ਨਿਰਮਲ ਰਿਸ਼ੀ ਨੇ ਗਿੱਪੀ ਗਰੇਵਾਲ ਨੂੰ ਫਿਲਮ Warning 2 ਦੀ ਸਫਲਤਾ ਲਈ ਦਿੱਤੀ ਵਧਾਈ, ਵੇਖੋ ਵੀਡੀਓ
Nirmal Rishi congratulates to Gippy Grewal : ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ ਨੂੰ ਕੌਣ ਨਹੀਂ ਜਾਣਦਾ। ਨਿਰਮਲ ਰਿਸ਼ੀ (Nirmal Rishi) ਨੇ ਆਪਣੀ ਅਦਾਕਾਰੀ ਨਾਲ ਪੰਜਾਬੀ ਫਿਲਮਾਂ ਨੂੰ ਵੱਖਰੀ ਪਛਾਣ ਦਿੱਤੀ ਹੈ। ਹਾਲ ਹੀ 'ਚ ਨਿਰਮਲ ਰਿਸ਼ੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਗਿੱਪੀ ਗਰੇਵਾਲ (Gippy Grewal) ਨੂੰ ਫਿਲਮ Warning 2 ਦੀ ਸਫਲਤਾ ਲਈ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਹਾਲ ਹੀ ਵਿੱਚ ਨਿਰਮਲ ਰਿਸ਼ੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਅਦਾਕਾਰਾ ਗਿੱਪੀ ਗਰੇਵਾਲ ਨੂੰ ਬੇਹੱਦ ਹੀ ਦਿਲਚਸਪ ਅੰਦਾਜ਼ ਦੇ ਵਿੱਚ ਵਧਾਈ ਦਿੰਦੇ ਹੋਏ ਵਿਖਾਈ ਦੇ ਰਹੇ ਹਨ।
ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨਿਰਮਲ ਰਿਸ਼ੀ ਤੇ ਜੈਸਮੀਨ ਭਸੀਨ (Jasmine Bhasin) ਇੱਕਠੇ ਬੱਸ ਵਿੱਚ ਬੈਠੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਜੈਸਮੀਨ ਭਸੀਨ ਤੇ ਨਿਰਮਲ ਰਿਸ਼ੀ ਦੋਵੇਂ ਹਸਦੀਆਂ ਤੇ ਖੇਡਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਇਸ ਵਿਚਾਲੇ ਅਚਾਨਕ ਜੈਸਮੀਨ ਭਸੀਨ ਤੇ ਨਿਰਮਲ ਰਿਸ਼ੀ ਨੇ ਗਿੱਪੀ ਗਰੇਵਾਲ ਨੂੰ ਇੱਕਠੇ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਇਸ ਦੌਰਾਨ ਗਿੱਪੀ ਗਰੇਵਾਲ, ਜੈਸਮੀਨ ਭਸੀਨ ਨੂੰ ਫਿਲਮ ਵਿੱਚ ਕੰਮ ਕਰਨ ਦਾ ਤਜ਼ਰਬਾ ਪੁੱਛਦੇ ਹੋਏ ਨਜ਼ਰ ਆਏ। ਇਸ ਦੌਰਾਨ ਗਿੱਪੀ ਗਰੇਵਾਲ ਦੀ ਟੀਮ ਦੇ ਹੋਰ ਵੀ ਮੈਂਬਰ ਵੀਡੀਓ ਵਿੱਚ ਨਜ਼ਰ ਆਏ। ਇਸ ਦੌਰਾਨ ਗਿੱਪੀ ਗਰੇਵਾਲ ਨੇ ਆਪਣੇ ਦਰਸ਼ਕਾਂ ਨੂੰ ਫਿਲਮ ਵਾਰਨਿੰਗ ਦੀ ਸਫਲਤਾ ਲਈ ਧੰਨਵਾਦ ਕੀਤਾ ਹੈ।
ਇਹ ਵੀਡੀਓ ਬੇਹੱਦ ਹੀ ਮਜ਼ੇਦਾਰ ਤੇ ਦਿਲਚਪਸ ਹੈ। ਫੈਨਜ਼ ਗਿੱਪੀ ਗਰੇਵਾਲ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਦਰਸ਼ਕ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆਵਾਂ ਦੇ ਰਹੇ ਹਨ, ਵੱਡੀ ਗਿਣਤੀ ਵਿੱਚ ਫੈਨਜ਼ ਗਿੱਪੀ ਗਰੇਵਾਲ ਦੀ ਇਸ ਫਿਲਮ ਦੀ ਤਾਰੀਫ ਕਰ ਰਹੇ ਹਨ।
ਹੋਰ ਪੜ੍ਹੋ: Grammy Awards 2024: ਗ੍ਰੈਮੀ ਅਵਾਰਡ 'ਚ ਚਮਕਿਆ ਭਾਰਤ ਦਾ ਨਾਮ, ਜ਼ਾਕਿਰ ਹੁਸੈਨ ਤੇ ਸ਼ੰਕਰ ਮਹਾਦੇਵਨ ਨੇ ਜਿੱਤੇ ਐਵਾਰਡ
ਨਿਰਮਲ ਰਿਸ਼ੀ ਪੰਜਾਬੀ ਫਿਲਮ ਇੰਡਸਟਰੀ ਤੇ ਟੈਲੀਵਿਜ਼ਨ ਜਗਤ ਦੀ ਮਸ਼ਹੂਰ ਅਦਾਕਾਰਾ ਹਨ। ਨਿਰਮਲ ਰਿਸ਼ੀ ਨੂੰ ਉਨ੍ਹਾਂ ਦੀ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ (1983) ਵਿੱਚ ਗੁਲਾਬੋ ਮਾਸੀ ਦੀ ਭੂਮਿਕਾ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਨਿਰਮਲ ਰਿਸ਼ੀ ਨੇ 60 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ। 'ਨਿੱਕਾ ਜ਼ੈਲਦਾਰ' ਅਤੇ 'ਦਿ ਗ੍ਰੇਟ ਸਰਦਾਰ' ਵਰਗੀਆਂ ਪੰਜਾਬੀ ਫਿਲਮਾਂ ਨਾਲ ਵੀ ਲਾਈਮਲਾਈਟ ਵਿੱਚ ਆਏ। ਜਿਸ ਉਮਰ 'ਚ ਲੋਕ ਆ ਕੇ ਆਰਾਮ ਕਰਨ ਦੀ ਸੋਚਦੇ ਨੇ ਉੱਥੇ ਨਿਰਮਲ ਰਿਸ਼ੀ ਇਸ ਉਮਰ 'ਚ ਵੀ ਲਗਾਤਾਰ ਅਦਾਕਾਰੀ ਦੇ ਖ਼ੇਤਰ ਵਿੱਚ ਬੇਹੱਦ ਐਕਟਿਵ ਹਨ। 79 ਸਾਲ ਦੀ ਉਮਰ ਵਿੱਚ ਵੀ ਨਿਰਮਲ ਰਿਸ਼ੀ ਪੰਜਾਬੀਆਂ ਦਾ ਮਨੋਰੰਜਨ ਕਰਦੇ ਹੋਏ ਆ ਨਜ਼ਰ ਆ ਰਹੇ ਹਨ। ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਅਦਾਕਾਰਾ ਨਿਰਮਲ ਰਿਸ਼ੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹਨ ਉਨ੍ਹਾਂ ਆਪਣੀ ਅਦਾਕਾਰੀ ਨਾਲ ਸਜੀਆਂ ਕਈ ਸੁਪਰਹਿੱਟ ਫਿਲਮਾਂ ਪੰਜਾਬੀ ਸਿਨੇਮਾ ਜਗਤ ਨੂੰ ਦਿੱਤੀਆਂ ਹਨ।