ਗਾਇਕ ਸਿੰਗਾ ਨੇ ਸਿਰ ਉੱਤੇ ਸਜਾਈ ਦਸਤਾਰ, ਫੈਨਜ਼ ਨੂੰ ਪਸੰਦ ਆ ਰਹੀਆਂ ਨੇ ਅਦਾਕਾਰ ਦੀਆਂ ਨਵੀਆਂ ਤਸਵੀਰਾਂ

ਮਸ਼ਹੂਰ ਪੰਜਾਬੀ ਗਾਇਕ ਸਿੰਗਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਗਾਇਕ ਨੇ ਹਾਲ ਹੀ ਵਿੱਚ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ , ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

By  Pushp Raj June 4th 2024 02:00 PM

Punjabi singer Singga  Turban Look : ਮਸ਼ਹੂਰ ਪੰਜਾਬੀ ਗਾਇਕ ਸਿੰਗਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ  ਸੁਰਖੀਆਂ ਵਿੱਚ ਹਨ। ਗਾਇਕ ਨੇ ਹਾਲ ਹੀ ਵਿੱਚ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ , ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸਿੰਗਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। 
View this post on Instagram

A post shared by SINGGA II (@singga_official)


ਹਾਲ ਹੀ ਵਿੱਚ ਗਾਇਕ ਸਿੰਗਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗਾਇਕ ਨੇ ਆਪਣੇ ਇਸ ਪੋਸਟ ਵਿੱਚ ਆਪਣੀ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। 

ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਗਾਇਕ ਸਿਰ ਉੱਤੇ ਦਸਤਾਰ ਸਜਾਏ ਹੋਏ ਨਜ਼ਰ ਆ ਰਹੇ ਹਨ। ਗਾਇਕ ਨੇ ਆਪਣੇ ਸਿਰ ਉੱਤੇ ਕਾਲੇ ਰੰਗ ਦੀ ਦਸਤਾਰ ਬੰਨੀ ਹੋਈ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਖਾਸ ਕੈਪਸ਼ਨ ਵੀ ਲਿਖਿਆ ਹੈ। ਗਾਇਕ ਨੇ ਇਸ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, 'SARDARI = ROYALTY / LOYALTY / WARRIOR / KINGDOM.'
View this post on Instagram

A post shared by SINGGA II (@singga_official)



ਹੋਰ ਪੜ੍ਹੋ : Good News! ਵਰੁਣ ਧਵਨ ਬਣੇ ਪਿਤਾ , ਪਤਨੀ ਨਤਾਸ਼ਾ ਨੇ ਧੀ ਨੂੰ ਦਿੱਤਾ ਜਨਮ

ਗਾਇਕ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਕਮੈਂਟ ਕਰਕੇ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਗਾਇਕ ਦੀਆਂ ਇਨ੍ਹਾਂ ਤਸਵੀਰਾਂ ਦੀ ਸ਼ਲਾਘਾ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, '  ਬਹੁਤ ਸੋਹਣੀ ਤਸਵੀਰ ਤੇ ਬਹੁਤ ਹੀ ਸੋਹਣਾ ਲੁੱਕ। ਦੱਸਣਯੋਗ ਹੈ ਕਿ ਸਿੰਗਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਤੇ ਦਰਸ਼ਕ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕਰ ਰਹੇ ਹਨ।


Related Post