ਬਠਿੰਡਾ ‘ਚ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਕੀਤੀ ਖੁਦਕੁਸ਼ੀ, ਖੁਦਕੁਸ਼ੀ ਤੋਂ ਪਹਿਲਾਂ ਲਾਈਵ ਹੋ ਕੇ ਮੰਗੀ ਮੁਆਫ਼ੀ
ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਹੈ ਕਿ ਗਾਇਕ ਜਸਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ । ਜਾਣਕਾਰੀ ਮੁਤਾਬਕ ਨਥਾਣਾ ਹਲਕੇ ਦੇ ਪੂਹਲੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ ।
ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਉਹ ਹੈ ਕਿ ਗਾਇਕ ਜਸਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ । ਜਾਣਕਾਰੀ ਮੁਤਾਬਕ ਨਥਾਣਾ ਹਲਕੇ ਦੇ ਪੂਹਲੀ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ (Jaswinder Singh) ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ ।ਜਿਸ ਕਾਰਨ ਗਾਇਕ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ । ਇਸ ਬਾਰੇ ਜਸਵਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ।
ਹੋਰ ਪੜ੍ਹੋ : ਫਿੱਟਨੈੱਸ ਮਾਡਲ ਸੁੱਖ ਜੌਹਲ ਨੇ ਵਰਕ ਆਊਟ ਦੇ ਚੱਕਰ ‘ਚ ਤੋੜੇ ਪਤਨੀ ਦੇ ਦੰਦ, ਵੇਖੋ ਵੀਡੀਓ
ਜਿਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ । ਗਾਇਕ ਦੇ ਆਰਥਿਕ ਹਾਲਾਤ ਕੁਝ ਜ਼ਿਆਦਾ ਚੰਗੇ ਨਹੀਂ ਸਨ ।ਪਿਛਲੇ ਲੰਮੇ ਸਮੇਂ ਤੋਂ ਉਹ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਿਹਾ ਸੀ । ਖ਼ਬਰਾਂ ਮੁਤਾਬਕ ਉਸ ਦੇ ਨਾਲ ਕਿਸੇ ਨੇ ਧੋਖਾਧੜੀ ਕੀਤੀ ਸੀ ਅਤੇ ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਦੇ ਕੋਲ ਵੀ ਕੀਤੀ ਸੀ । ਪਰ ਗਾਇਕ ਦੀ ਕੋਈ ਸੁਣਵਾਈ ਨਾ ਹੋਈ । ਜਿਸ ਦੇ ਕਾਰਨ ਉਸ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ ।
ਪੁਲਿਸ ਕਰ ਰਹੀ ਕਾਰਵਾਈ
ਬਠਿੰਡਾ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਵਿੰਦਰ ਸਿੰਘ ਦਾ ਪੋਸਟਮਾਰਟਮ ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਕੀਤਾ ਜਾਵੇਗਾ। ਗਾਇਕ ਦੇ ਦਿਹਾਂਤ ਤੋਂ ਬਾਅਦ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਜਸਵਿੰਦਰ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।