ਪਰਵੀਨ ਭਾਰਟਾ ਨੇ ਆਪਣੇ ਪਤੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਗਾਇਕਾ ਪਰਵੀਨ ਭਾਰਟਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ । ਇਸ ਰੋਮਾਂਟਿਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ।
ਗਾਇਕਾ ਪਰਵੀਨ ਭਾਰਟਾ (Parveen Bharta) ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ । ਇਸ ਰੋਮਾਂਟਿਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ‘ਰੱਬ ਕੋਲ਼ੋਂ ਮੰਗਾਂ ਹੋਰ ਕੀ ਸੋਹਣਿਆ ,ਸਾਡੀਆਂ ਦੁਆਵਾ ਤੈਨੂੰ ਜੀ ਸੋਹਣਿਆ’।ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਪਰਵੀਨ ਭਾਰਟਾ ਨੇ ਇਸ ਤੋਂ ਪਹਿਲਾਂ ਵੀ ਆਪਣੇ ਪਤੀ ਦੇ ਨਾਲ ਵਿਦੇਸ਼ ਟੂਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।
ਹੋਰ ਪੜ੍ਹੋ : ਸੋਸ਼ਲ ਮੀਡੀਆ ਸਟਾਰ ਨੂਰ ਗੁਰਨਾਮ ਭੁੱਲਰ ਦੀ ਫ਼ਿਲਮ ‘ਰੋਜ਼ ਰੋਜ਼ੀ ਤੇ ਗੁਲਾਬ’ ‘ਚ ਆਏਗੀ ਨਜ਼ਰ, ਸੰਦੀਪ ਤੂਰ ਨੇ ਸਾਂਝਾ ਕੀਤਾ ਵੀਡੀਓ
ਪਰਵੀਨ ਭਾਰਟਾ ਨੇ ਦਿੱਤੇ ਕਈ ਹਿੱਟ ਗੀਤ
ਪਰਵੀਨ ਭਾਰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।ਪਰਵੀਨ ਭਾਰਟਾ ਨੇ ਗਾਇਕੀ ਦੇ ਖੇਤਰ ‘ਚ ਨਾਮ ਬਨਾਉਣ ਦੇ ਲਈ ਕਰੜਾ ਸੰਘਰਸ਼ ਕੀਤਾ ਸੀ ।
ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਨਹੀਂ ਸਨ ਚਾਹੁੰਦੇ ਕਿ ਉਹ ਗਾਇਕਾ ਬਣਨ । ਖਾਸ ਕਰਕੇ ਉਨ੍ਹਾਂ ਦੇ ਚਾਚਾ ਜੀ , ਜਿਨ੍ਹਾਂ ਨੇ ਪਰਵੀਨ ਭਾਰਟਾ ਦੇ ਨਾਲ ਕਈ ਸਾਲਾਂ ਤੱਕ ਬੋਲਚਾਲ ਬੰਦ ਰੱਖੀ ਸੀ । ਪਰ ਇਸ ਦੇ ਬਾਵਜੂਦ ਗਾਇਕਾ ਨੇ ਜ਼ਿੰਦਗੀ ‘ਚ ਹਾਰ ਨਹੀਂ ਮੰਨੀ ਅਤੇ ਆਪਣੇ ਸ਼ੌਂਕ ਨੂੰ ਪੂਰਾ ਕਰਨ ਦੇ ਲਈ ਦਿਨ ਰਾਤ ਮਿਹਨਤ ਕੀਤੀ ਅਤੇ ਅੱਜ ਇਸੇ ਮਿਹਨਤ ਦੀ ਬਦੌਲਤ ਹੀ ਉਨ੍ਹਾਂ ਦਾ ਨਾਮ ਚੋਟੀ ਦੀਆਂ ਗਾਇਕਾਂ ‘ਚ ਆਉਂਦਾ ਹੈ ।