ਹਰਜਿੰਦਰ ਸਿੰਘ ਬੱਲ ਦੇ ਦਿਹਾਂਤ 'ਤੇ ਗਾਇਕ ਮਾਸਟਰ ਸਲੀਮ ਨੇ ਪ੍ਰਗਟਾਇਆ ਸੋਗ, ਕਿਹਾ- ਬਹੁਤ ਕੁਝ ਸਿਖਾਇਆ ਤੇ ਮੇਰੀ ਮਦਦ ਕੀਤੀ
ਪੰਜਾਬੀ ਸਾਹਿਤ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆਉਣ ਤੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਦੇਸ ਰਾਜ ਕਾਲੀ ਤੋਂ ਬਾਅਦ ਹੁਣ ਗੀਤਕਾਰ ਹਰਜਿੰਦਰ ਬੱਲ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਦੇਹਾਂਤ ਦਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਹਰਜਿੰਦਰ ਸਿੰਘ ਬੱਲ ਦੇ ਦਿਹਾਂਤ 'ਤੇ ਗਾਇਕ ਮਾਸਟਰ ਸਲੀਮ ਨੇ ਸੋਗ ਪ੍ਰਗਟਾਇਆ ਹੈ।
Master Saleem on death of Harjinder Singh Bal: ਪੰਜਾਬੀ ਸਾਹਿਤ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆਉਣ ਤੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਦੇਸ ਰਾਜ ਕਾਲੀ ਤੋਂ ਬਾਅਦ ਹੁਣ ਗੀਤਕਾਰ ਹਰਜਿੰਦਰ ਬੱਲ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਦੇਹਾਂਤ ਦਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ।
ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਨਾਲ ਜੁੜੇ ਸਿਤਾਰੇ ਉਨ੍ਹਾਂ ਦੇ ਦੇਹਾਂਤ ਉੱਪਰ ਦੁੱਖ ਪ੍ਰਗਟ ਕਰ ਰਹੇ ਹਨ। ਇਸ ਵਿਚਾਲੇ ਪੰਜਾਬੀ ਗਾਇਕ ਮਾਸਟਰ ਸਲੀਮ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਹਰਜਿੰਦਰ ਸਿੰਘ ਬੱਲ ਦੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਬਹੁਤ ਕੁਝ ਸਿਖਾਇਆ ਹਰ ਤਰ੍ਹਾਂ ਮੇਰੀ ਮਦਦ ਕੀਤੀ, ਵਿੱਚ-ਵਿੱਚ ਮਿਲਦੇ ਵੀ ਰਹੇ, ਪਰ ਥੋੜ੍ਹੇ ਸਮੇਂ ਤੋਂ ਮਿਲ ਨਹੀਂ ਪਾਇਆ ਪਰ ਇਹ ਨਹੀਂ ਸੀ ਪਤਾ ਕਿ ਭਾਜੀ ਹੁਣ ਕਦੇ ਵੀ ਨਹੀਂ ਮਿਲ ਪਾਉਣਗੇ, ਰੇਸਟ ਇਨ ਪੀਸ ਹਰਜਿੰਦਰ ਬਲ ਸਾਬ੍ਹ @harjinderbal013 ...
ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਹਰਜਿੰਦਰ ਸਿੰਘ ਬੱਲ
ਜਾਣਕਾਰੀ ਲਈ ਦੱਸ ਦੇਈਏ ਕਿ ਹਰਜਿੰਦਰ ਸਿੰਘ ਬੱਲ ਚੰਡੀਗੜ੍ਹ ਪੀਜੀਆਈ 'ਚ ਆਪਣੇ ਆਖਰੀ ਸਾਹ ਲਏ। ਬੱਲ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਉਨ੍ਹਾਂ ਆਪਣਾ ਇਲਾਜ ਵਿਦੇਸ਼ ਅਤੇ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਵੀ ਕਰਵਾਇਆ ਸੀ। ਹਾਲਤ ਨਾਜ਼ੁਕ ਹੋਣ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਹਰਜਿੰਦਰ ਸਿੰਘ ਬੱਲ ਨੇ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਕਈ ਗੀਤ ਦਿੱਤੇ ਹਨ, ਜੋ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਲਿਖੇ ਗੀਤਾਂ ਨੂੰ ਫ਼ਿਰੋਜ਼ ਖ਼ਾਨ, ਸਰਦੂਲ ਸਿਕੰਦਰ ਸਮੇਤ ਪੰਜਾਬ ਦੇ ਕਈ ਨਾਮੀ ਗਾਇਕ ਆਵਾਜ਼ ਦੇ ਚੁੱਕੇ ਹਨ। ਗੀਤਕਾਰੀ ਦੇ ਨਾਲ-ਨਾਲ ਉਹ ਗ਼ਜ਼ਲ ਦੇ ਖੇਤਰ ਵਿੱਚ ਵੀ ਬੜੇ ਮਕਬੂਲ ਹਨ। ਉਨ੍ਹਾਂ ਨੇ ਗ਼ਜ਼ਲ ਦੇ ਸਿਖਾਂਦਰੂਆਂ ਲਈ ਵੀ ਕਿਤਾਬਾਂ ਲਿਖੀਆਂ।ਹੋਰ ਪੜ੍ਹੋ: ਦੁਖਦ ਖਬਰ ! ਪੰਜਾਬ ਦੇ ਨਾਮੀ ਸ਼ਾਇਰ ਤੇ ਗੀਤਕਾਰ ਹਰਜਿੰਦਰ ਬੱਲ ਦਾ ਹੋਇਆ ਦਿਹਾਂਤ, PGI 'ਚ ਲਏ ਆਖਰੀ ਸਾਹ
ਉਨ੍ਹਾਂ ਵੱਲੋਂ ਲਿਖੇ 'ਸੱਜਣਾ ਵੇ ਮਿਲਿਆਂ ਨੂੰ ਹੋ ਗਿਆ ਜ਼ਮਾਨਾ' ਤੇ 'ਫ਼ਸਲੀ ਬਟੇਰੇ ਮਿਲ ਜਾਣਗੇ ਬਥੇਰੇ' ਗੀਤ ਫਿਰੋਜ਼ ਖਾਨ ਨੇ ਗਾਏ ਹਨ ਜੋ ਕਾਫੀ ਹਿੱਟ ਹੋਏ। 'ਜਦੋਂ ਹੋ ਗਈ ਮੇਰੀ ਡੋਲੀ, ਮਾਏਂ ਅੱਖੀਆਂ ਤੋਂ ਓਹਲੇ...ਪਿੱਛੋਂ ਦੇਖ ਦੇਖ ਰੋਈਂ ਮੇਰੇ ਗੁੱਡੀਆਂ ਪਟੋਲੇ' ਨੂੰ ਸਰਦੂਲ ਸਿਕੰਦਰ ਨੇ ਆਪਣੀ ਆਵਾਜ਼ ਦਿੱਤੀ ਜੋ ਹਰੇਕ ਦੀ ਅੱਖ 'ਚ ਹੰਝੂ ਲਿਆਉਣ ਵਾਲਾ ਗੀਤ ਹੈ।