹੀ ਫ਼ਿਲਮ ‘ਸ਼ਾਇਰ’ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੇ ਸੈੱਟ ਤੋਂ ਬੀਤੇ ਦਿਨੀਂ ਵੀ ਅਦਾਕਾਰਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਅਦਾਕਾਰਾ ਨੇ ਮੁੜ ਤੋਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਸਤਿੰਦਰ ਸਰਤਾਜ ਦੇ ਨਾਲ ਨਜ਼ਰ ਆ ਰਹੀ ਹੈ । ਫ਼ਿਲਮ ‘ਚ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਤੋਂ ਇਲਾਵਾ ਯੋਗਰਾਜ ਸਿੰਘ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।


ਹੋਰ ਪੜ੍ਹੋ :  ਸੋਸ਼ਲ ਮੀਡੀਆ ਸਟਾਰ ਨੂਰ ਗੁਰਨਾਮ ਭੁੱਲਰ ਦੀ ਫ਼ਿਲਮ ‘ਰੋਜ਼ ਰੋਜ਼ੀ ਤੇ ਗੁਲਾਬ’ ‘ਚ ਆਏਗੀ ਨਜ਼ਰ, ਸੰਦੀਪ ਤੂਰ ਨੇ ਸਾਂਝਾ ਕੀਤਾ ਵੀਡੀਓ

ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਫ਼ਿਲਮ ‘ਕਲੀ ਜੋਟਾ’ ‘ਚ ਆਏ ਸੀ ਨਜ਼ਰ 

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।ਨੀਰੂ ਬਾਜਵਾ ਦੀ ਹਾਲ ਹੀ ‘ਚ ਫ਼ਿਲਮ ‘ਬੂਹੇ ਬਾਰੀਆਂ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।


ਨੀਰੂ ਬਾਜਵਾ ਨੇ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੱਟ ਐਂਡ ਜੂਲੀਅਟ’, ‘ਛੜਾ’ ਸਣੇ ਕਈ ਫ਼ਿਲਮਾਂ ਹਨ । ਜਿਨ੍ਹਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਦਰਸ਼ਕਾਂ ਨੂੰ ਇਸ ਫ਼ਿਲਮ ਦਾ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।  

View this post on Instagram

A post shared by Neeru Bajwa (@neerubajwa)





Related Post