ਸਿੱਧੂ ਮੂਸੇਵਾਲਾ ਦੇ ਕਾਤਲਾਂ ਘਰ ਪਹੁੰਚੀ ਪੁਲਿਸ, NIA ਨੇ ਪੰਜਾਬ ਤੇ ਹਰਿਆਣਾ 'ਚ ਮਾਰੇ ਛਾਪੇ

By  Pushp Raj January 12th 2024 12:24 PM

Sidhu Moosewala Murder Case Update: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਨੂੰ ਲੈ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। NIA ਵੱਲੋਂ ਹਰਿਆਣਾ ਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Sidhu Moosewala Murder Case) ਦੇ ਮੁੱਖ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰ ਪਹੁੰਚੀ। 

ਦੱਸ ਦਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਵੱਲੋਂ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰ ਰੇਡ ਕੀਤੀ ਗਈ ਤੇ ਪੂਰੇ ਘਰ ਦੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਐਨਆਈਏ ਦੀ ਟੀਮ ਵੱਲੋਂ ਦੋਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਪੰਜਾਬ ‘ਚ NIA ਨੇ ਗੈਂਗਸਟਰ ਹੈਰੀ ਮੌਡ ਦੇ ਘਰ ਛਾਪਾ ਮਾਰਿਆ ਤੇ ਉਸ ਦੇ ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ।

NIA Team

ਸਿੱਧੂ ਮੂਸੇਵਾਲਾ ਮਾਰਨ ਵਾਲੇ ਸ਼ੂਟਰਾਂ ਦੇ ਘਰ NIA ਨੇ ਕੀਤੀ ਰੇਡ

ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਵਸਨੀਕ ਹੈ ਅਤੇ ਪ੍ਰਿਆਵਰਤ ਫ਼ੌਜੀ ਪਿੰਡ ਗੜ੍ਹੀ ਸਿਸਾਣਾ ਦਾ ਰਹਿਣ ਵਾਲਾ ਹੈ। NIA ਦੀ ਟੀਮ ਸਵੇਰੇ 5 ਵਜੇ ਦੋਹਾਂ ਦੇ ਘਰ ਪਹੁੰਚੀ। ਐਨਆਈਏ (NIA) ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਹਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਵੇਰੇ ਕਰੀਬ 7 ਵਜੇ ਤੱਕ ਜਾਰੀ ਰਹੀ।

ਇਸ ਤੋਂ ਪਹਿਲਾਂ ਵੀ NIA ਵੱਲੋਂ ਪਹਿਲਾਂ ਵੀ ਦੋਹਾਂ ਦੇ ਘਰਾਂ ‘ਤੇ ਤਿੰਨ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ। ਹਾਲਾਂਕਿ ਪਰਿਵਾਰਕ ਮੈਂਬਰ ਫਿਲਹਾਲ ਜਾਂਚ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ।

ਦੱਸ ਦੇਈਏ ਕਿ ਹੈਰੀ ਮੌੜ ਦਾ ਨਾਂ ਕਈ ਗੰਭੀਰ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਰਿਹਾ ਹੈ। NIA ਦੀ ਟੀਮ ਸਵੇਰੇ 5 ਵਜੇ ਉਸ ਦੇ ਘਰ ਪਹੁੰਚੀ। ਇਸ ਤੋਂ ਪਹਿਲਾਂ ਹੀ ਬਠਿੰਡਾ ਪੁਲਿਸ ਹੈਰੀ ਮੌੜ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਘੇਰ ਲਿਆ। ਟੀਮ ਨੇ ਘਰ ਦੀ ਤਲਾਸ਼ੀ ਲਈ, ਪਰਿਵਾਰਕ ਮੈਂਬਰਾਂ ਤੋਂ ਕਈ ਸਵਾਲ ਪੁੱਛੇ ਅਤੇ ਘਰ ਨੂੰ ਸੀਲ ਕਰ ਦਿੱਤਾ। NIA ਨੇ ਘਰ ਦੇ ਬਾਹਰ ਸੀਲ ‘ਤੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ।

 

ਇਸ ਦੇ ਨਾਲ ਹੀ ਇੱਕ ਟੀਮ ਫ਼ਿਰੋਜ਼ਪੁਰ ਵੀ ਪਹੁੰਚੀ ਤੇ ਇੱਥੇ ਦੋ ਘਰਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਵਿੱਚ ਸਰਕਾਰੀ ਸਕੂਲ ਵਿੱਚ ਪੜ੍ਹਾ ਰਹੇ ਅਧਿਆਪਕ ਦਾ ਘਰ ਦੱਸਿਆ ਜਾ ਰਿਹਾ ਹੈ। NIA ਨੇ ਕੁਝ ਦਿਨ ਪਹਿਲਾਂ ਹੈਰੀ ਮੌੜ ਦੇ ਘਰ ਵੀ ਛਾਪਾ ਮਾਰਿਆ ਸੀ। ਪੰਜਾਬ ਦੀ ਜੇਲ੍ਹ ਵਿੱਚ ਬੰਦ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਹੈ। ਉਹ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ।



View this post on Instagram

A post shared by Sidhu Moosewala (@sidhu_moosewala_fans_1993)



ਹੋਰ ਪੜ੍ਹੋ: ਨਯਨਤਾਰਾ ਦੀ ਫਿਲਮ ਅੰਨਪੁਰਨੀ 'ਤੇ ਲੱਗੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼, FIR ਹੋਈ ਦਰਜ

ਦੱਸਣਯੋਗ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਪਿੰਡ ਮੂਸਾ ਤੋਂ ਮਾਨਸਾ ਵੱਲ ਜਾ ਰਹੇ ਸਨ। ਇਸ ਦੌਰਾਨ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਗਾਇਕ ਦੀ ਮੌਕ ਉੱਤੇ ਹੀ ਮੌਤ ਹੋ ਗਈ। ਗਾਇਕ ਦੇ ਦਿਹਾਂਤ ਨੂੰ 1 ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਤੇ ਮਾਤਾ ਚਰਨ ਕੌਰ ਲਗਾਤਾਰ ਗਾਇਕ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ। ਇਸ ਵਿੱਚ ਗਾਇਕ ਦੇ ਫੈਨਜ਼ ਵੀ ਉਨ੍ਹਾਂ ਦਾ ਭਰਪੂਰ ਸਮਰਥਨ ਕਰ ਰਹੇ ਹਨ। 

Related Post