Surinder Shinda Health: ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਹੋਈ ਨਾਜ਼ੁਕ, ਪ੍ਰਾਈਵੇਟ ਤੋਂ DMC ਹਸਪਤਾਲ ਕੀਤਾ ਗਿਆ ਰੈਫਰ

ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

By  Pushp Raj July 15th 2023 05:16 PM

Surinder Shinda Health update: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। 


ਦੱਸ ਦਈਏ ਕਿ ਬੀਤੇ ਦਿਨੀਂ ਪੇਟ ਦੀ ਸਮੱਸਿਆ ਦੇ ਚੱਲਦੇ ਗਾਇਕ ਨੂੰ ਸੁਰਿੰਦਰ ਸ਼ਿੰਦਾ ਨੂੰ ਪਹਿਲਾਂ ਮਾਡਲ ਟਾਊਨ ਦੇ ਦੀਪ ਹਸਪਤਾਲ ਵਿੱਚ ਜ਼ੇਰੇ ਇਲਾਜ ਰੱਖਿਆ ਗਿਆ ਸੀ, ਪਰ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ, ਜਿਸ ਕਰਕੇ ਉਨ੍ਹਾਂ ਨੂੰ ਹੁਣ ਡੀਐਮਸੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਗਾਇਕ ਦਾ ਮਾਮੂਲੀ ਜਿਹਾ ਆਪਰੇਸ਼ਨ ਹੋਇਆ ਸੀ। ਇਸ ਆਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਇਨਫੈਕਸ਼ਨ ਵੱਧ ਗਈ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਉਨ੍ਹਾਂ ਦੇ ਬਿਮਾਰ ਹੋਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਸੁਰਿੰਦਰ ਸ਼ਿੰਦਾ ਦੇ ਠੀਕ ਹੋਣ ਲਈ ਅਰਦਾਸ ਕਰ ਰਹੇ ਹਨ। 

ਗਾਇਕ ਦੀ ਮੌਤ ਦੀਆਂ ਖਬਰਾਂ ਸਾਹਮਣੇ ਆਉਣ ਮਗਰੋਂ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਨੇ  ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਬਿਲਕੁਲ ਠੀਕ ਹਨ। , ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦਾ ਲੁਧਿਆਣਾ ਦੇ ਨਿੱਜੀ ਹਸਪਤਾਲ ਤੋਂ ਇਲਾਜ ਚਲ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇੱਥੇ ਲੈ ਕੇ ਆਏ ਸੀ , ਪਰ ਉਹ ਬਿਲਕੁਲ ਠੀਕ ਹਨ। ਛਿੰਦਾ ਦੇ ਬੇਟੇ ਮਨਿੰਦਰ ਛਿੰਦਾ ਨੇ ਫੈਨਜ਼ ਨੂੰ ਕਿਹਾ ਕਿ ਉਹ ਗ਼ਲਤ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾ ਜਾਏ। ਜੇਕਰ ਕੋਈ ਵੀ ਉਨ੍ਹਾਂ ਦੇ ਪਿਤਾ ਬਾਰੇ ਹੈਲਥ ਅਪਡੇਟ ਚਾਹੁੰਦੇ ਹਨ, ਉਹ ਪਹਿਲਾਂ ਪਰਿਵਾਰ ਨਾਲ ਸੰਪਰਕ ਕਰਨ। 


ਹੋਰ ਪੜ੍ਹੋ: Watch Video: ਜਾਨ ਜੋਖ਼ਮ 'ਚ ਪਾ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ ਅਨਮੋਲ ਕਵਾਤਰਾ, ਵੀਡੀਓ ਵੇਖ ਲੋਕ ਕਰ ਰਹੇ ਤਰੀਫਾਂ 

ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਪੰਜਾਬੀ ਸਿਨੇਮਾ ਜਗਤ ਦੇ ਕਈ ਕਲਾਕਾਰ ਵੀ ਗਾਇਕ ਦਾ ਹਾਲ ਜਾਨਣ ਪਹੁੰਚੇ। ਕਲਾਕਾਰਾਂ ਨੇ ਮੀਡੀਆ ਸਾਹਮਣੇ ਆ ਕੇ ਦੱਸਿਆ ਕਿ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਇਸ ਮੌਕੇ ਗਾਇਕ ਪਾਲੀ ਨੇ ਕਿਹਾ ਕਿ ਛਿੰਦਾ ਜੀ ਨੂੰ ਪੇਟ ਦੀ ਪ੍ਰੋਬਲਮ ਹੈ, ਕਿਰਪਾ ਕਰਕੇ ਉਨ੍ਹਾਂ ਦੇ ਦਿਹਾਂਤ ਦੀਆਂ ਗ਼ਲਤ ਖਬਰਾਂ ਚਲਾਉਣ ਦੀ ਬਜਾਏ ਉਨ੍ਹਾਂ ਲਈ ਅਰਦਾਸ ਕਰਨ ਤੇ ਦੁਆ ਕਰੋ ਕਿ ਉਹ ਜਲਦ ਤੋਂ ਜਲਦ ਠੀਕ ਹੋ ਜਾਣ ਹੈ। ਪੰਜਾਬੀ ਕਲਾਕਾਰਾਂ ਨੇ ਫੈਨਜ਼ ਤੇ ਚਾਹੁਣ ਵਾਲਿਆਂ ਨੂੰ ਗਾਇਕ ਦੀ ਸਿਹਤਯਾਬੀ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ। 


Related Post