ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਨਿਰਦੇਸ਼ਕ ਸੁਖਮਿੰਦਰ ਸਿੰਘ ਧੰਜਲ ਦੀ ਮਾਂ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ
ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁਖਮਿੰਦਰ ਧੰਜਲ ਦੀ ਮਾਤਾ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੀ ਮਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।
ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਸੁਖਮਿੰਦਰ ਧੰਜਲ ਦੀ ਮਾਤਾ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੀ ਮਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।ਅਦਾਕਾਰ ਮਲਕੀਤ ਰੌਣੀ ਨੇ ਵੀ ਇੱਕ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ।
ਹੋਰ ਪੜ੍ਹੋ : ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ
ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
ਸੁਖਮਿੰਦਰ ਧੰਜਲ ਦੀ ਮਾਤਾ ਜੀ ਦਾ ਅੱਜ ਅੰਤਿਮ ਸਸਕਾਰ ਰਾਮ ਬਾਗ ਲੁਧਿਆਣਾ ਵਿਖੇ ਕੀਤਾ ਜਾਵੇਗਾ ।ਅੰਤਿਮ ਸਸਕਾਰ ਦੇ ਮੌਕੇ ‘ਤੇ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਪਹੁੰਚ ਸਕਦੀਆਂ ਹਨ ।ਦੱਸ ਦਈਏ ਕਿ ਸਾਲ ੨੦੨੦ ‘ਚ ਉਨ੍ਹਾਂ ਦੀ ਪਤਨੀ ਦਾ ਵੀ ਕਾਰਡਿਕ ਅਰੈਸਟ ਦੇ ਕਾਰਨ ਦਿਹਾਂਤ ਹੋ ਗਿਆ ਸੀ ।
ਉਨ੍ਹਾਂ ਦੀ ਪਤਨੀ ਮਨਪ੍ਰੀਤ ਧੰਜਲ ਉਨ੍ਹਾਂ ਦੇ ਨਾਲ ੨੪ ਸਾਲ ਦਾ ਸਾਥ ਨਿਭਾਉਣ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ । ਕੁਝ ਸਮਾਂ ਪਹਿਲਾਂ ਸੁਖਮਿੰਦਰ ਧੰਜਲ ਦੇ ਬੇਟੇ ਦੀ ਮੰਗਣੀ ਵੀ ਹੋਈ ਹੈ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
ਸੁਖਮਿੰਦਰ ਧੰਜਲ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਸੁਖਮਿੰਦਰ ਧੰਜਲ ਨੇ ਹਿੰਦੀ ਸਿਨੇਮਾ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਨੂੰ ਵੀ ਕਈ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਨਿਸ਼ਾਨਾ, ਜੱਟੂ ਨਿੱਖਟੂ ਸਣੇ ਕਈ ਫ਼ਿਲਮਾਂ ਦੀ ਡਾਇਰੈਕਸ਼ਨ ਕੀਤੀ ਹੈ।