ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ
ਆਜ਼ਾਦੀ ਦੀ ਜਿਸ ਆਬੋ ਹਵਾ ‘ਚ ਅਸੀਂ ਸਾਹ ਲੈ ਰਹੇ ਹਾਂ। ਇਸ ਆਜ਼ਾਦੀ ਨੂੰ ਪ੍ਰਾਪਤ ਕਰਨ ਦੇ ਲਈ ਪਤਾ ਨਹੀਂ ਕਿੰਨੇ ਕੁ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ।
ਆਜ਼ਾਦੀ ਹਾਸਲ ਕਰਨ ਦੇ ਲਈ ਪਤਾ ਨਹੀਂ ਕਿੰਨੇ ਕੁ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਨਿਊਛਾਵਰ ਕਰ ਦਿੱਤੀਆਂ ਸਨ । ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ,(Shaheed Bhagat Singh) ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ ਕੀਤੀ ਹੈ ।
ਹੋਰ ਪੜ੍ਹੋ : ਹਿਨਾ ਖ਼ਾਨ ਉਮਰਾਹ ਕਰਨ ਲਈ ਮੱਕਾ ਮਦੀਨਾ ਪਹੁੰਚੀ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰ ਬਿਨੂੰ ਢਿੱਲੋਂ ਨੇ ਵੀ ਭੇਂਟ ਕੀਤੇ ਸ਼ਰਧਾ ਦੇ ਫੁੱਲ
ਅਦਾਕਾਰ ਬਿੰਨੂ ਢਿੱਲੋਂ ਨੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ ਕੀਤੀ ਹੈ ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਿਹੇ ਦੇਸ਼ ਭਗਤ ਹੋਏ ਹਨ । ਜਿਨ੍ਹਾਂ ਨੇ ਕਦੇ ਵੀ ਆਪਣੇ ਨਿੱਜੀ ਸਵਾਰਥਾਂ ਨੂੰ ਉੱਪਰ ਨਹੀਂ ਰੱਖਿਆ । ਉਨ੍ਹਾਂ ਨੇ ਤਾਂ ਭਾਰਤ ਦੀ ਆਜ਼ਾਦੀ ਦਾ ਸੁਫਨਾ ਵੇਖਿਆ ਸੀ ਤੇ ਆਜ਼ਾਦੀ ਦਾ ਸੁਫਨਾ ਉਹ ਬਚਪਨ ‘ਚ ਹੀ ਵੇਖਦੇ ਹੁੰਦੇ ਸਨ ।
ਭਗਤ ਸਿੰਘ ਤੋਂ ਇਲਾਵਾ ਹੋਰ ਪਤਾ ਨਹੀਂ ਕਿੰਨੇ ਕੁ ਆਜ਼ਾਦੀ ਘੁਲਾਟੀਏ ਹੋਏ ਹਨ । ਜਿਨ੍ਹਾਂ ਨੇ ਆਪਣਾ ਸਭ ਕੁਝ ਦੇਸ਼ ਅਤੇ ਕੌਮ ਦੀ ਖਾਤਿਰ ਵਾਰ ਦਿੱਤਾ ਸੀ । ਇਸ ਦੇ ਨਾਲ ਆਮ ਲੋਕਾਂ ‘ਚ ਵੀ ਆਜ਼ਾਦੀ ਦੀ ਅਲਖ ਜਗਾਈ ਸੀ ।