ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗਾਇਕ ਸ਼ੁੱਭ ਦੇ ਹੱਕ 'ਚ ਪਾਈ ਗਈ ਪੋਸਟ, ਦੱਸਿਆ ਸਿੱਧੂ 'ਤੇ ਵੀ ਲੱਗਾ ਸੀ ਇਹ ਟੈਗ

ਮਸ਼ਹੂਰ ਪੰਜਾਬੀ ਗਾਇਕ ਸ਼ੁੱਭ ਦਾ ਵਿਵਾਦ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਭਾਰਤ ਦਾ ਵਿਵਾਦਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਸ਼ੁੱਭ ਦਾ ਭਾਰਤ 'ਚ 'ਸਟਿਲ ਰੋਲਿਨ' ਨਾਂ ਤੋਂ ਟੂਰ ਸ਼ੁਰੂ ਹੋਣਾ ਸੀ, ਜਿਸ ਨੂੰ ਦੇਸ਼ ਭਰ 'ਚ ਗਾਇਕ ਦੇ ਵਿਰੋਧ ਦੇ ਚਲਦਿਆਂ ਰੱਦ ਕਰ ਦਿੱਤਾ ਗਿਆ ਹੈ।

By  Pushp Raj September 22nd 2023 01:15 PM

Sidhu Moosewala's Post for Singer Shubh: ਮਸ਼ਹੂਰ ਪੰਜਾਬੀ ਗਾਇਕ ਸ਼ੁੱਭ ਦਾ ਵਿਵਾਦ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਭਾਰਤ ਦਾ ਵਿਵਾਦਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਸ਼ੁੱਭ ਦਾ ਭਾਰਤ 'ਚ 'ਸਟਿਲ ਰੋਲਿਨ' ਨਾਂ ਤੋਂ ਟੂਰ ਸ਼ੁਰੂ ਹੋਣਾ ਸੀ, ਜਿਸ ਨੂੰ ਦੇਸ਼ ਭਰ 'ਚ ਗਾਇਕ ਦੇ ਵਿਰੋਧ ਦੇ ਚਲਦਿਆਂ ਰੱਦ ਕਰ ਦਿੱਤਾ ਗਿਆ ਹੈ।

ਭਾਰਤ ਟੂਰ ਰੱਦ ਹੋਣ ਤੋਂ ਬਾਅਦ ਸ਼ੁੱਭ ਦੇ ਹੱਕ 'ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਉਸ ਦੇ ਸਮਰਥਨ 'ਚ ਆ ਗਏ ਹਨ ਅਤੇ ਪੋਸਟਾਂ ਸਾਂਝੀਆਂ ਕਰ ਰਹੇ ਹਨ।


ਹਾਲ ਹੀ 'ਚ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜੋ ਕਿ ਵਿਵਾਦਾਂ ਦਾ ਸਾਹਮਣਾ ਕਰ ਰਹੇ ਗਾਇਕ ਸ਼ੁੱਭ ਦੇ ਹੱਕ 'ਚ ਹੈ। ਸਿੱਧੂ ਦੇ ਇੰਸਟਾ ਸਟੋਰੀ 'ਚ ਪੋਸਟ ਸਾਂਝੀ ਕੀਤੀ ਗਈ ਹੈ, ਜਿਸ 'ਚ ਲਿਖਿਆ ਹੈ, ''ਪਿਛਲੇ ਕੁੱਝ ਹਫ਼ਤਿਆਂ 'ਚ ਸਿੱਖ ਭਾਈਚਾਰੇ ਵਿਚਾਲੇ ਤਣਾਅ ਦੀਆਂ ਬਹੁਤ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਹ ਸੁਣ ਕੇ ਦਿਲ ਟੁੱਟਦਾ ਹੈ, ਜਿਸ ਤਰ੍ਹਾਂ ਪੰਜਾਬੀਆਂ ਨੂੰ ਉਨ੍ਹਾਂ ਦੀ ਦੇਸ਼ ਭਗਤੀ ਸਾਬਿਤ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ। ਭਾਰਤ ਵਰਗੇ ਦੇਸ਼ 'ਚ ਘੱਟ ਗਿਣਤੀ ਬਣ ਕੇ ਰਹਿਣਾ ਚੁਣੌਤੀ ਭਰਪੂਰ ਤਜ਼ਰਬਾ ਹੈ। 

ਅੱਗੇ ਲਿਖਿਆ ਗਿਆ ਹੈ ਕਿ ਸਾਡੇ ਸਿੱਖ ਭਾਈਚਾਰੇ ਦਾ ਇਸ ਤਰ੍ਹਾਂ ਦਾ ਵਿਰੋਧ ਸਾਫ ਤੌਰ 'ਤੇ ਸਿਆਸੀ ਤਾਕਤਾਂ ਦੀ ਸ਼ਹਿ 'ਤੇ ਹੁੰਦਾ ਹੈ। ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਕਿੰਨੇ ਹੀ ਕਲਾਕਾਰਾਂ ਨੂੰ ਇਸ ਚੀਜ਼ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਸਿੱਧੂ ਨਾਲ ਵੀ ਇਹੀ ਕੁਝ ਹੋਇਆ ਸੀ, ਉਸ ਨੇ ਖੁੱਲ੍ਹ ਕੇ ਆਪਣੇ ਲੋਕਾਂ ਦਾ ਸਮਰਥਨ ਕੀਤਾ ਤਾਂ ਉਸ 'ਤੇ ਅੱਤਵਾਦੀ ਹੋਣ ਦਾ ਟੈਗ ਲਗਾ ਦਿੱਤਾ ਗਿਆ, ਉਹ ਵੀ ਬਿਨਾਂ ਕਿਸੇ ਸਬੂਤ ਦੇ।''

ਪੋਸਟ 'ਚ ਅੱਗੇ ਲਿਖਿਆ, ''ਅਫਸੋਸ ਦੀ ਗੱਲ ਹੈ ਕਿ ਗਾਇਕ ਸ਼ੁੱਭ ਨਾਲ ਵੀ ਉਹੀ ਕੁਝ ਵਾਪਰ ਰਿਹਾ ਹੈ। ਇੱਕ ਸਿੱਧੀ ਸਾਦੀ ਇੰਸਟਾਗ੍ਰਾਮ ਪੋਸਟ 'ਤੇ ਇਸ ਤਰ੍ਹਾਂ ਦਾ ਵਿਰੋਧ ਹੋਣਾ ਬੜਾ ਅਜੀਬ ਹੈ। ਹੁਣ ਸਵਾਲ ਇਹ ਉੱਠਦਾ ਹੈ ਕਿ ਘੱਟ ਗਿਣਤੀ ਭਾਈਚਾਰੇ ਦੇ ਕਲਾਕਾਰਾਂ ਨਾਲ ਹੀ ਕਿਉਂ ਲਗਾਤਾਰ ਅਜਿਹੀਆਂ ਧੱਕੇਸ਼ਾਹੀਆਂ ਹੋ ਰਹੀਆਂ ਹਨ? ਜਦੋਂਕਿ ਮਿਊਜ਼ਿਕ ਦਾ ਨਾਂ ਤਾਂ ਕੋਈ ਧਰਮ ਹੈ ਤੇ ਨਾ ਹੀ ਕੋਈ ਜਾਤ। 

View this post on Instagram

A post shared by Sidhu Moosewala (ਮੂਸੇ ਆਲਾ) (@sidhu_moosewala)


ਹੋਰ ਪੜ੍ਹੋ : ਗਿੱਪੀ ਗਰੇਵਾਲ ਸਟਾਰਰ ਫਿਲਮ 'ਮੌਜਾਂ ਹੀ ਮੌਜਾ' ਦਾ ਟ੍ਰੇਲਰ ਹੋਇਆ ਰਿਲੀਜ, ਸਲਮਾਨ ਖ਼ਾਨ ਨੇ ਫਿਲਮ ਦੀ ਟੀਮ ਨੂੰ ਦਿੱਤੀ ਵਧਾਈ।

ਅਸੀਂ ਸਿੱਧੂ ਨੂੰ ਵੀ ਇਸੇ ਨਫ਼ਰਤ ਦੇ ਚਲਦਿਆਂ ਹਮੇਸ਼ਾ ਲਈ ਗੁਆ ਦਿੱਤਾ। ਆਖਿਰ ਇਹ ਸਭ ਕਦੋਂ ਖ਼ਤਮ ਹੋਵੇਗਾ? ਆਪਣੇ ਭਾਈਚਾਰੇ ਦਾ ਸਮਰਥਨ ਕਰਨ ਨਾਲ ਕੋਈ ਅੱਤਵਾਦੀ ਕਿਵੇਂ ਬਣ ਸਕਦਾ ਹੈ? ਅਤੇ ਜਿਹੜੇ ਕਲਾਕਾਰ ਅਜਿਹੇ ਦੌਰ 'ਚ ਆਪਣੇ ਸਾਥੀਆਂ ਨਾਲ ਖੜ੍ਹੇ ਨਹੀਂ ਹੋ ਸਕਦੇ ਉਨ੍ਹਾਂ ਨੂੰ ਇਹ ਸੋਚਣ ਦੀ ਲੋੜ ਹੈ ਕਿ ਉਹ ਕਿੱਥੇ ਸਟੈਂਡ ਕਰਦੇ ਹਨ? ਹੁਣ ਤੁਹਾਨੂੰ ਮਜ਼ਬੂਤ ਬਣਨ ਦੀ ਜ਼ਰੂਰਤ ਹੈ। ਉਨ੍ਹਾਂ ਨਿਊਜ਼ ਚੈਨਲਾਂ ਨੂੰ ਵੀ ਥੋੜਾ ਸੋਚਣ ਦੀ ਲੋੜ ਹੈ, ਜਿਹੜੇ ਆਪਣੇ ਫ਼ਾਈਦਿਆਂ ਲਈ ਇਸ ਵਿਵਾਦ ਨੂੰ ਹੋਰ ਵਧਾਉਣ ਦਾ ਕੰਮ ਕਰ ਰਹੇ ਹਨ। ਸਾਨੂੰ ਆਪਣੇ ਦੇਸ਼ ਨਾਲ ਪਿਆਰ ਹੈ ਪਰ ਅਫਸੋਸ ਸਾਡੇ ਪਿਆਰ ਨੂੰ ਸਮਝਿਆ ਨਹੀਂ ਜਾਂਦਾ।'' ਇਸ ਦੇ ਨਾਲ ਹੀ ਅਗਲੀ ਸਲਾਈਡ 'ਤੇ ਸਿੱਧੂ ਦੀ ਤਸਵੀਰ ਸਾਂਝੀ ਕੀਤੀ ਗਈ ਹੈ, ਜਿਸ ਦੇ ਹੇਠਾਂ ਲਿਖਿਆ ਗਿਆ ਹੈ, ''@Shubworldwide।''


Related Post