Nimrat Khaira: ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਨਾਮ ਬਦਲ ਦੇ ਕੀਤਾ 'ਮਾਣਮੱਤੀ', ਜਾਣੋ ਕਿਉਂ
ਪੰਜਾਬੀ ਗਾਇਕੀ ਨੂੰ ਚਾਰ-ਚੰਨ ਲਾਉਣ ਵਾਲੀ ਨਿਮਰਤ ਖਹਿਰਾ ਨੇ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੀ ਜਾਂਦੀ ਹੈ। ਨਿਮਰਤ ਖਹਿਰਾ ਨੇ ਆਪਣੀ ਸੁਰੀਲੀ ਆਵਾਜ਼ ਨਾਲ ਫੈਨਜ਼ ਦੇ ਦਿਲਾਂ 'ਚ ਵੱਖਰੀ ਥਾਂ ਬਣਾਈ ਹੈ। ਹਾਲ ਹੀ 'ਚ ਨਿਮਰਤ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਿਮਰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਨਾਮ ਬਦਲ ਦਿੱਤਾ ਹੈ।
Nimrat Khaira name on Instagram profile : ਪੰਜਾਬੀ ਗਾਇਕੀ ਨੂੰ ਚਾਰ-ਚੰਨ ਲਾਉਣ ਵਾਲੀ ਨਿਮਰਤ ਖਹਿਰਾ ਨੇ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੀ ਜਾਂਦੀ ਹੈ। ਨਿਮਰਤ ਖਹਿਰਾ ਨੇ ਆਪਣੀ ਸੁਰੀਲੀ ਆਵਾਜ਼ ਨਾਲ ਫੈਨਜ਼ ਦੇ ਦਿਲਾਂ 'ਚ ਵੱਖਰੀ ਥਾਂ ਬਣਾਈ ਹੈ। ਹਾਲ ਹੀ 'ਚ ਨਿਮਰਤ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਿਮਰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਨਾਮ ਬਦਲ ਦਿੱਤਾ ਹੈ।
ਨਿਮਰਤ ਖਹਿਰਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਤਸਵੀਰਾਂ ਤੇ ਵੀਡੀਓ ਆਦਿ ਸ਼ੇਅਰ ਕਰਦੀ ਰਹਿੰਦੀ ਹੈ। ਨਿਮਰਤ ਖਹਿਰਾ ਨੇ ਹਾਲ ਹੀ 'ਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਪ੍ਰੋਫਾਇਲ 'ਚ ਵੱਡਾ ਬਦਲਾਅ ਕੀਤਾ ਹੈ।
ਦਰਅਸਲ ਗਾਇਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਪ੍ਰੋਫਾਇਲ 'ਤੇ ਆਪਣਾ ਨਾਮ (ਨਿਮਰਤ ਖਹਿਰਾ) ਤੋਂ ਹਟਾ ਕੇ 'ਮਾਣਮੱਤੀ' ਕਰ ਦਿੱਤਾ ਹੈ। ਪੰਜਾਬੀ ਭਾਸ਼ਾ 'ਚ 'ਮਾਣਮੱਤੀ' ਦਾ ਅਰਥ ਹੁੰਦਾ ਹੈ 'ਮਾਣ ਕਰਨਾ ਜਾਂ ਆਦਰ ਲੈਣਾ)।
ਫਿਲਹਾਲ ਫੈਨਜ਼ ਅਦਾਕਾਰਾ ਵੱਲੋਂ ਸੋਸ਼ਲ ਮੀਡੀਆ ਅਕਾਊਂਟ 'ਚ ਕੀਤੇ ਗਏ ਬਦਲਾਅ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ। ਕਿਸੇ ਨੇ ਲਿਖਿਆ ਕਿ ਨਿਮਰਤ ਜਲਦ ਹੀ ਕਿਸੇ ਨਵੇਂ ਪ੍ਰੋਜੈਕਟ ਨੂੰ ਲੈ ਕੇ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ। ਕਿਸੇ ਨੇ ਕਿਹਾ ਇਹ ਬੇਹੱਦ ਪਿਆਰਾ ਸ਼ਬਦ ਹੈ। ਕੀ ਨਿਮਰਤ ਖਹਿਰਾ ਜਲਦ ਹੀ ਕੋਈ ਨਵਾਂ ਪ੍ਰੋਜੈਕਟ ਲਿਆਉਣ ਵਾਲੀ ਹੈ , ਫਿਲਹਾਲ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ।
ਹੋਰ ਪੜ੍ਹੋ: Mika Singh: ਗਾਇਕ ਮੀਕਾ ਸਿੰਘ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਗਿਆ ਦਾਖਲ
ਜੇਕਰ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਨਿਮਰਤ, ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਫ਼ਿਲਮ 'ਜੋੜੀ' ਵਿੱਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸੁਪਰਹਿੱਟ ਰਹੀ ਤੇ ਦਰਸ਼ਕਾਂ ਵੱਲੋਂ ਨਿਮਰਤ ਦੀ ਅਦਾਕਾਰੀ ਦੀ ਵੀ ਜਮ ਕੇ ਤਾਰੀਫ ਕੀਤੀ ਗਈ। ਨਿਮਰਤ ਖਹਿਰਾ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੀ ਹੈ।