ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗਾਇਕ ਪੰਮੀ ਬਾਈ, ਕੀਤੀ ਸਰਬੱਤ ਦੇ ਭਲੇ ਲਈ ਅਰਦਾਸ
Pammi Bai Visits Golden Temple: ਮਸ਼ਹੂਰ ਪੰਜਾਬੀ ਗਾਇਕ ਪੰਮੀ (Pammi Bai) ਬਾਈ ਆਪਣੇ ਸੱਭਿਆਚਾਰਕ ਲੋਕ ਗੀਤਾਂ (Punjabi Folk Songs) ਲਈ ਕਾਫੀ ਮਸ਼ਹੂਰ ਹਨ। ਦੇਰ ਰਾਤ ਪੰਮੀ ਬਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਗਾਇਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਬੀਤੇ ਦਿਨ ਦੇਰ ਰਾਤ ਪੰਜਾਬੀ ਗਾਇਕ ਪੰਮੀ ਬਾਈ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਗਾਇਕ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple Amritsar) ਵਿਖੇ ਨਤਮਸਤਕ ਹੋਏ ਤੇ ਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗਾਇਕ ਨੇ ਗੁਰੂ ਕੀ ਇਲਾਹੀ ਬਾਣੀ ਦਾ ਵੀ ਆਨੰਦ ਮਾਣਿਆ।
ਪੰਮੀ ਬਾਈ ਨੇ ਵੀ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ (Guru Har Rai ji Prakasj Purab) ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਦੀਵੇ ਜਗਾ ਕੇ ਦੀਪਮਾਲਾ ਕੀਤੀ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦੀਵਾ ਜਗਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਪੰਮੀ ਬਾਈ ਨੇ ਦੱਸਿਆ ਕਿ ਉਹ ਬੀਤੇ ਦਿਨ ਲਾਇਪੁਰ ਖਾਲਸਾ ਕਾਲੇਜ ਵਿਖੇ ਚੱਲ ਰਹੇ ਪੁਸਤਕ ਮੇਲੇ ਵਿੱਚ ਪਹੁੰਚੇ ਸਨ। ਇਸ ਮਗਰੋਂ ਉਹ ਗੁਰੂ ਘਰ ਦੇ ਦਰਸ਼ਨਾਂ ਲਈ ਆਏ ਹਨ। ਗਾਇਕ ਨੇ ਕਿਹਾ ਕਿ ਜਦੋਂ ਵੀ ਉਹ ਅੰਮ੍ਰਿਤਸਰ ਆਉਂਦੇ ਹਨ ਤਾਂ ਸ੍ਰੀ ਦਰਬਾਰ ਸਾਹਿਬ ਜ਼ਰੂਰ ਆਉਂਦੇ ਹਨ। ਇੱਥੇ ਆ ਕੇ ਉਨ੍ਹਾਂ ਨੂੰ ਸਾਂਤੀ ਤੇ ਸਕੂਨ ਦਾ ਅਨੁਭਵ ਹੁੰਦਾ ਹੈ। ਗਾਇਕ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਏ ਬਿਨਾਂ ਅੰਮ੍ਰਿਤਸਰ ਦਾ ਦੌਰਾ ਅਧੂਰਾ ਜਾਪਦਾ ਹੈ।
ਹੋਰ ਪੜ੍ਹੋ: ਪੰਜਾਬੀ ਗਾਇਕ ਸੱਜਣ ਅਦੀਬ ਦਾ ਹੋਇਆ ਵਿਆਹ, ਰਣਜੀਤ ਬਾਵਾ ਨੇ ਨਵ ਵਿਆਹੇ ਜੋੜੇ ਨੂੰ ਦਿੱਤੀ ਵਧਾਈ
ਪੰਮੀ ਬਾਈ ਨੇ ਕਿਹਾ ਕਿ ਉਹ ਕਿਸਾਨਾਂ ਦਾ ਪੂਰਾ ਸਮਰਥਨ ਕਰਦੇ ਹਨ। ਕਿਸਾਨਾਂ ਦਾ ਸੰਘਰਸ਼ ਨਾਂ ਮਹਿਜ਼ ਉਨ੍ਹਾਂ ਲਈ ਹੈ ਸਗੋਂ ਸਮੂਚੇ ਪੰਜਾਬ ਵਾਸਿਆਂ ਲਈ ਹੈ। ਗਾਇਕ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕੇ ਜਾਣਾ ਤੇ ਉਨ੍ਹਾਂ ਉੱਤੇ ਤਸ਼ੱਦਦ ਢਾਹੁਣ ਨੂੰ ਨਿੰਦਣਯੋਗ ਦੱਸਿਆ। ਗਾਇਕ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪੋ- ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ, ਇਸ ਲਈ ਕਿਸਾਨਾਂ ਨਾਲ ਵੀ ਚੰਗਾ ਸਲੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਹਾਲ 'ਚ ਕਿਸਾਨਾਂ ਦਾ ਸਮਰਥਨ ਜ਼ਰੂਰ ਕਰਨਗੇ।